ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿੱਖਿਆ ਵਿਰੋਧੀ ਨੀਤੀਆਂ ਖ਼ਿਲਾਫ਼ ਕਾਲਜ ਅਧਿਆਪਕਾਂ ਵੱਲੋਂ ਧਰਨਾ

09:14 AM Sep 08, 2024 IST

ਖੇਤਰੀ ਪ੍ਰਤੀਨਿਧ
ਬਰਨਾਲਾ, 7 ਸਤੰਬਰ
ਸਥਾਨਕ ਐੱਸਡੀ ਕਾਲਜ ਦੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੇ ਸੱਦੇ ’ਤੇ ਸਥਾਨਿਕ ਯੂਨਿਟ ਦੇ ਪ੍ਰਧਾਨ ਡਾ. ਕੁਲਭੂਸ਼ਣ ਰਾਣਾ ਅਤੇ ਸਕੱਤਰ ਰੀਤੂ ਅਗਰਵਾਲ ਦੀ ਅਗਵਾਈ ਵਿੱਚ ਅਧਿਆਪਕਾਂ ਨੇ ਅੱਜ ਅਧਿਆਪਕ ਦਿਵਸ ਨੂੰ ਸਰਕਾਰ ਦੀਆਂ ਸਿੱਖਿਆ ਪ੍ਰਤੀ ਨੀਤੀਆਂ ਤੋਂ ਨਿਰਾਸ ਹੋ ਕੇ ‘ਕਾਲੇ ਦਿਵਸ’ ਵਜੋਂ ਮਨਾਇਆ। ਕਾਲਜ ਵਿੱਚ ਪ੍ਰਿੰਸੀਪਲ ਦਫ਼ਤਰ ਦੇ ਅੱਗੇ ਕਰੀਬ ਦੋ ਘੰਟੇ ਅਧਿਆਪਕਾਂ ਵੱਲੋਂ ਇਹ ਧਰਨਾ ਲਗਾਇਆ ਗਿਆ। ਧਰਨੇ ਵਿਚ ਬੁਲਾਰਿਆਂ ਨੇ ਮੰਗ ਕੀਤੀ ਕਿ ਸਾਰੀਆਂ ਸਹਾਇਤਾ ਪ੍ਰਾਪਤ ਆਸਾਮੀਆਂ ਨੂੰ 95 ਫ਼ੀਸਦ ਗ੍ਰਾਂਟ ਇਨ ਏਡ ਸਕੀਮ ਵਿੱਚ ਲਿਆਂਦਾ ਜਾਵੇ।

Advertisement

Advertisement