ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੀਐੱਸਐੱਨਐੱਲ ਪੈਨਸ਼ਨਰਾਂ ਵੱਲੋਂ ਧਰਨਾ

08:57 AM Aug 20, 2020 IST

ਸਿਰਸਾ: ਬੀਐੱਸਐੱਨਐੱਲ ਪੈਨਸ਼ਨਰਜ਼ ਨੇ ਆਲ ਇੰਡੀਆ ਬੀਐੱਸਐੱਨਐੱਲਡੀਓਟੀ ਪੈਨਸ਼ਨਰਜ਼ ਐਸੋਸੀਏਸ਼ਨ ਦੇ ਸੱਦੇ ’ਤੇ ਟੈਲੀਫੋਨ ਕੇਂਦਰ ਦੇ ਬਾਹਰ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਖਜ਼ਾਨਚੀ ਰਾਜ ਕੁਮਾਰ ਮਹਿਤਾ ਨੇ ਕੀਤੀ। ਧਰਨੇ ’ਤੇ ਬੈਠੇ ਬੀਐੱਸਐੱਨਐੱਲ ਸੇਵਾਮੁਕਤ ਮੁਲਾਜ਼ਮਾਂ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਸੇਵਾਮੁਕਤ ਹੋਣ ਮਗਰੋਂ ਕਈ ਦਿੱਕਤਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਦੋ ਸਾਲਾਂ ਤੋਂ ਉਨ੍ਹਾਂ ਦੇ ਡਾਕਟਰੀ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਗਿਆ ਹੈ। ਇਸ ਮੌਕੇ ਨਰੇਸ਼ ਗੁਪਤਾ, ਬਲਬੀਰ ਸਿੰਘ, ਕਰਤਾਰ ਸਿੰਘ, ਗੋਪੀ ਰਾਮ, ਰਾਮਧਾਰੀ, ਸੀਮਾ ਤੇ ਚਿਮਨ ਲਾਲ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
ਧਰਨਾਪੈਨਸ਼ਨਰਾਂਬੀਐੱਸਐੱਨਐੱਲਵੱਲੋਂ