ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭੱਠਾ ਤੇ ਮਨਰੇਗਾ ਮਜ਼ਦੂਰਾਂ ਵੱਲੋਂ ਰੋਸ ਪ੍ਰਦਰਸ਼ਨ

07:03 AM Mar 29, 2024 IST
ਸੰਗਰੂਰ ਦੇ ਬਨਾਸਰ ਬਾਗ ਵਿੱਚ ਪ੍ਰਦਰਸ਼ਨ ਕਰਦੇ ਹੋਏ ਭੱਠਾ ਮਜ਼ਦੂਰ ਅਤੇ ਮਨਰੇਗਾ ਕਾਮੇ।

ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਮਾਰਚ
ਇੱਥੋਂ ਦੇ ਬਨਾਸਰ ਬਾਗ ਵਿੱਚ ਇਕੱਠੇ ਹੋਏ ਸੈਂਕੜੇ ਭੱਠਾ ਮਜ਼ਦੂਰ ਅਤੇ ਮਨਰੇਗਾ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਪਿੱਟ ਸਿਆਪਾ ਕੀਤਾ। ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਅਤੇ ਮਨਰੇਗਾ ਅਧਿਕਾਰ ਅੰਦੋਲਨ ਦੀ ਸਾਂਝੀ ਅਗਵਾਈ ਹੇਠ ਇਕੱਠੇ ਹੋਏ ਇਨ੍ਹਾਂ ਮਜ਼ਦੂਰਾਂ ਨੇ ਇਸ ਤੋਂ ਪਹਿਲਾਂ ਰੈਲੀ ਕੱਢੀ।
ਮਨਰੇਗਾ ਕਾਮਿਆਂ ਨੂੰ ਲਗਾਤਾਰ ਕੰਮ ਦੇਣ, ਮਨਰੇਗਾ ਮੇਟਾ ਦੀ ਪੱਕੀ ਤਨਖਾਹ ਅਤੇ ਭੱਠਿਆਂ ਉੱਤੇ ਕੰਮ ਕਰਨ ਵਾਲੇ ਮਜ਼ਦੂਰ ਤਬਕੇ ਦੀਆਂ ਲਟਕਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਪ੍ਰਦਰਸ਼ਨ ਵਿੱਚ ਪੰਜਾਬ ਭਰ ਤੋਂ ਮਜ਼ਦੂਰਾਂ ਨੇ ਭਾਗ ਲਿਆ। ਰੈਲੀ ਨੂੰ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਤਰਸੇਮ ਯੋਧਾਂ, ਸਾਬਕਾ ਡੀਐੱਸਪੀ ਬਲਵਿੰਦਰ ਸੇਖੋਂ, ਬਲਕੌਰ ਸਿੰਘ ਤੇ ਸੁਰਿੰਦਰ ਖੀਵਾ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦਾ ਹਰ ਖੇਤਰ ’ਚ ਦਬਦਬਾ ਵਧਦਾ ਜਾ ਰਿਹਾ ਹੈ ਜਦੋਂ ਕਿ ਮਜ਼ਦੂਰ ਤਬਕਾ ਅੱਜ ਚਾਰੇ ਪਾਸਿਉਂ ਪਿਸਦਾ ਨਜ਼ਰ ਆਉਂਦਾ ਹੈ।
ਉਨ੍ਹਾਂ ਮਜ਼ਦੂਰ ਤਬਕੇ ਨੂੰ ਅਪੀਲ ਕੀਤੀ ਕਿ ਕਾਰਪੋਰੇਟ ਘਰਾਣਿਆਂ ਪੱਖੀ ਲੋਕਾਂ ਨੂੰ ਨਕਾਰਦਿਆਂ ਆਉਂਦੀਆਂ ਲੋਕ ਸਭਾ ਚੋਣਾਂ ਚ ਦਰਨਿਕਾਰ ਕੀਤਾ ਜਾਵੇ ਜਦੋਂ ਕਿ ਲੋਕ ਪੱਖੀ ਉਮੀਦਵਾਰਾਂ ਨੂੰ ਅੱਗੇ ਲਿਆਂਦਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਮੰਗ ਰੱਖੀ ਕਿ 2024 ਦੀਆਂ ਉਜਰਤਾਂ ਵਧੀ ਮਹਿੰਗਾਈ ਦੇ ਆਧਾਰ ਉੱਤੇ ਲਾਗੂ ਕੀਤੀਆਂ ਜਾਣ ਅਤੇ ਭੱਠਿਆਂ ਦੀਆਂ ਲਿਸਟ ’ਚ ਮਸ਼ੀਨੀ ਗਾਰੇ ਦੇ ਰੇਟ ਨੂੰ ਜੋੜਿਆ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਭੱਠਾ ਮਜ਼ਦੂਰਾਂ ਅਤੇ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੂਬਾ ਪੱਧਰ ਉੱਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਧਰਨੇ ਨੂੰ ਭੱਠਾ ਮਜ਼ਦੂਰ ਯੂਨੀਅਨ ਦੇ ਸੂਬਾ ਆਗੂ ਚਰਨਜੀਤ ਸਿੰਘ, ਪ੍ਰਕਾਸ਼ ਹਿੱਸੋਵਾਲ, ਸਤਪਾਲ ਸਿੰਘ ਬਹਿਣੀਵਾਲ, ਚਰਨਜੀਤ ਸਿੰਘ ਹਿਮਾਯੂੰਪੁਰ ਤੇ ਗੁਰਪ੍ਰੀਤ ਸਿੰਘ ਤੋਗਾਵਾਲ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement