ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਸ਼ਾ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਧਰਨਾ

08:54 AM Mar 20, 2024 IST
ਬੁਢਲਾਡਾ ਦੇ ਹਸਪਤਾਲ ’ਚ ਨਾਅਰੇਬਾਜ਼ੀ ਕਰਦੀਆਂ ਹੋਈਆਂ ਆਸ਼ਾ ਵਰਕਰਾਂ।

ਪੱਤਰ ਪ੍ਰੇਰਕ
ਮਾਨਸਾ, 19 ਮਾਰਚ
ਆਸ਼ਾ ਅਤੇ ਫੈਸਿਲੀਟੇਟਰ ਵਰਕਰ ਯੂਨੀਅਨ ਵੱਲੋਂ ਬੁਢਲਾਡਾ ਦੇ ਹਸਪਤਾਲ ’ਚ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਗਟ ਕੀਤਾ ਗਿਆ। ਵਰਕਰਾਂ ਵਿੱਚ ਕੇਂਦਰ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੀਆਂ ਆਸ਼ਾ ਅਤੇ ਫੈਸਿਲੀਟੇਟਰਾਂ ਦੀ ਉਮਰ ਹੱਦ ਘਟਾਉਣ ਸਬੰਧੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਯੂਨੀਅਨ ਦੀ ਸੂਬਾ ਕਮੇਟੀ ਮੈਂਬਰ ਕਿਰਨਜੀਤ ਕੌਰ ਦੱਸਿਆ ਕਿ ਉਹ ਪਿੱਛਲੇ ਲੰਬੇ ਸਮੇਂ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਯੋਜਨਾਵਾਂ ਨੂੰ ਘਰ-ਘਰ ਜਾਕੇ ਲੋਕਾਂ ਨੂੰ ਜਾਗਰੂਕ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਉਹ ਮਨੁੱਖ ਅਤੇ ਸਿਹਤ ਵਿਭਾਗ ਵਿਚਕਾਰ ਕੜੀ ਦਾ ਕੰਮ ਕਰਦੀਆਂ ਹਨ ਜਿਨ੍ਹਾਂ ਨੂੰ ਅੱਜ ਨਿਗੂਣੀਆਂ ਤਨਖਾਹਾਂ ਅਤੇ ਭੱਤਿਆਂ ਖਾਤਰ ਖੱਜਲ ਖੁਆਰ ਹੋਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਸਿਹਤ ਵਿਭਾਗ ’ਚ ਕੰਮ ਕਰਨ ਤੋਂ ਬਾਅਦ ਉਨ੍ਹਾਂ ਨੂੰ ਸੇਵਾ ਮੁਕਤੀ ਦੌਰਾਨ ਕੋਈ ਸਹਾਇਤਾ ਰਾਸ਼ੀ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੀ ਹੱਦ ਉਮਰ ਵਧਾ ਕੇ 68 ਸਾਲ ਅਤੇ ਪੈਨਸ਼ਨ ਦੇ ਰੂਪ ਵਿੱਚ ਵਰਕਰਾਂ ਦਾ ਹੌਸਲਾ ਵਧਾਇਆ ਜਾਵੇ।

Advertisement

Advertisement