ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰਾਖਵੇਂਕਰਨ ਦੇ ਫ਼ੈਸਲੇ ਖ਼ਿਲਾਫ਼ ਬਸਪਾ ਵੱਲੋਂ ਪ੍ਰਦਰਸ਼ਨ

08:35 AM Aug 22, 2024 IST
ਯਮੁਨਾਨਗਰ ਵਿੱਚ ਜ਼ਿਲ੍ਹਾ ਸਕੱਤਰੇਤ ਅੱਗੇ ਧਰਨਾ ਦਿੰਦੇ ਹੋਏ ਬਸਪਾ ਤੇ ਹੋਰ ਜਥੇਬੰਦੀਆਂ ਦੇ ਵਰਕਰ ।

ਦੇਵਿੰਦਰ ਸਿੰਘ
ਯਮੁਨਾਨਗਰ, 21 ਅਗਸਤ
ਸੁਪਰੀਮ ਕੋਰਟ ਵੱਲੋਂ ਰਾਖਵੇਂਕਰਨ ਸਬੰਧੀ ਦਿੱਤੇ ਫ਼ੈਸਲੇ ਖ਼ਿਲਾਫ਼ ਅੱਜ ਭਾਰਤ ਬੰਦ ਤਹਿਤ ਯਮੁਨਾਨਗਰ ਵਿੱਚ ਬਹੁਜਨ ਸਮਾਜ ਪਾਰਟੀ ਅਤੇ ਹੋਰ ਜਥੇਬੰਦੀਆਂ ਵੱਲੋਂ ਜ਼ਿਲ੍ਹਾ ਸਕੱਤਰੇਤ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬਸਪਾ ਆਗੂਆਂ ਨੇ ਸੁਪਰੀਮ ਕੋਰਟ ਵੱਲੋਂ ਸੁਣਾਏ ਗਏ ਹੁਕਮਾਂ ’ਤੇ ਕਾਰਵਾਈ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪਿਛਲੇ ਦਰਵਾਜ਼ੇ ਤੋਂ ਰਾਖਵੇਂਕਰਨ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਹੈ। ਬਸਪਾ ਦੇ ਸਾਬਕਾ ਸੂਬਾ ਪ੍ਰਧਾਨ ਨਰੇਸ਼ ਸਾਰਨ ਨੇ ਕਿਹਾ ਕਿ ਪਾਰਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਇਹ ਮੰਗ ਰੱਖੀ ਗਈ ਹੈ ਕਿ ਇਸ ਫੈਸਲੇ ਨੂੰ ਵਾਪਸ ਲਿਆ ਜਾਵੇ।
ਉਨ੍ਹਾਂ ਕਿਹਾ ਕਿ ਅੱਜ ਦਾ ਭਾਰਤ ਬੰਦ ਸ਼ਾਂਤੀਪੂਰਵਕ ਰਿਹਾ। ਇਸ ਤੋਂ ਬਾਅਦ ਬਸਪਾ ਦੀ ਰਾਸ਼ਟਰੀ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਮਾਇਆਵਤੀ ਭਵਿੱਖ ਲਈ ਜੋ ਵੀ ਆਦੇਸ਼ ਦੇਣਗੇ, ਉਸ ਅਨੁਸਾਰ ਅੰਦੋਲਨ ਕੀਤਾ ਜਾਵੇਗਾ। ਬਹੁਜਨ ਸਮਾਜ ਪਾਰਟੀ ਅਤੇ ਹੋਰ ਜਥੇਬੰਦੀਆਂ ਨੇ ਯਮੁਨਾਨਗਰ ਜ਼ਿਲ੍ਹਾ ਸਕੱਤਰੇਤ ਦੇ ਸਾਹਮਣੇ ਪ੍ਰਦਰਸ਼ਨ ਨੂੰ ਦੇਖਦਿਆਂ ਜ਼ਿਲ੍ਹਾ ਸਕੱਤਰੇਤ ਨੇੜੇ ਧਾਰਾ 144 ਲਾਗੂ ਕਰ ਦਿੱਤੀ ਗਈ, ਜਿਸ ਤੋਂ ਬਾਅਦ ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਅਤੇ ਪੁਲੀਸ ਸੁਪਰਡੈਂਟ ਖੁਦ ਪ੍ਰਦਰਸ਼ਨਕਾਰੀਆਂ ਵਿਚਕਾਰ ਪੁੱਜੇ ਅਤੇ ਮੰਗ ਪੱਤਰ ਲਿਆ। ਇਸ ਮੌਕੇ ਬਸਪਾ ਉਮੀਦਵਾਰ ਦਰਸ਼ਨ ਖੇੜਾ ਅਤੇ ਹੋਰ ਪਾਰਟੀ ਆਗੂ ਵੀ ਹਾਜ਼ਰ ਸਨ।

Advertisement

Advertisement
Advertisement