ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਵੱਲੋਂ ਕਾਂਗਰਸ ਦੇ ਮੁੱਖ ਦਫ਼ਤਰ ਬਾਹਰ ਰੋਸ ਪ੍ਰਦਰਸ਼ਨ

08:37 AM May 10, 2024 IST
ਨਵੀਂ ਦਿੱਲੀ ਵਿੱਚ ਕਾਂਗਰਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਭਾਜਪਾ ਕਾਰਕੁਨ। -ਫੋਟੋ: ਪੀਟੀਆਈ

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 9 ਮਈ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਸੈਮ ਪਿਤਰੋਦਾ ਵੱਲੋਂ ਕੀਤੀ ਗਈ ਜਾਤੀਵਾਦੀ ਟਿੱਪਣੀ ਵਿਰੁੱਧ ਕਾਂਗਰਸ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਅਤੇ ਰਾਹੁਲ ਗਾਂਧੀ ਤੋਂ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਭਾਜਪਾ ਵਰਕਰਾਂ ਵੱਲੋਂ ਇਸ ਦੌਰਾਨ ਕਾਂਗਰਸ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਕਾਰਕੁਨਾਂ ਨੇ ਹੱਥਾਂ ਵਿੱਚ ਤਖ਼ਤੀਆਂ ਫੜੀਆਂ ਹੋਈਆਂ ਸਨ, ਜਿਨ੍ਹਾਂ ਉਪਰ ਕਾਂਗਰਸ ਵਿਰੋਧੀ ਨਾਅਰੇ ਲਿਖੇ ਹੋਏ ਸਨ। ਇਸ ਪ੍ਰਦਰਸ਼ਨ ਦੌਰਾਨ ਭਾਜਪਾ ਵਰਕਰਾਂ ਨੇ ਪੁਲੀਸ ਵੱਲੋਂ ਲਾਈਆਂ ਰੋਕਾਂ ਟੱਪਣ ਦੀ ਕੋਸ਼ਿਸ਼ ਵੀ ਕੀਤੀ, ਜਿਸ ਦੌਰਾਨ ਉਨ੍ਹਾਂ ਦੀ ਪੁਲੀਸ ਨਾਲ ਧੱਕਾਮੁੱਕੀ ਵੀ ਹੋਈ। ਇਸ ਤੋਂ ਬਾਅਦ ਪੁਲੀਸ ਨੇ ਭਾਜਪਾ ਦੇ ਸੂਬਾ ਪ੍ਰਧਾਨ ਵਰਿੰਦਰ ਸਚਦੇਵਾ ਸਣੇ ਕਈ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ। ਸ੍ਰੀ ਸਚਦੇਵਾ ਨੇ ਕਿਹਾ ਕਿ ਭਾਰਤ ਦੀ ਸੁੰਦਰਤਾ ਇਸ ਦੀ ਵਿਭਿੰਨਤਾ ਹੈ ਅਤੇ ਇਹੀ ਇਸ ਦੇਸ਼ ਦੀ ਤਾਕਤ ਹੈ। ਜਿਸ ਤਰ੍ਹਾਂ ਕਾਂਗਰਸ ਨੇਤਾਵਾਂ ਨੇ ਨਸਲਵਾਦੀ ਟਿੱਪਣੀਆਂ ਕੀਤੀਆਂ ਹਨ, ਉਹ ਸਿੱਧੇ ਤੌਰ ’ਤੇ ਸਾਡੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦਾ ਘਾਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੈਮ ਪਿਤਰੋਦਾ ਵੱਲੋਂ ਦਿੱਤਾ ਗਿਆ ਇਹ ਬਿਆਨ ਅਚਾਨਕ ਨਹੀਂ ਆਇਆ ਹੈ, ਸਗੋਂ ਇਹ ਬਿਆਨ ਉਦੋਂ ਆ ਰਹੇ ਹਨ ਜਦੋਂ ਤਿੰਨ ਗੇੜਾਂ ਦੀਆਂ ਚੋਣਾਂ ਤੋਂ ਬਾਅਦ ਕਾਂਗਰਸ ਦੀ ਸਿਆਸੀ ਜ਼ਮੀਨ ਖਿਸਕਦੀ ਨਜ਼ਰ ਆ ਰਹੀ ਹੈ। ਸ੍ਰੀ ਰਮੇਸ਼ ਬਿਧੂੜੀ ਨੇ ਕਿਹਾ ਕਿ ਸੈਮ ਪਿਤਰੋਦਾ ਦਾ ਬਿਆਨ ਦੇਸ਼ ਦਾ ਅਪਮਾਨ ਹੈ ਅਤੇ ਕੋਈ ਵੀ ਦੇਸ਼ ਵਾਸੀ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਦੇਸ਼ ਦੇ ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਭਾਜਪਾ ਨੂੰ ਅਤੇ ਮੈਨੂੰ ਕੱਢੀਆਂ ਗਾਲਾਂ ਬਰਦਾਸ਼ਤ ਕੀਤੀਆਂ ਜਾਣਗੀਆਂ ਪਰ ਜੇਕਰ ਦੇਸ਼ ਦੇ 140 ਕਰੋੜ ਲੋਕਾਂ ਨਾਲ ਦੁਰਵਿਹਾਰ ਹੋਇਆ ਤਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੈਮ ਪਿਤਰੋਦਾ ਦਾ ਬਿਆਨ ਸਿਰਫ਼ ਬਿਆਨ ਨਹੀਂ ਸਗੋਂ ਦੇਸ਼ ਦਾ ਅਪਮਾਨ ਹੈ ਅਤੇ ਹਰ ਰਾਸ਼ਟਰਵਾਦੀ ਇਸ ਬਿਆਨ ਖ਼ਿਲਾਫ਼ ਸੜਕਾਂ ’ਤੇ ਹੈ।

Advertisement

Advertisement
Advertisement