ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸ਼ਵਨੀ ਸ਼ਰਮਾ ਵੱਲੋਂ ਨਿਗਮ ਕਮਿਸ਼ਨਰ ਖ਼ਿਲਾਫ਼ ਧਰਨਾ

10:03 AM Jul 11, 2024 IST
ਨਗਰ ਨਿਗਮ ਦਫ਼ਤਰ ਅੱਗੇ ਧਰਨੇ ’ਤੇ ਬੈਠੇ ਹੋਏ ਵਿਧਾਇਕ ਅਸ਼ਵਨੀ ਸ਼ਰਮਾ ਤੇ ਹੋਰ।

ਐਨਪੀ ਧਵਨ
ਪਠਾਨਕੋਟ, 10 ਜੁਲਾਈ
ਨਗਰ ਨਿਗਮ ਦਫ਼ਤਰ ’ਚ ਅੱਜ ਉਸ ਵੇਲੇ ਸਥਿਤੀ ਗੰਭੀਰ ਬਣ ਗਈ ਜਦੋਂ ਵਿਧਾਇਕ ਅਸ਼ਵਨੀ ਸ਼ਰਮਾ ਆਪਣੇ ਨਾਲ ਭਾਜਪਾ ਕੌਂਸਲਰਾਂ ਨੂੰ ਲੈ ਕੇ ਨਿਗਮ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਵਾਉਣ ਲਈ ਪੁੱਜੇ। ਉੱਥੇ ਕਮਿਸ਼ਨਰ ਮੌਜੂਦ ਨਾ ਹੋਣ ’ਤੇ ਉਹ ਧਰਨਾ ਲਗਾ ਕੇ ਬੈਠ ਗਏ ਅਤੇ ਕਮਿਸ਼ਨਰ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲੱਗੇ। ਇਸ ਮੌਕੇ ਕੌਂਸਲਰ ਠਾਕੁਰ ਸਮਸ਼ੇਰ ਸਿੰਘ, ਕੌਂਸਲਰ ਰੋਹਿਤ ਪੁਰੀ, ਰਾਜ ਕੁਮਾਰ ਰਾਜੂ, ਨਿਤਿਨ ਮਹਾਜਨ, ਵਿਜੇ ਚੂਨੀ, ਪ੍ਰਦੀਪ ਸ਼ਰਮਾ, ਨਰਿੰਦਰ ਕਾਲਾ ਅਤੇ ਹੋਰ ਭਾਜਪਾ ਆਗੂ ਹਾਜ਼ਰ ਸਨ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪਿਛਲੇ ਸੋਮਵਾਰ ਉਹ ਨਿਗਮ ਦਫ਼ਤਰ ਆਏ ਸਨ ਤੇ ਅਧਿਕਾਰੀਆਂ ਨੂੰ ਉਨ੍ਹਾਂ ਮੌਨਸੂਨ ਸੀਜ਼ਨ ਦੌਰਾਨ ਸ਼ਹਿਰ ਦੇ ਗੰਦੇ ਨਾਲਿਆਂ ਦੀ ਸਫ਼ਾਈ ਕਰਨ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਤੋਂ ਸਫ਼ਾਈ ਸਬੰਧੀ ਕੋਈ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਕਮਿਸ਼ਨਰ ਨੂੰ ਮਿਲਣ ਦਾ ਪ੍ਰੋਗਰਾਮ ਬਣਾਇਆ ਸੀ। ਕਮਿਸ਼ਨਰ ਨੇ ਕਿਹਾ ਕਿ ਉਹ ਅਗਲੇ ਦਿਨ ਆ ਜਾਣ ਪਰ ਜਦ ਉਹ ਕੱਲ੍ਹ ਕਮਿਸ਼ਨਰ ਦਫ਼ਤਰ ਪੁੱਜੇ ਤਾਂ ਉੱਥੇ ਜਿੰਦਰਾ ਲੱਗਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇੱਕ ਵਿਧਾਇਕ ਨੂੰ ਕਮਿਸ਼ਨਰ ਸਮਾਂ ਦੇ ਕੇ ਨਹੀਂ ਮਿਲ ਰਿਹਾ ਤਾਂ ਫਿਰ ਉਨ੍ਹਾਂ ਕੋਲ ਪ੍ਰਦਰਸ਼ਨ ਕਰਨ ਤੋਂ ਇਲਾਵਾ ਕੋਈ ਰਸਤਾ ਨਹੀਂ ਰਹਿੰਦਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਗੰਦਾ ਪਾਣੀ ਪੀਣ ਨੂੰ ਮਿਲ ਰਿਹਾ ਹੈ ਤੇ ਵਾਰਡਾਂ ਵਿੱਚ ਸੀਵਰੇਜ ਵਾਲੇ ਪਾਣੀ ਦੀ ਬਦਬੂ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨਰ ਨੂੰ ਹਫ਼ਤੇ ਅੰਦਰ 1 ਜਾਂ 2 ਦਿਨ ਜ਼ਰੂਰ ਨਗਰ ਨਿਗਮ ਦੇ ਦਫ਼ਤਰ ਵਿੱਚ ਬੈਠ ਕੇ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨੀਆਂ ਚਾਹੀਦੀਆਂ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਨਿਗਮ ਦੇ ਕਮਿਸ਼ਨਰ ਜੋ ਵਧੀਕ ਏਡੀਸੀ ਹਨ, ਨੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਾ ਕੀਤੀਆਂ ਤਾਂ ਉਹ ਭਲਕੇ ਨਗਰ ਨਿਗਮ ਦਫ਼ਤਰ ਪੁੱਜ ਕੇ ਕਿਸੇ ਵੀ ਮੁਲਾਜ਼ਮ ਨੂੰ ਨਿਗਮ ਦਫ਼ਤਰ ਅੰਦਰ ਨਹੀਂ ਜਾਣ ਦੇਣਗੇ ਤੇ ਅਣਮਿਥੇ ਸਮੇਂ ਦਾ ਧਰਨਾ ਲਗਾ ਕੇ ਬੈਠ ਜਾਣਗੇ।

Advertisement

Advertisement