For the best experience, open
https://m.punjabitribuneonline.com
on your mobile browser.
Advertisement

‘ਆਪ’ ਵੱਲੋਂ ਤਿਹਾੜ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ

10:40 AM Apr 22, 2024 IST
‘ਆਪ’ ਵੱਲੋਂ ਤਿਹਾੜ ਜੇਲ੍ਹ ਦੇ ਬਾਹਰ ਰੋਸ ਪ੍ਰਦਰਸ਼ਨ
ਦਿੱਲੀ ਦੀ ਮੰਤਰੀ ਆਤਿਸ਼ੀ ਤਿਹਾੜ ਜੇਲ੍ਹ ਦੇ ਬਾਹਰ ‘ਆਪ’ ਕਾਰਕੁਨਾਂ ਨਾਲ ਪ੍ਰਦਰਸ਼ਨ ਕਰਦੀ ਹੋਈ। -ਫੋਟੋ: ਪੀਟੀਆਈ
Advertisement

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 21 ਅਪਰੈਲ
ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ ’ਚ ਹੋ ਰਹੇ ਮਾੜੇ ਵਤੀਰੇ ਖ਼ਿਲਾਫ਼ ਤਿਹਾੜ ਜੇਲ੍ਹ ਬਾਹਰ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਮੁੱਖ ਮੰਤਰੀ ਨੂੰ ਢੁੱਕਵੀਆਂ ਸਿਹਤ ਸੇਵਾਵਾਂ ਦੇਣ ਦੀ ਮੰਗ ਕੀਤੀ ਗਈ। ਦਿੱਲੀ ਦੀ ਮੰਤਰੀ ਆਤਿਸ਼ੀ ਨੇ ਅੱਜ ਦਾਅਵਾ ਕੀਤਾ ਕਿ ਜੇਲ੍ਹ ਵਿੱਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਪੱਧਰ 300 ਨੂੰ ਪਾਰ ਕਰ ਗਿਆ ਹੈ। ਉਹ ਤਿਹਾੜ ਜੇਲ੍ਹ ਦੇ ਬਾਹਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਜਾ ਰਹੇ ਰੋਸ ਮੁਜ਼ਾਹਰੇ ਵਿੱਚ ਸ਼ਾਮਲ ਹੋਏ। ਪ੍ਰਦਰਸ਼ਨਕਾਰੀਆਂ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਉਹ ਅਰਵਿੰਦ ਕੇਜਰੀਵਾਲ ਦੀ ਨਾਜ਼ੁਕ ਸਿਹਤ ਸਥਿਤੀ ਵੱਲ ਧਿਆਨ ਦਿੰਦੇ ਹੋਏ ਇਨਸੁਲਿਨ ਮੁਹੱਈਆ ਕਰਵਾਉਣ। ਤਿਹਾੜ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੂੰ ਇੱਕ ਰਿਪੋਰਟ ਸੌਂਪਣ ਤੋਂ ਬਾਅਦ ਇਹ ਵਿਰੋਧ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਕਿਹਾ ਗਿਆ ਸੀ ਕਿ ਮੁੱਖ ਮੰਤਰੀ ਦੀ ਸਿਹਤ ਦੀ 10 ਅਪਰੈਲ ਅਤੇ 15 ਅਪਰੈਲ ਨੂੰ ਇੱਕ ਸਿਹਤ ਮਾਹਿਰ ਦੁਆਰਾ ਸਮੀਖਿਆ ਕੀਤੀ ਗਈ ਸੀ। ਮਾਹਿਰ ਨੇ ਓਰਲ ਐਂਟੀ-ਡਾਇਬਟਿਕ ਦਵਾਈਆਂ ਦੀ ਸਲਾਹ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਐਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਹ 1 ਅਪਰੈਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ।
ਆਤਿਸ਼ੀ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਉਹ 30 ਸਾਲਾਂ ਤੋਂ ਸ਼ੂਗਰ ਦੇ ਮਰੀਜ਼ ਹਨ ਅਤੇ ਉਸ ਦਾ ਸ਼ੂਗਰ ਲੈਵਲ 300 ਨੂੰ ਪਾਰ ਕਰ ਚੁੱਕਾ ਹੈ। ਜੇਕਰ ਤੁਸੀਂ ਦੁਨੀਆ ਦੇ ਕਿਸੇ ਵੀ ਡਾਕਟਰ ਨੂੰ ਪੁੱਛੋ ਤਾਂ ਉਹ ਕਹੇਗਾ ਕਿ 300 ਤੋਂ ਉੱਪਰ ਸ਼ੂਗਰ ਦਾ ਪੱਧਰ ਇਨਸੁਲਿਨ ਤੋਂ ਬਿਨਾਂ ਕੰਟਰੋਲ ਨਹੀਂ ਕੀਤਾ ਜਾ ਸਕਦਾ ਪਰ ਭਾਜਪਾ ਦੇ ਨਿਰਦੇਸ਼ਾਂ ’ਤੇ ਤਿਹਾੜ ਪ੍ਰਸ਼ਾਸਨ ਨੇ ਇਨਸੁਲਿਨ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਇਹ ਕਿਹੋ ਜਿਹੀ ਬੇਰਹਿਮੀ ਹੈ ਕਿ ਉਹ ਸ਼ੂਗਰ ਦੇ 300 ਤੋਂ ਵੱਧ ਪੱਧਰ ਵਾਲੇ ਸ਼ੂਗਰ ਦੇ ਮਰੀਜ਼ ਨੂੰ ਇਨਸੁਲਿਨ ਦੇਣ ਤੋਂ ਇਨਕਾਰ ਕਰ ਰਹੀ ਹੈ।
ਪ੍ਰਦਰਸ਼ਨ ਤੋਂ ਬਾਅਦ ਆਤਿਸ਼ੀ ਨੇ ਐਕਸ ’ਤੇ ਲਿਖਿਆ, “ਅਰਵਿੰਦ ਕੇਜਰੀਵਾਲ ਜੀ ਦਾ ਸ਼ੂਗਰ ਲੈਵਲ 300 ਨੂੰ ਪਾਰ ਕਰ ਗਿਆ ਹੈ ਪਰ ਭਾਜਪਾ ਰਾਜਨੀਤੀ ਦੇ ਇੰਨੇ ਹੇਠਲੇ ਪੱਧਰ ਤੱਕ ਆ ਗਈ ਹੈ ਕਿ ਉਸਦੇ ਨਿਰਦੇਸ਼ਾਂ ’ਤੇ ਤਿਹਾੜ ਪ੍ਰਸ਼ਾਸਨ ਉਨ੍ਹਾਂ ਨੂੰ ਇਨਸੁਲਿਨ ਦੇਣ ਲਈ ਤਿਆਰ ਨਹੀਂ। ਜਦੋਂ ਤਿਹਾੜ ਪ੍ਰਸ਼ਾਸਨ ਕੇਜਰੀਵਾਲ ਨੂੰ ਇਨਸੁਲਿਨ ਨਹੀਂ ਦੇ ਸਕਿਆ ਤਾਂ ਦਿੱਲੀ ਦੇ ਲੋਕ ਖੁਦ ਆਪਣੇ ਮੁੱਖ ਮੰਤਰੀ ਨੂੰ ਇਨਸੁਲਿਨ ਦੇਣ ਲਈ ਪਹੁੰਚ ਗਏ ਪਰ ਪੁਲੀਸ ਅਧਿਕਾਰੀਆਂ ਨੇ ਇਸ ਨੂੰ ਲੈਣ ਤੋਂ ਵੀ ਇਨਕਾਰ ਕਰ ਦਿੱਤਾ। ਜੇ ਇਹ ਕੇਜਰੀਵਾਲ ਨੂੰ ਮਾਰਨ ਦੀ ਸਾਜ਼ਿਸ਼ ਨਹੀਂ ਤਾਂ ਹੋਰ ਕੀ ਹੈ ?

Advertisement

Advertisement
Author Image

sukhwinder singh

View all posts

Advertisement
Advertisement
×