For the best experience, open
https://m.punjabitribuneonline.com
on your mobile browser.
Advertisement

ਆਸ਼ਾ ਵਰਕਰਾਂ ਵੱਲੋਂ ਮੰਗਾਂ ਸਬੰਧੀ ਧਰਨਾ

07:16 AM Jun 24, 2024 IST
ਆਸ਼ਾ ਵਰਕਰਾਂ ਵੱਲੋਂ ਮੰਗਾਂ ਸਬੰਧੀ ਧਰਨਾ
ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਵਿੱਚ ਨਾਅਰੇਬਾਜ਼ੀ ਕਰਦੀਆਂ ਹੋਈਆਂ ਆਸ਼ਾ ਵਰਕਰ। -ਫੋਟੋ: ਮੱਟਰਾਂ
Advertisement

ਭਵਾਨੀਗੜ੍ਹ: ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਇੱਥੇ ਸਰਕਾਰੀ ਸਿਵਲ ਹਸਪਤਾਲ ਵਿੱਚ ਆਸ਼ਾ ਵਰਕਰਾਂ ਵੱਲੋਂ ਧਰਨਾ ਦਿੱਤਾ ਗਿਆ। ਇਸ ਮੌਕੇ ਯੂਨੀਅਨ ਦੀ ਆਗੂ ਅਮਨਦੀਪ ਕੌਰ ਭੱਟੀਵਾਲ, ਸਰਬਜੀਤ ਕੌਰ ਬਖੋਪੀਰ, ਜਸਮੇਲ ਕੌਰ ਮਾਝਾ ਅਤੇ ਜਸਵਿੰਦਰ ਕੌਰ ਬਾਲਦ ਕਲਾਂ ਨੇ ਕਿਹਾ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਦੇਸ਼ ਭਰ ਵਿੱਚ ਲੱਖਾਂ ਆਸ਼ਾ ਵਰਕਰਾਂ ਸੇਵਾਵਾਂ ਨਿਭਾ ਰਹੀਆਂ ਹਨ, ਪਰ ਅਜੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਕਿਸੇ ਵੀ ਵਰਗ ਦਾ ਮੁਲਾਜ਼ਮ ਮੰਨਣ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਹੁਣ ਅਚਾਨਕ ਡਾਇਰੈਕਟਰ ਨੈਸ਼ਨਲ ਰੂਰਲ ਹੈਲਥ ਮਿਸ਼ਨ ਪੰਜਾਬ ਨੇ ਪੱਤਰ ਰਾਹੀਂ 58 ਸਾਲ ਦੀਆਂ ਆਸਾ ਵਰਕਰਾਂ ਨੂੰ ਖ਼ਾਲੀ ਹੱਥ ਫ਼ਾਰਗ਼ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ ਜਿਸ ਕਾਰਨ ਉਨ੍ਹਾਂ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਹੈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×