ਬੀਡੀਪੀਓ ਦਫ਼ਤਰ ਦੇ ਸਟਾਫ਼ ਵੱਲੋਂ ਧਰਨਾ
08:32 AM Aug 20, 2020 IST
ਪੱਤਰ ਪ੍ਰੇਰਕ
ਆਦਮਪੁਰ ਦੋਆਬਾ, 19 ਅਗਸਤ
Advertisement
ਬੀ.ਡੀ.ਪੀ.ਓ. ਆਦਮਪੁਰ ਦੇ ਦਫਤਰੀ ਅਤੇ ਫੀਲਡ ਸਟਾਫ਼ ਵੱਲੋਂ ਆਪਣੀਆਂ ਮੰਗਾਂ ਦੇ ਹੱਕ ’ਚ ਧਰਨਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੰਬਾ ਸੰਘਰਸ਼ ਕਰਨ ਦੇ ਬਾਵਜੂਦ ਵੀ ਸਰਕਾਰ ਵੱਲੋਂ ਸਾਡੀਆਂ ਮੰਗਾਂ ਸਬੰਧੀ ਕੋਈ ਧਿਆਨ ਨਹੀਂ ਕੀਤਾ ਗਿਆ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਡੀ.ਏ. ਦੀਆਂ ਬਕਾਇਆ ਕਿਸ਼ਤਾਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਜਜੀਆ ਟੈਕਸ ਬੰਦ ਕਰਵਾਉਣਾ, 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਲਾਗੂ ਕਰਵਾਉਣਾ, ਛੇਵਾਂ ਪੇਅ ਕਮਿਸ਼ਨ ਲਾਗੂ ਕਰਵਾਉਣਾ ਤੇ ਮੋਬਾਈਲ ਭੱਤਾ ਆਦਿ ਸ਼ਾਮਲ ਹਨ।
Advertisement
Advertisement