ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਸ਼ਾ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

10:25 AM Jun 26, 2024 IST
ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੀਆਂ ਹੋਈਆਂ ਆਸ਼ਾ ਵਰਕਰਾਂ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 25 ਜੂਨ
ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ 58 ਸਾਲ ਪੂਰੀ ਕਰਨ ’ਤੇ ਆਸ਼ਾ ਵਰਕਰਾਂ ਦੀਆਂ ਸੇਵਾ ਸੇਵਾਵਾਂ ਸਮਾਪਤ ਕਰਨ ਦੇ ਫੈਸਲੇ ਦੇ ਰੋਸ ਵਜੋਂ ਸੀਐੱਚਸੀ ਬੁੰਗਲ-ਬਧਾਨੀ ਅਧੀਨ ਆਉਂਦੀਆਂ ਆਸ਼ਾ ਵਰਕਰਾਂ ਨੇ ਹਸਪਤਾਲ ਅੱਗੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਫੀਲਡ ਵਿੱਚ ਕੰਮ ਨਾ ਕਰਨ ਦਾ ਫੈਸਲਾ ਲੈਂਦੇ ਹੋਏ ਆਸ਼ਾ ਵਰਕਰਾਂ ਨੇ ਆਪਣਾ ਮੰਗ ਪੱਤਰ ਹਸਪਤਾਲ ਪ੍ਰਬੰਧਨ ਨੂੰ ਸੌਂਪਿਆ। ਪ੍ਰਦਰਸ਼ਨ ਕਰ ਰਹੀਆਂ ਆਸ਼ਾ ਵਰਕਰਾਂ ਵਿੱਚ ਸ਼ਹਿਨਾਜ ਅਖ਼ਤਰ, ਰਜਨੀ ਬਾਲਾ, ਸ਼ਿਮਲਾ ਕੁਮਾਰੀ, ਨਰਮਦਾ ਦੇਵੀ, ਬਸ਼ੀਰਾ ਬੀਬੀ, ਸੁਮਨ ਬਾਲਾ, ਜੋਤੀ ਦੇਵੀ, ਅਭਿਲਾਸ਼ਾ ਕੁਮਾਰੀ, ਦਰਸ਼ਨਾ ਦੇਵੀ, ਸੁਦੇਸ਼ ਕੁਮਾਰੀ, ਸੁਮਨ ਬਾਲਾ ਆਦਿ ਨੇ ਦੱਸਿਆ ਕਿ ਉਹ ਸਾਰੀਆਂ ਪਿਛਲੇ 17-18 ਸਾਲਾਂ ਤੋਂ ਆਸ਼ਾ ਵਰਕਰ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਰੋਨਾ ਕਾਲ ਵਿੱਚ ਵੀ ਉਨ੍ਹਾਂ ਨੇ ਅੱਗੇ ਆ ਕੇ ਸਿਹਤ ਵਿਭਾਗ ਦੇ ਨਾਲ ਕੰਮ ਕੀਤਾ ਸੀ।
ਇਸ ਦੇ ਬਾਵਜੂਦ ਸਰਕਾਰ ਵੱਲੋਂ ਕਦੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਕੀਤੇ ਗਏ ਕੰਮ ਦੀ ਯੋਗ ਤਨਖਾਹ ਨਹੀਂ ਦਿੱਤੀ ਗਈ।
ਆਸ਼ਾ ਵਰਕਰਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਨੇ 58 ਸਾਲ ਦੀਆਂ ਆਸ਼ਾ ਵਰਕਰਾਂ ਨੂੰ ਕੱਢਣਾ ਹੀ ਹੈ ਤਾਂ ਉਹ ਉਨ੍ਹਾਂ ਦੀ ਜਗ੍ਹਾ ਉਨ੍ਹਾਂ ਦੇ ਪਰਿਵਾਰਾਂ ’ਚੋਂ ਹੀ ਇਕ ਔਰਤ ਨੂੰ ਨਿਯੁਕਤ ਕਰਨ ਅਤੇ ਸੇਵਾਮੁਕਤ ਵਰਕਰਾਂ ਨੂੰ ਸਰਕਾਰੀ ਤੌਰ ’ਤੇ ਮਾਣ ਭੱਤਾ ਦੇ ਕੇ ਸੇਵਾਮੁਕਤ ਕੀਤਾ ਜਾਵੇ। ਉਨ੍ਹਾਂ ਐਲਾਨ ਕੀਤਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 28 ਜੂਨ ਤੱਕ ਕੋਈ ਵੀ ਆਸ਼ਾ ਵਰਕਰ ਕੰਮ ਨਹੀਂ ਕਰੇਗੀ।

Advertisement

Advertisement