ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੁਜ਼ਾਹਰਾ

07:09 AM Sep 17, 2024 IST
ਧਰਨੇ ਨੂੰ ਸੰਬੋਧਨ ਕਰਦੇ ਹੋਏ ਆਗੂ।

ਭਗਵਾਨ ਦਾਸ ਗਰਗ
ਨਥਾਣਾ, 16 ਸਤੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਗੰਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਇਥੇ ਸ਼ੁਰੂ ਕੀਤਾ ਗਿਆ ਪੱਕਾ ਮੋਰਚਾ ਅੱਜ ਚੌਥੇ ਦਿਨ ਵੀ ਜਾਰੀ ਰਿਹਾ। ਵੱਡੀ ਗਿਣਤੀ ਲੋਕਾਂ (ਸਮੇਤ ਮਹਿਲਾਵਾਂ) ਇਥੋ ਦੇ ਗਲੀਆਂ ਬਾਜ਼ਾਰਾਂ ਵਿੱਚ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ, ਜੋ ਸਥਾਨਕ ਬੱਸ ਅੱਡੇ ਵਿੱਚ ਸਮਾਪਤ ਹੋਇਆ। ਇਸ ਤੋਂ ਪਹਿਲਾਂ ਨਗਰ ਪੰਚਾਇਤ ਦੇ ਦਫਤਰ ਵਿੱਚ ਚੱਲ ਰਹੇ ਮੋਰਚੇ ਦੇ ਬੁਲਾਰਿਆਂ ਨੇ ਦੋਸ਼ ਲਾਇਆ ਕਿ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਵੀ ਪ੍ਰਸ਼ਾਸਨ ਦਾ ਕੋਈ ਵੀ ਅਧਿਕਾਰੀ ਇਸ ਧਰਨੇ ਵਾਲੀ ਥਾਂ ਨਹੀ ਪੁੱਜਿਆ, ਇਥੋਂ ਤੱਕ ਕਿ ਨਗਰ ਪੰਚਾਇਤ ਦੇ ਅਧਿਕਾਰੀ ਵੀ ਅੱਜ ਆਪਣੇ ਦਫ਼ਤਰ ਨਹੀਂ ਆਏ। ਬੁਲਾਰਿਆਂ ਚਿਤਾਵਨੀ ਦਿੱਤੀ ਕਿ ਇਸ ਸੰਘਰਸ਼ ਨੂੰ ਆਉਂਦੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਦਾ ਮਾਮਲਾ ਹਰ ਵੱਡੇ ਪਿੰਡ ਦੀ ਸਮੱਸਿਆ ਬਣੀ ਹੋਈ ਹੈ। ਉਨ੍ਹਾਂ ਸਪੱਸਟ ਸਬਦਾਂ ਵਿੱਚ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੱਕ ਪਿੰਡਾਂ ਦੇ ਲੋਕ ਅਜਿਹੀ ਬੁਨਿਆਦੀ ਸਮੱਸਿਆ ਨੂੰ ਹੱਲ ਕਰਵਾਉਣ ਲਈ ਇਕੱਠੇ ਹੋ ਕੇ ਸੰਘਰਸ਼ ਨਹੀ ਕਰਦੇ ਉਸ ਸਮੇਂ ਤੱਕ ਸਿਆਸੀ ਨੇਤਾ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਕੋਈ ਸੁਣਵਾਈ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਰਾਜਨੀਤੀ ਅਤੇ ਛੋਟੇ ਮੋਟੇ ਮੱਤਭੇਦਾ ਤੋਂ ਉੱਪਰ ਉੱਠ ਕੇ ਇਸ ਸਮੱਸਿਆ ਨੂੰ ਹੱਲ ਕਰਵਾਉਣ ਦੀ ਲੋੜ ਹੈ। ਯੂਨੀਅਨ ਆਗੂ ਭਰਪੂਰ ਸਿੰਘ ਭੂਰਾ, ਰਾਮਰਤਨ ਸਿੰਘ, ਲੋਕ ਮੋਰਚਾ ਦੇ ਬਿਕਰਜੀਤ ਸਿੰਘ, ਮਹਿਲਾ ਆਗੂ ਕਮਲਜੀਤ ਕੌਰ ਅਤੇ ਪਰਮਜੀਤ ਕੌਰ ਨੇ ਕਿਹਾ ਕਿ ਜੇਕਰ ਲੋਕੀ ਇਕਜੁੱਟ ਹੋ ਕੇ ਸੰਘਰਸ਼ ਕਰਨ ਤਾਂ ਸਾਂਝੇ ਮਸਲੇ ਆਸਾਨੀ ਨਾਲ ਹੱਲ ਕਰਵਾਏ ਜਾ ਸਕਦੇ ਹਨ। ਧਰਨੇ ’ਚ ਸ਼ਾਮਲ ਲੋਕਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਸਮੱਸਿਆ ਨੂੰ ਹੱਲ ਕਰਵਾਉਣ ਤੱਕ ਪੱਕੇ ਮੋਰਚੇ ਵਿੱਚ ਪੂਰੀ ਤਰ੍ਹਾਂ ਡਟੇ ਰਹਿਣਗੇ। ਸਮਾਜ ਸੇਵੀ ਵਿਅਕਤੀਆਂ ਵੱਲੋਂ ਧਰਨਾਕਾਰੀਆਂ ਵਾਸਤੇ ਦਿਨ ਭਰ ਲੰਗਰ ਚਲਾਇਆ ਗਿਆ।

Advertisement

Advertisement