ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲ ਸੰਕਟ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਮੁਜ਼ਾਹਰਾ

08:29 AM Jun 23, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 22 ਜੂਨ
ਓਖਲਾ ਵਿੱਚ ਦਿੱਲੀ ਜਲ ਬੋਰਡ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਭਾਜਪਾ ਵਰਕਰਾਂ ’ਤੇ ਦਿੱਲੀ ਪੁਲੀਸ ਨੇ ਜਲ ਤੋਪਾਂ ਦੀ ਵਰਤੋਂ ਕੀਤੀ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਪਾਣੀ ਸੰਕਟ ਕਾਰਨ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਨੇ ਓਖਲਾ ਵਿੱਚ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਧਰਨਾਕਾਰੀਆਂ ਨੂੰ ਖਿੰਡਾਉਣ ਲਈ ਪੁਲੀਸ ਨੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ। ਧਰਨੇ ਦੀ ਅਗਵਾਈ ਭਾਜਪਾ ਆਗੂ ਰਮੇਸ਼ ਬਿਧੂੜੀ ਨੇ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਜਲ ਤੋਪਾਂ ਨਾਲ ਖਦੇੜ ਦਿੱਤਾ। ਇਸ ਦੌਰਾਨ ਭਾਜਪਾ ਨੇ ਸੱਤਾਧਾਰੀ ‘ਆਪ’ ਸਰਕਾਰ ’ਤੇ ਮਾੜੇ ਪ੍ਰਬੰਧਾਂ ਦਾ ਦੋਸ਼ ਲਗਾਇਆ। ਰਮੇਸ਼ ਬਿਧੂੜੀ ਨੇ ਕਿਹਾ ਕਿ ਹਰਿਆਣਾ ਸਰਕਾਰ ਰਾਜਧਾਨੀ ਨੂੰ ਲੋੜੀਂਦਾ ਪਾਣੀ ਭੇਜ ਰਹੀ ਹੈ। ਭਾਜਪਾ ਨੇਤਾ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ 10 ਸਾਲਾਂ ਤੋਂ ਦਿੱਲੀ ਵਿੱਚ ਸੱਤਾ ’ਤੇ ਕਾਬਜ਼ ਹੈ। ਉਨ੍ਹਾਂ ਕੋਲ ਦਿੱਲੀ ਜਲ ਬੋਰਡ, ਐੱਮਸੀਡੀ ਸਣੇ ਸਾਰੇ ਮਹੱਤਵਪੂਰਨ ਵਿਭਾਗ ਹਨ। ਇਸ ਦੇ ਬਾਵਜੂਦ ਰਾਜਧਾਨੀ ਦੇ ਲੋਕਾਂ ਨੂੰ ਪਾਣੀ ਨਹੀਂ ਮਿਲ ਰਿਹਾ। ਭਾਜਪਾ ਦੇ ਆਗੂਆਂ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਆਮ ਆਦਮੀ ਪਾਰਟੀ ਦੀ ਆਪਣੀ ਭਾਈਵਾਲ ਕਾਂਗਰਸ ਪਾਰਟੀ ਵੱਲੋਂ ਹੁਣ ਇਹ ਮੰਨਿਆ ਜਾ ਰਿਹਾ ਹੈ ਕਿ ਹਰਿਆਣਾ ਇਸ ਤੋਂ ਵੱਧ ਪਾਣੀ ਭੇਜ ਰਿਹਾ ਹੈ।

Advertisement

Advertisement