ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਮੁਜ਼ਾਹਰਾ

08:45 AM Jun 30, 2024 IST
ਜਲੰਧਰ ਵਿੱਚ ਰੋਸ ਮੁਜ਼ਾਹਰਾ ਕਰਦੇ ਹੋਏ ‘ਆਪ’ ਦੇ ਆਗੂ ਤੇ ਵਰਕਰ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 29 ਜੂਨ
ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਵਿਰੁੱਧ ‘ਆਪ’ ਆਗੂਆਂ ਨੇ ਜਲੰਧਰ ਵਿੱਚ ਈਡੀ ਦਫਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ। ‘ਆਪ’ ਆਗੂਆਂ ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਮੋਦੀ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਈਡੀ ਅਤੇ ਸੀਬੀਆਈ ਦੀ ਦੁਰਵਰਤੋਂ ਕਰਕੇ ਕੇਜਰੀਵਾਲ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਧਰਨੇ ਦੌਰਾਨ ‘ਆਪ’ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ। ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ‘ਆਪ’ ਦੇ ਉਮੀਦਵਾਰ ਮਹਿੰਦਰ ਭਗਤ ਨੇ ਵੀ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
ਆਮ ਆਦਮੀ ਪਾਰਟੀ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ ਨੇ ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇੱਕੋ ਇੱਕ ਮਕਸਦ ਹੈ ਕਿ ਉਹ ਆਮ ਆਦਮੀ ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੂੰ ਕਿਸੇ ਵੀ ਤਰੀਕੇ ਨਾਲ ਤਬਾਹ ਕਰ ਦੇਵੇ। ਭਾਜਪਾ ਅਰਵਿੰਦ ਕੇਜਰੀਵਾਲ ਦੀ ਇਮਾਨਦਾਰ ਰਾਜਨੀਤੀ ਤੋਂ ਡਰਦੀ ਹੈ। ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਮੋਦੀ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਜਲਦੀ ਤੋਂ ਜਲਦੀ ਰਿਹਾਅ ਕੀਤਾ ਜਾਵੇ ਨਹੀਂ ਤਾਂ ਇਹ ਅੰਦੋਲਨ ਹੋਰ ਤਿੱਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕੰਮ ਤੋਂ ਭਾਜਪਾ ਡਰੀ ਹੋਈ ਹੈ। ਇਸੇ ਲਈ ਭਾਜਪਾ ‘ਆਪ’ ਆਗੂਆਂ ਨੂੰ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲਣ ਦੀ ਪੂਰੀ ਸੰਭਾਵਨਾ ਸੀ, ਇਸੇ ਲਈ ਸੀਬੀਆਈ ਨੇ ਜਾਣਬੁੱਝ ਕੇ ਗ੍ਰਿਫਤਾਰ ਕੀਤਾ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ ਵੀ ਸੀਬੀਆਈ ਨੇ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕੀਤੀ ਸੀ ਪਰ ਉਸ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਮਾਮਲੇ ਵਿੱਚ ਦੇਸ਼ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਜਾਂਚ ਏਜੰਸੀ ਹੇਠਲੀ ਅਦਾਲਤ ਤੋਂ ਜ਼ਮਾਨਤ ਦੀ ਕਾਪੀ ਲਏ ਬਿਨਾਂ ਹੀ ਹਾਈਕੋਰਟ ਵਿੱਚ ਪਹੁੰਚ ਗਈ।

Advertisement

Advertisement
Advertisement