ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੀਆਰਟੀਐੱਸ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ

06:48 AM Aug 13, 2024 IST
ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਬੀਆਰਟੀਐੱਸ ਦੇ ਮੁਲਾਜ਼ਮ। -ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਅਗਸਤ
ਬੱਸ ਰੈਪਿਡ ਟਰਾਂਜ਼ਿਟ ਸਿਸਟਮ (ਬੀਆਰਟੀਐੱਸ) ਅਧੀਨ ਚੱਲਣ ਵਾਲੀ ਮੈਟਰੋ ਬੱਸ ਨੂੰ ਅਣਮਿੱਥੇ ਸਮੇਂ ਲਈ ਬੰਦ ਕੀਤੇ ਜਾਣ ਮਗਰੋਂ ਲਗਪਗ 1500 ਕਰਮਚਾਰੀ ਬੇਰੁਜ਼ਗਾਰ ਹੋ ਗਏ ਹਨ। ਇਸ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਮੁਲਾਜ਼ਮਾਂ ਨੇ ਅੱਜ ਇੱਥੇ ਨੌਵੇਲਟੀ ਚੌਕ ਵਿਖੇ ਸੇਵਾ ਮੁੜ ਸ਼ੁਰੂ ਨਾ ਕਰਨ ’ਤੇ ਸੂਬਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।
ਬੀਆਰਟੀਐਸ ਕਰਮਚਾਰੀ ਏਕਤਾ ਯੂਨੀਅਨ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਕਿਹਾ ਕਿ ਬੱਸ ਸੇਵਾ ਬੰਦ ਕਰਨ ਨਾਲ ਲਗਪਗ 1500 ਕਰਮਚਾਰੀਆਂ ਦੀ ਨੌਕਰੀ ਚਲੀ ਗਈ ਹੈ। ਇਕ ਪਾਸੇ ਮੁੱਖ ਮੰਤਰੀ ਪ੍ਰਚਾਰ ਕਰ ਰਹੇ ਹਨ ਕਿ ਸਰਕਾਰ ਨੇ ਹਜ਼ਾਰਾਂ ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ ਪਰ ਜ਼ਮੀਨੀ ਤੌਰ ’ਤੇ ਰੁਜ਼ਗਾਰ ਖੋਹਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰਮਚਾਰੀ ਪਿਛਲੇ ਇਕ ਸਾਲ ਤੋਂ ਸੇਵਾ ਸ਼ੁਰੂ ਕਰਨ ਲਈ ਸੰਘਰਸ਼ ਕਰ ਰਹੇ ਹਨ ਅਤੇ ਇੱਕ ਸਾਲ ਤੋਂ ਤਨਖਾਹਾਂ ਤੋਂ ਵਾਂਝੇ ਬੈਠੇ ਹਨ। ਇੱਕ ਹੋਰ ਕਰਮਚਾਰੀ ਨੇ ਦੱਸਿਆ ਕਿ ਸਾਰੀਆਂ ਮਹਿਲਾ ਕਰਮਚਾਰੀ ਲੋੜਵੰਦ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਇਸ ਨੌਕਰੀ ਤੋਂ ਆਪਣੀ ਰੋਟੀ-ਰੋਜ਼ੀ ਕਮਾ ਰਹੀਆਂ ਸਨ। ਹੁਣ ਸਰਕਾਰ ਦੀ ਅਣਗਹਿਲੀ ਕਾਰਨ ਉਨ੍ਹਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਰਮਚਾਰੀਆਂ ਨੇ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਨੂੰ ਵੀ ਸੇਵਾ ਬਹਾਲ ਕਰਨ ਲਈ ਮੰਗ ਪੱਤਰ ਸੌਂਪਿਆ ਸੀ ।

Advertisement

Advertisement
Advertisement