ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

08:54 AM Dec 24, 2023 IST

ਪੱਤਰ ਪ੍ਰੇਰਕ
ਮਾਨਸਾ, 23 ਦਸੰਬਰ
ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਅੱਜ ਇਥੇ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਜਥੇਬੰਦੀ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮੰਗਾਂ-ਮਸਲਿਆਂ ਦਾ ਪੰਜਾਬ ਸਰਕਾਰ ਵੱਲੋਂ ਹੱਲ ਨਹੀਂ ਕੱਢਿਆ ਜਾ ਰਿਹਾ ਹੈ। ਮੁਜ਼ਾਹਰਾਕਾਰੀਆਂ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੱਤ ਪ੍ਰਤਾਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਹਰੋਜਤ ਸਿੰਘ ਬੈਂਸ ਨੇ 15 ਸਤੰਬਰ 2022 ਮੀਡੀਆ ਰਾਹੀਂ “6ਵਾਂ ਪੇਅ ਕਮਿਸ਼ਨ ਲਾਗੂ ਕਰਨ ਅਤੇ ਪੰਜਾਬ ਸਿਵਲ ਸਰਵਿਸ ਨਿਯਮ ਪੂਰਨ ਰੂਪ ਵਿੱਚ ਕੰਪਿਊਟਰ ਅਧਿਆਪਕਾਂ ’ਤੇ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਪਰ ਅੱਜ ਤੱਕ ਉਹ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਲਾਰੇ ਲੱਪੇ ਦੀ ਨੀਤੀ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਸੁੱਤੀ ਸਰਕਾਰ ਨੂੰ ਜਗਾਉਣ ਇਹ ਅਰਥੀ ਫੂਕ ਮੁਜ਼ਹਰਾ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਨਾ ਹੱਲ ਕੀਤੇ ਤਾਂ ਆਉਣ ਦਿਨਾਂ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ ਦਾ ਘਿਰਾਓ ਕੀਤਾ ਜਾਵੇਗਾ। ਇਸ ਮੌਕੇ ਲਖਵੀਰ ਸਿੰਘ ਖਿਆਲਾ, ਗੁਰਪ੍ਰੀਤ ਸਿੰਘ, ਜਗਤਾਰ ਸਿੰਘ ਭੀਖੀ, ਜਗਰਾਜ ਸਿੰਘ, ਕਰਮਜੀਤ ਸਿੰਘ, ਰਾਜੀਵ ਕੁਮਾਰ, ਮਹਿੰਦਰ ਵਰਮਾ, ਗਿਰੀਰਾਜ, ਬਲਵਿੰਦਰ ਸਿੰਘ, ਨਿਰਮਲ ਸਿੰਘ ਤੇ ਰਜਨੀ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement