ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਸ ਫੈਕਟਰੀ ਦੀ ਉਸਾਰੀ ਖ਼ਿਲਾਫ਼ ਭੂੰਦੜੀ ਵਾਸੀਆਂ ਵੱਲੋਂ ਧਰਨਾ

10:35 AM Mar 22, 2024 IST
featuredImage featuredImage
ਭੂੰਦੜੀ ਵਿੱਚ ਫੈਕਟਰੀ ਬਾਹਰ ਧਰਨਾ ਲਾ ਕੇ ਬੈਠੇ ਬੀਕੇਯੂ ਏਕਤਾ ਉਗਰਾਹਾਂ ਦੇ ਕਾਰਕੁਨ ਅਤੇ ਇਲਾਕਾ ਵਾਸੀ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 21 ਮਾਰਚ
ਇੱਥੋਂ ਨੇੜਲੇ ਕਸਬਾ ਭੂੰਦੜੀ ਵਿੱਚ ਅੱਜ ਪ੍ਰਦੂਸ਼ਿਤ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਵੱਲੋਂ ਉੱਥੇ ਉਸਾਰੀ ਅਧੀਨ ਸੀਐਨਜੀ ਫੈਕਟਰੀ ਅੱਗੇ ਧਰਨਾ ਲਾਇਆ ਗਿਆ। ਲੋਕ ਆਵਾਜ਼ ਅਣਸੁਣੀ ਕਰਨ ਖ਼ਿਲਾਫ਼ ਅੱਜ ਭੂੰਦੜੀ ਦਾ ਸਾਰਾ ਬਾਜ਼ਾਰ ਬੰਦ ਰਿਹਾ। ਲੋਕਾਂ ਨੇ ਪਿੰਡ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਤੋਂ ਫੈਕਟਰੀ ਤੱਕ ਨਾਅਰੇ ਲਾਉਂਦੇ ਹੋਏ ਰੋਸ ਮੁਜ਼ਾਹਰਾ ਕੀਤਾ। ਲੋਕ ਰੋਹ ਨੂੰ ਦੇਖਦਿਆਂ ਮੌਕੇ ’ਤੇ ਪਹੁੰਚੇ ਨਾਇਬ ਤਹਿਸੀਲਦਾਰ ਸਿੱਧਵਾਂ ਬੇਟ ਨੂੰ ਮੰਗ ਪੱਤਰ ਸੌਂਪਿਆ ਗਿਆ। ਇਲਾਕਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੀ ਮੌਕੇ ’ਤੇ ਪਹੁੰਚੇ ਸਨ, ਧਰਨਾਕਾਰੀਆਂ ਨੇ ਉਨ੍ਹਾਂ ਨੂੰ ਵੀ ਮੰਗ-ਪੱਤਰ ਦਿੱਤਾ। ਸੰਘਰਸ਼ ਕਮੇਟੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਗੈਸ ਫੈਕਟਰੀ ਦੀ ਉਸਾਰੀ ਤੁਰੰਤ ਨਾ ਰੋਕੀ ਗਈ ਤਾਂ 28 ਮਾਰਚ ਤੋਂ ਫੈਕਟਰੀ ਅੱਗੇ ਪੱਕਾ ਧਰਨਾ ਲਾਇਆ ਜਾਵੇਗਾ।
