ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਮ ਨਾ ਮਿਲਣ ’ਤੇ ਮਨਰੇਗਾ ਮਜ਼ਦੂਰਾਂ ’ਚ ਰੋਸ

07:10 AM Sep 14, 2024 IST
ਸੁਨਾਮ ਵਿੱਚ ਕੰਮ ਦੀ ਮੰਗ ਲਈ ਰੋਸ ਪ੍ਰਦਰਸ਼ਨ ਕਰਦੇ ਹੋਏ ਮਗਰੇਗਾ ਕਾਮੇ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 13 ਸਤੰਬਰ
ਬਲਾਕ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਮਗਨਰੇਗਾ ਮਜ਼ਦੂਰਾਂ ਨੇ ਅੱਜ ਇਥੇ ਮਗਨਰੇਗਾ ਤਹਿਤ ਕੰਮ ਨਾ ਮਿਲਣ ’ਤੇ ਮਜ਼ਦੂਰਾਂ ਨੇ ਰੋਸ ਜ਼ਾਹਿਰ ਕੀਤਾ। ਡੈਮੋਕ੍ਰੈਟਿਕ ਫਰੰਟ ਬਲਾਕ ਸੁਨਾਮ ਦੀ ਅਗਵਾਈ ਹੇਠ ਇਕੱਠੇ ਹੋਏ ਮਜ਼ਦੂਰਾਂ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਤੋਂ ਵਾਰ-ਵਾਰ ਮਗਨਰੇਗਾ ਤਹਿਤ ਕੰਮ ਦੀ ਮੰਗ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਨਿਯਮਾਂ ਅਨੁਸਾਰ ਕੰਮ ਨਹੀਂ ਮਿਲ ਰਿਹਾ। ਡੈਮੋਕ੍ਰੈਟਿਕ ਮਨਰੇਗਾ ਫਰੰਟ ਦੇ ਆਗੂ ਸੁਖਵਿੰਦਰ ਕੌਰ ਘਾਸੀਵਾਲ, ਹਰਪਾਲ ਕੌਰ ਟਿੱਬੀ, ਗੁਰਸੇਵਕ ਸਿੰਘ ਧਰਮਗੜ੍ਹ, ਬਲਜੀਤ ਕੌਰ ਸਤੌਜ, ਕਰਨੈਲ ਸਿੰਘ ਕਣਕਵਾਲ, ਪਰਮਜੀਤ ਕੌਰ ਬੀਰ ਕਲਾਂ, ਗੁਰਧਿਆਨ ਕੌਰ ਨਮੋਲ, ਸੋਮਾ ਰਾਣੀ ਨਮੋਲ ਅਤੇ ਨਿਰਮਲ ਕੌਰ ਧਰਮਗੜ੍ਹ ਨੇ ਕਿਹਾ ਕਿ ਲਗਾਤਾਰ ਕੰਮ ਦੀ ਮੰਗ ਲਈ ਕਾਨੂੰਨ ਅਨੁਸਾਰ ਲਿਖਤੀ ਅਰਜ਼ੀਆਂ ਬਲਾਕ ਅਤੇ ਪੰਚਾਇਤ ਅਫ਼ਸਰ ਸੁਨਾਮ ਨੂੰ ਦੇਣ ਲਈ ਲੱਗੇ ਹੋਏ ਹਨ ਪਰ ਦਫ਼ਤਰੀ ਅਮਲਾ ਅਰਜ਼ੀਆਂ ਫੜਨ ਤੋਂ ਇਨਕਾਰ ਕਰਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਾਮਿਆਂ ਨੂੰ ਕੰਮ ਦੇਣ ਤੋਂ ਕੋਰਾ ਜਵਾਬ ਦਿੱਤਾ ਜਾ ਰਿਹਾ ਹੈ ਉੱਥੇ ਹੀ ਕੰਮ ਸਬੰਧੀ ਮਿਲਣ ਆਏ ਆਗੂਆਂ ਨਾਲ ਕਈ ਵਾਰ ਗੈਰਸੰਜੀਦਾ ਵਿਵਹਾਰ ਵੀ ਕੀਤਾ ਜਾਂਦਾ ਹੈ, ਜਿਸ ਲਈ ਮਜਬੂਰ ਹੋ ਕੇ ਮਨਰੇਗਾ ਕਾਮਿਆਂ ਨੂੰ ਸੰਘਰਸ਼ ਵਿੱਢਣਾ ਪੈ ਰਿਹਾ ਹੈ ਅਤੇ ਇਸੇ ਤਹਿਤ 16 ਸਤੰਬਰ ਨੂੰ ਬੀਡੀਪੀਓ ਸੁਨਾਮ ਦੀਆਂ ਕਥਿਤ ਵਧੀਕੀਆਂ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ। ਇੰਟਰਨੈਸ਼ਨਲਿਸਟ ਡੈਮੋਕ੍ਰੈਟਿਕ ਪਲੇਟਫਾਰਮ (ਆਈਡੀਪੀ) ਦੇ ਕੌਮੀ ਪ੍ਰਧਾਨ ਕਰਨੈਲ ਸਿੰਘ ਜਖੇਪਲ, ਫਲਜੀਤ ਸਿੰਘ ਅਤੇ ਤਰਲੋਚਨ ਸਿੰਘ ਸੂਲਰ ਨੇ ਕਿਹਾ ਕਿ ਬੀਡੀਪੀਓ ਸੁਨਾਮ ਲਗਾਤਾਰ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ।

Advertisement

Advertisement