For the best experience, open
https://m.punjabitribuneonline.com
on your mobile browser.
Advertisement

ਬੱਸ ਕਿਰਾਏ ਦੇ ਵਾਧੇ ਖ਼ਿਲਾਫ਼ ਅਕਾਲੀ ਦਲ ਵੱਲੋਂ ਮੁਜ਼ਾਹਰਾ

11:24 AM Sep 21, 2024 IST
ਬੱਸ ਕਿਰਾਏ ਦੇ ਵਾਧੇ ਖ਼ਿਲਾਫ਼ ਅਕਾਲੀ ਦਲ ਵੱਲੋਂ ਮੁਜ਼ਾਹਰਾ
ਬਰਨਾਲਾ ਵਿੱਚ ਸੰਬੋਧਨ ਕਰਦੇ ਹੋਏ ਬਲਵਿੰਦਰ ਸਿੰਘ ਭੂੰਦੜ।
Advertisement

ਰਵਿੰਦਰ ਰਵੀ
ਬਰਨਾਲਾ 20 ਸਤੰਬਰ
ਪੰਜਾਬ ਵਿਚ ਦਿਨੋਂ ਦਿਨ ਵੱਧ ਰਹੀ ਮਹਿੰਗਾਈ ਅਤੇ ਬੱਸਾਂ ਦੇ ਕਿਰਾਏ ਵਿੱਚ ਵਾਧੇ ਖ਼ਿਲਾਫ਼ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਲਾਂਕਿ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਦੇ ਖ਼ਿਲਾਫ਼ ਸੀ ਪਰ ਇਸ ਦੌਰਾਨ ਬਰਨਾਲਾ ਜ਼ਿਮਨੀ ਚੋਣ ’ਚ ਅਕਾਲੀ ਦਲ ਵੱਲੋਂ ਪੂਰੀ ਮਜ਼ਬੂਤੀ ਨਾਲ ਲੜਨ ਦਾ ਫੈਸਲਾ ਕੀਤਾ ਗਿਆ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਮੂਹ ਇੱਕਠ ’ਚ ਮਰਹੂਮ ਸਾਬਕਾ ਵਿਧਾਇਕ ਮਲਕੀਤ ਸਿੰਘ ਕੀਤੂ ਦੇ ਪੁੱਤਰ ਕੁਲਵੰਤ ਸਿੰਘ ਕੀਤੂ ਨੂੰ ਹਲਕਾ ਬਰਨਾਲਾ ਤੋਂ ਆਪਣਾ ਉਮੀਦਵਾਰ ਐਲਾਨਿਆ। ਉਨ੍ਹਾਂ ਕਿਹਾ ਕਿ ਬਦਲਾਅ ਵਾਲੀ ਦੇ ਰਾਜ ’ਚ ਹਰ ਵਰਗ ਦੁਖੀ ਹੋ ਚੁੱਕਿਆ ਹੈ ਅਤੇ ਲੋਕ ਹੁਣ ਘਰਾਂ ’ਚ ਨਿਕਲਣ ਲੱਗੇ ਡਰਦੇ ਹਨ। ਸਰਕਾਰ ਨੇ ਚੁੱਟਕੀ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਰੋਜ਼ਾਨਾ ਨੌਜਵਾਨ ਨਸ਼ੇ ਨਾਲ ਮਰ ਰਹੇ ਹਨ। ਮੁਲਜ਼ਮ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਰੁਲ ਰਹੇ ਹਨ। ਇਸ ਰੋਸ ਪ੍ਰਦਰਸ਼ਨ ਨੂੰ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਇਕਬਾਲ ਸਿੰਘ ਝੂੰਦਾਂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕੁਲਵੰਤ ਸਿੰਘ ਕੀਤੂ,­ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਸੰਜੀਵ ਸ਼ੋਰੀ,­ ਸਤਨਾਮ ਸਿੰਘ ਰਾਹੀ, ਐਡਵੋਕੇਟ­ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ­ਗੁਰਨੈਬ ਸਿੰਘ ਫੱਗੂਵਾਲਾ ਸਮੇਤ ਕਈ ਆਗੂਆਂ ਨੇ ਸਰਕਾਰ ਖ਼ਿਲਾਫ਼ ਭੜਾਸ ਕੱਢੀ।

Advertisement

Advertisement
Advertisement
Author Image

sanam grng

View all posts

Advertisement