ਬੁਲਾਰਿਆਂ ਨੇ ਕਿਹਾ ਕਿ ਭੂੰਦੜੀ ’ਚ ਆਬਾਦੀ ਅਤੇ ਸਕੂਲ ਦੇ ਨੇੜੇ ਲੱਗ ਰਹੀ ਸੀਐਨਜੀ ਗੈਸ ਫੈਕਟਰੀ ਲੋਕਾਂ ਦੀ ਸਿਹਤ ਵਾਸਤੇ ਖ਼ਤਰਨਾਕ ਸਾਬਤ ਹੋਵੇਗੀ। ਪਾਣੀ, ਹਵਾ ਤੇ ਵਾਤਾਵਰਨ ਵੱਡੇ ਪੱਧਰ ’ਤੇ ਪ੍ਰਦੂਸ਼ਿਤ ਹੋਵੇਗਾ। ਆਸ-ਪਾਸ ਦਾ ਵੱਡਾ ਇਲਾਕਾ ਗੈਸ ਲੀਕ ਅਤੇ ਵਿਸਫੋਟ ਦੇ ਭਿਆਨਕ ਖ਼ਤਰੇ ਹੇਠ ਆ ਜਾਵੇਗਾ। ਬੁਲਾਰਿਆਂ ਨੇ ਕਿਹਾ ਕਿ ਫੈਕਟਰੀ ਲਾਉਣ ’ਚ ਕਾਨੂੰਨੀ ਪ੍ਰਕਿਰਿਆ ਦੀ ਉਲੰਘਣਾ ਵੀ ਕੀਤੀ ਗਈ ਹੈ। ਪਿੰਡ ਦੀ ਪੰਚਾਇਤ ਤੋਂ ‘ਕੋਈ ਇਤਰਾਜ਼ ਨਹੀਂ ਸਰਟੀਫਿਕੇਟ’ ਵੀ ਨਹੀਂ ਲਿਆ ਗਿਆ। ਪਿੰਡ ਦੇ ਸਾਰੇ ਲੋਕ ਇਸ ਪ੍ਰਾਜੈਕਟ ਦੇ ਖ਼ਿਲਾਫ਼ ਹਨ। ਲੋਕ ਰੁਜ਼ਗਾਰ ਚਾਹੁੰਦੇ ਹਨ ਪਰ ਇਹ ਜ਼ਿੰਦਗੀ ਦਾਅ ’ਤੇ ਮਨਜ਼ੂਰ ਨਹੀਂ ਲਾ ਸਕਦੇ। ਬੁਲਾਰਿਆਂ ਨੇ ਕਿਹਾ ਕਿ ਇਸ ਸਬੰਧ ’ਚ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਪੰਜਾਬ ਸਰਕਾਰ ਨੂੰ ਸਾਰੀ ਜਾਣਕਾਰੀ ਦਿੱਤੀ ਜਾ ਚੁੱਕੀ ਹੈ। ਕੋਈ ਸੁਣਵਾਈ ਨਾ ਹੋਣ ਕਾਰਨ ਹੁਣ ਸੰਘਰਸ਼ ਤੇਜ਼ ਕਰਦੇ ਹੋਏ ਦਿਨ ਭਰ ਦਾ ਧਰਨਾ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਦੀ ਸੂਰਤ ’ਚ ਪੱਕਾ ਧਰਨਾ ਲਾਉਣ ਦਾ ਐਲਾਨ ਕੀਤਾ ਗਿਆ ਹੈ।
ਧਰਨੇ ਨੂੰ ਪ੍ਰਦੂਸ਼ਿਤ ਫੈਕਟਰੀ ਵਿਰੋਧੀ ਸੰਘਰਸ਼ ਕਮੇਟੀ ਵਲੋਂ ਡਾ. ਸੁਖਦੇਵ ਭੂੰਦੜੀ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਮੱਖਣ ਸਿੰਘ, ਕਾਰਖਾਨਾ ਮਜ਼ਦੂਰ ਯੂਨੀਅਨ ਵੱਲੋਂ ਲਖਵਿੰਦਰ, ਬੀਕੇਯੂ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ, ਜਮਹੂਰੀ ਕਿਸਾਨ ਸਭਾ ਦੇ ਆਗੂ ਬਲਰਾਜ ਸਿੰਘ ਕੋਟਉਮਰਾ, ਬੀਕੇਯੂ (ਡਕੌਂਦਾ-ਧਨੇਰ) ਦੇ ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਨੌਜਵਾਨ ਭਾਰਤ ਸਭਾ ਤੋਂ ਸੰਜੂ, ਗੁਰਮੀਤ ਸਿੰਘ, ਬੀਕੇਯੂ ਲੱਖੋਵਾਲ ਦੇ ਜੋਗਿੰਦਰ ਸਿੰਘ ਢਿੱਲੋਂ, ਬਲਜੀਤ ਸਿੰਘ, ਜਸਵੀਰ ਸਿੰਘ ਸੀਰਾ ਤੇ ਹੋਰਾਂ ਨੇ ਸੰਬੋਧਨ ਕੀਤਾ।

Advertisement

Advertisement