For the best experience, open
https://m.punjabitribuneonline.com
on your mobile browser.
Advertisement

ਤਨਖ਼ਾਹਾਂ ਨਾ ਮਿਲਣ ’ਤੇ ਆਂਗਣਵਾੜੀ ਵਰਕਰਾਂ ਵੱਲੋਂ ਮੁਜ਼ਾਹਰਾ

07:49 AM Apr 16, 2024 IST
ਤਨਖ਼ਾਹਾਂ ਨਾ ਮਿਲਣ ’ਤੇ ਆਂਗਣਵਾੜੀ ਵਰਕਰਾਂ ਵੱਲੋਂ ਮੁਜ਼ਾਹਰਾ
ਰੋਸ ਮੁਜ਼ਾਹਰਾ ਕਰਦੀਆਂ ਹੋਈਆਂ ਆਂਗਣਵਾੜੀ ਮੁਲਾਜ਼ਮ।
Advertisement

ਜਸਵੰਤ ਜੱਸ
ਫ਼ਰੀਦਕੋਟ, 15 ਅਪਰੈਲ
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਾ ਮਿਲਣ ਅਤੇ ਹੋਰ ਮੰਗਾਂ ਨੂੰ ਲੈ ਕੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੀ ਫ਼ਰੀਦਕੋਟ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਕਾਲੇ ਦੁਪੱਟੇ ਲੈ ਕੇ ਸ਼ਮੂਲੀਅਤ ਕੀਤੀ ਤੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਦਿੱਤੀਆਂ ਜਾ ਰਹੀਆਂ ਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਚਾਰ ਵਰਗਾਂ ਵਿੱਚ ਵੰਡਿਆ ਹੋਇਆ ਹੈ ਜਿਸ ਕਰਕੇ ਉਨ੍ਹਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਮਾਣਭੱਤਾ ਹਰ ਮਹੀਨੇ ਦੀ 7 ਤਰੀਕ ਤੱਕ ਦੇਣਾ ਯਕੀਨੀ ਬਣਾਇਆ ਜਾਵੇ, ਅਤੇ ਹੈਲਪਰਾਂ ਨੂੰ ਬਣਦਾ ਗਰੇਡ ਦਿੱਤਾ ਜਾਵੇ। ਇਸ ਮੌਕੇ ਸ਼ਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨੇਆਣਾ, ਬਲਵੀਰ ਕੌਰ ਮਾਨਸਾ, ਗੁਰਮੀਤ ਕੌਰ ਦਬੜੀਖਾਨਾ, ਸ਼ਰਨਜੀਤ ਕੌਰ ਫ਼ਰੀਦਕੋਟ, ਜਸਵੀਰ ਕੌਰ ਮੋਗਾ ਅਤੇ ਹੋਰ ਆਗੂ ਮੌਜੂਦ ਸਨ ।

Advertisement

Advertisement
Author Image

Advertisement
Advertisement
×