ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਂਗਣਵਾੜੀ ਵਰਕਰਾਂ ਵੱਲੋਂ ਕਾਲੀਆਂ ਚੁੰਨੀਆਂ ਲੈ ਕੇ ਮੁਜ਼ਾਹਰਾ

09:14 AM Aug 14, 2023 IST
ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੂੰ ਮੰਗ-ਪੱਤਰ ਸੌਂਪਦੀਆਂ ਹੋਈਆਂ ਆਂਗਣਵਾੜੀ ਵਰਕਰਾਂ। -ਫੋਟੋ: ਸ਼ੇਤਰਾ

ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਜਗਰਾਉਂ, 13 ਅਗਸਤ
ਆਪਣੀਆਂ ਲਟਕਦੀਆਂ ਮੰਗਾਂ ਦੀ ਪੂਰਤੀ ਲਈ ਆਂਗਣਵਾੜੀ ਵਰਕਰਾਂ ਨੇ ਅੱਜ ਇਥੇ ਹਲਕਾ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੇ ਘਰ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਪ੍ਰਦਰਸ਼ਨ ਕਰਨ ਮਗਰੋਂ ਉਨ੍ਹਾਂ ਨੂੰ ਮੰਗ-ਪੱਤਰ ਸੌਂਪਿਆ। ਜ਼ਿਲ੍ਹਾ ਪ੍ਰਧਾਨ ਗੁਰਅੰਮ੍ਰਿਤ ਕੌਰ ਲੀਹਾਂ ਅਤੇ ਬਲਾਕ ਪ੍ਰਧਾਨ ਮਨਜੀਤ ਕੌਰ ਬਰਸਾਲ ਨੇ ਕਿਹਾ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵਰਕਰਾਂ ਤੇ ਹੈਲਪਰਾਂ ਨੂੰ ਤਨਖ਼ਾਹਾਂ ਸਮੇਂ ਸਿਰ ਨਹੀਂ ਮਿਲ ਰਹੀਆਂ। ਮਹਿੰਗਾਈ ਦੇ ਸਮੇਂ ’ਚ ਉਨ੍ਹਾਂ ਨੂੰ ਔਖ ਭਰੀ ਜ਼ਿੰਦਗੀ ਜਿਊਣੀ ਪੈ ਰਹੀ ਹੈ। ਉਨ੍ਹਾਂ ਦੱਸਿਆ ਕਿ ਸੰਘਰਸ਼ ਦੇ ਦੂਜੇ ਪੜਾਅ ਤਹਿਤ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਕਾਲੀਆਂ ਝੰਡੀਆਂ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਐੱਨਜੀਓ ਅਧੀਨ ਕੰਮ ਕਰਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਸ ਮਹੀਨੇ ਤੋਂ ਤਨਖ਼ਾਹ ਨਹੀਂ ਮਿਲੀ। ਮੁੱਖ ਵਿਭਾਗ ’ਚ ਕੰਮ ਕਰਨ ਵਾਲੀਆਂ ਵੀ ਪੰਜ ਮਹੀਨੇ ਤੋਂ ਤਨਖ਼ਾਹਾਂ ਤੋਂ ਵਾਂਝੀਆਂ ਹਨ। ਰਾਜ ਦੀਆਂ 54 ਹਜ਼ਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਅਤੇ ਮਸਲਿਆਂ ਸਬੰਧੀ ਤਿੰਨ ਵਾਰ ਜਥੇਬੰਦੀ ਦੀ ਪੰਜਾਬ ਸਰਕਾਰ ਨਾਲ ਗੱਲਬਾਤ ਹੋ ਚੁੱਕੀ ਹੈ ਪਰ ਸਰਕਾਰ ਲਾਰਾ ਲੱਪਾ ਲਾ ਕੇ ਤੋਰ ਦਿੰਦੀ ਹੈ ਜਿਸ ਕਰ ਕੇ ਮਸਲਿਆਂ ਦਾ ਕੋਈ ਹੱਲ ਨਹੀਂ ਹੋ ਸਕਿਆ ਹੈ। ਪੁਰਾਣੀਆਂ ਤਨਖ਼ਾਹਾਂ ਅਤੇ ਮਾਣਭੱਤੇ ਫੌਰੀ ਜਾਰੀ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਚਿਤਾਵਨੀ ਦਿੱਤੀ ਕਿ ਭਵਿੱਖ ’ਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਆਂਗਣਵਾੜੀ ਸੈਂਟਰਾਂ ਦੇ ਖੋਹੇ ਗਏ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ’ਚ ਭੇਜਣ ਅਤੇ ਆਂਗਣਵਾੜੀ ਵਰਕਰ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ ਦੀ ਵੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਆਂਗਣਵਾੜੀ ਸੈਂਟਰਾਂ ’ਚ ਖਾਲੀ ਪਈਆਂ ਅਸਾਮੀਆਂ ਭਰਨ, ਮਿਨੀ ਆਂਗਣਵਾੜੀ ਕੇਂਦਰਾਂ ਨੂੰ ਪੂਰੇ ਕੇਂਦਰਾਂ ’ਚ ਤਬਦੀਲ ਕਰਨ, ਕਿਰਾਏ ਦਾ ਭੁਗਤਾਨ ਤੁਰੰਤ ਕਰਨ, ਹਰ ਮਹੀਨੇ ਕਿਰਾਇਆ ਦੇਣਾ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ ਗਈ।

Advertisement

Advertisement