ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਜਰੀਵਾਲ ਦੇ ਰਾਜਘਾਟ ਜਾਣ ਵੇਲੇ ਭਾਜਪਾ ਵੱਲੋਂ ਪ੍ਰਦਰਸ਼ਨ

10:45 AM Jun 03, 2024 IST
ਵਰਿੰਦਰ ਸਚਦੇਵਾ ਅਤੇ ਹੋਰ ਭਾਜਪਾ ਵਰਕਰ ਨਾਅਰੇਬਾਜ਼ੀ ਕਰਦੇ ਹੇਏ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਜੂਨ
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪਾਰਟੀ ਦੇ ਸੈਂਕੜੇ ਵਰਕਰਾਂ ਨਾਲ ਰਾਜਘਾਟ ਦੇ ਬਾਹਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਪਹਿਲਾਂ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਜਾਣ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ।
ਦਿੱਲੀ ਭਾਜਪਾ ਵਰਕਰਾਂ ਨੇ ਰਿੰਗ ਰੋਡ ’ਤੇ ਰਾਜਘਾਟ ਚੌਰਾਹੇ ’ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਕਾਫਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਦਿੱਲੀ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਦੌਰਾਨ 50 ਤੋਂ ਵੱਧ ਮਹਿਲਾ ਵਰਕਰਾਂ ਦੇ ਇੱਕ ਹੋਰ ਗਰੁੱਪ ਨੇ ਦਿੱਲੀ ਸਕੱਤਰੇਤ ਵੱਲ ਰਾਜਘਾਟ ਦੇ ਵੀਆਈਪੀ ਐਗਜ਼ਿਟ ਗੇਟ ’ਤੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੂੰ ਰਾਜਘਾਟ ਚੌਰਾਹੇ ਵੱਲ ਜਾਣ ਤੋਂ ਰੋਕਿਆ ਗਿਆ ਅਤੇ ਪਾਰਟੀ ਵਰਕਰਾਂ ਵੱਲੋਂ ਕਾਲੇ ਝੰਡੇ ਦਿਖਾਏ ਗਏ। ਦਿੱਲੀ ਪੁਲੀਸ ਪ੍ਰਦਰਸ਼ਨਕਾਰੀਆਂ ਨੂੰ ਥਾਣੇ ਲੈ ਗਈ ਜਿੱਥੋਂ ਉਨ੍ਹਾਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ।
ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਅਰਵਿੰਦ ਕੇਜਰੀਵਾਲ ਜਦੋਂ ਮਹਾਤਮਾ ਗਾਂਧੀ ਦੀ ਸਮਾਧ ’ਤੇ ਗਏ ਤਾਂ ਭਾਜਪਾ ਵਰਕਰਾਂ ਨੇ ਰੋਸ ਜਤਾਇਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਤੋਂ ਪਹਿਲਾਂ ਰਾਜਘਾਟ ਅਤੇ ਹਨੂੰਮਾਨ ਮੰਦਰ ਜਾ ਕੇ ਆਪਣਾ ਪੁਰਾਣਾ ਪੱਤਾ ਖੇਡਣ ਦੀ ਕੋਸ਼ਿਸ਼ ਕੀਤੀ ਪਰ ਦਿੱਲੀ ਦੇ ਲੋਕ ਹੁਣ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੇਜਰੀਵਾਲ ਦੀ ਜੀਵਨ ਸ਼ੈਲੀ ਵਿੱਚ ਗਾਂਧੀ ਜੀ ਦੀ ਵਿਚਾਰਧਾਰਾ ਦੀ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਆਪਣੇ ਦਫਤਰ ਅਤੇ ਰਿਹਾਇਸ਼ ਦੀ ਮੀਡੀਆ ਕਾਨਫਰੰਸ ਦੇ ਪਿਛੋਕੜ ਤੋਂ ਮਹਾਤਮਾ ਗਾਂਧੀ ਦੀਆਂ ਤਸਵੀਰਾਂ ਵੀ ਹਟਾ ਦਿੱਤੀਆਂ ਹਨ। ਸਚਦੇਵਾ ਨੇ ਕਿਹਾ, ‘‘ਸ਼ਰਾਬ ਘੁਟਾਲੇ ’ਚ ਜੇਲ ’ਚ ਬੰਦ ਇਕ ਵਿਅਕਤੀ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇਣ ਲਈ ਰਾਜਘਾਟ ਜਾ ਰਿਹਾ ਹੈ।’’ ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਮੰਤਰੀ ਦਿੱਲੀ ਦੇ ਲੋਕਾਂ ਨੂੰ ਪਾਣੀ ਵੀ ਨਹੀਂ ਮੁਹੱਈਆ ਕਰਨ ਸਕੇ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਅੰਤਰਿਮ ਜ਼ਮਾਨਤ ਦੇ ਕੇ 10 ਮਈ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਆਮ ਚੋਣਾਂ ਦੇ ਸੱਤਵੇਂ ਅਤੇ ਆਖਰੀ ਪੜਾਅ ਦੇ ਦਿਨ ਪਹਿਲੀ ਜੂਨ ਨੂੰ ਜ਼ਮਾਨਤ ਦੀ ਮਿਆਦ ਖਤਮ ਹੋ ਗਈ ਸੀ।

Advertisement

Advertisement
Advertisement