For the best experience, open
https://m.punjabitribuneonline.com
on your mobile browser.
Advertisement

ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

10:11 AM Dec 24, 2023 IST
ਕੰਪਿਊਟਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ
ਕੰਪਿਊਟਰ ਅਧਿਆਪਕ ਹੁਸ਼ਿਆਰਪੁਰ ਵਿੱਚ ਸਰਕਾਰ ਦੀ ਅਰਥੀ ਫੂਕਦੇ ਹੋਏ।
Advertisement

ਹਰਪ੍ਰੀਤ ਕੌਰ
ਹੁਸ਼ਿਆਰਪੁਰ, 23 ਦਸੰਬਰ
ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਮਨਵਾਉਣ ਅੱਜ ਇੱਥੇ ਸੂਬਾ ਮੀਤ ਪ੍ਰਧਾਨ ਅਨਿਲ ਐਰੀ ਅਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ।
ਇਸ ਮੌਕੇ ਬੋਲਦਿਆਂ ਕੰਪਿਊਟਰ ਅਧਿਆਪਕ ਯੂਨੀਅਨ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਪਿਛਲੇ 18 ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਹਨ ਪਰ ਸਰਕਾਰ ਨੇ ਹਮੇਸ਼ਾਂ ਉਨ੍ਹਾਂ ਨੂੰ ਅਣਗੌਲਿਆਂ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2011 ਵਿਚ ਤਤਕਾਲੀ ਸਰਕਾਰ ਵੱਲੋਂ ਉਨ੍ਹਾਂ ਨੂੰ ਰੈਗੂਲਰ ਤਾਂ ਕਰ ਦਿੱਤਾ ਗਿਆ ਪਰ ਪੱਕੇ ਮੁਲਾਜ਼ਮਾਂ ਵਾਲੇ ਲਾਭ ਨਹੀਂ ਦਿੱਤੇ ਜਾ ਰਹੇ। ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਸਰਬਜੋਤ ਸਿੰਘ ਨੇ ਦੱਸਿਆ ਕਿ ਵਿਧਾਨ ਸਭ ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਕੰਪਿਊਟਰ ਅਧਿਆਪਕਾਂ ਨੂੰ ਬਣਦੇ ਸਾਰੇ ਲਾਭ ਦੇਣ ਦਾ ਵਾਅਦਾ ਕੀਤਾ ਸੀ ਪਰ ਸੱਤਾ ਵਿਚ ਆਉਣ ਤੋਂ ਬਾਅਦ ਅੱਜ ਤੱਕ ਸਰਕਾਰ ਨੇ ਆਪਣਾ ਵਾਅਦਾ ਪੂਰਾ ਨਹੀਂ ਕੀਤਾ। ਉਨ੍ਹਾਂ ਸਪਸ਼ਟ ਕੀਤਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।
ਇਸ ਮੌਕੇ ਸੰਦੀਪ ਸਿੰਘ, ਨਰਿੰਦਰਪਾਲ ਸਿੰਘ, ਰਣਦੀਪ ਕੁਮਾਰ, ਰਮਨੀਕ ਸਿੰਘ, ਰਾਜਵਿੰਦਰ ਸਿੰਘ, ਚਰਨਜੀਤ ਸਿੰਘ, ਗੁਰਿੰਦਰ ਸਿੰਘ, ਬੰਦਨਾ, ਜਸਪ੍ਰੀਤ ਕੌਰ, ਪੁਨੀਤ ਬਜਾਜ, ਮਨੋਜ ਕੁਮਾਰ, ਜਤਿੰਦਰ ਸਿੰਘ ਆਦਿ ਮੌਜੂਦ ਸਨ।

Advertisement

ਵਿਧਾਇਕ ਡਾ. ਸੋਹਲ ਦੇ ਨਾਂ ਯਾਦ ਪੱਤਰ ਸੌਂਪਿਆ

ਤਰਨ ਤਾਰਨ (ਪੱਤਰ ਪ੍ਰੇਰਕ): ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਝੰਡੇ ਹੇਠ ਜ਼ਿਲ੍ਹੇ ਭਰ ਦੇ ਸਰਕਾਰੀ ਸਕੂਲਾਂ ਦੇ ਕੰਪਿਊਟਰ ਅਧਿਆਪਕਾਂ ਨੇ ਅੱਜ ਇੱਥੇ ਆਪਣੀਆਂ ਮੰਗਾਂ ਮਨਵਾਉਣ ਲਈ ਸੂਬਾ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ| ਮਾਰਚ ਕਰਦੇ ਅਧਿਆਪਕਾਂ ਨੇ ਤਰਨ ਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਫ਼ਤਰ ਜਾ ਕੇ ਆਪਣੀਆਂ ਮੰਗਾਂ ਦਾ ਯਾਦ ਪੱਤਰ ਵਿਧਾਇਕ ਦੇ ਮੁਲਾਜ਼ਮਾਂ ਨੂੰ ਸੌਂਪਿਆ| ਅਧਿਆਪਕਾਂ ਨੇ ਆਪਣੇ ਗੁੱਸੇ ਦਾ ਪ੍ਰਗਟਾਵਾ ਕਰਦਿਆਂ ਸ਼ਹਿਰ ਕੀਤੀ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ, ਜ਼ਿਲ੍ਹਾ ਪ੍ਰਧਾਨ ਸੀਤਲ ਸਿੰਘ, ਸੂਬਾ ਕਮੇਟੀ ਮੈਂਬਰ ਰਾਖੀ ਮੰਨਣ ਨੇ ਸੰਬੋਧਨ ਕੀਤਾ| ਆਗੂਆਂ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਸਬੰਧੀ ਧਾਰਨ ਕੀਤੀ ਚੁੱਪ ਨੂੰ ਉਨ੍ਹਾਂ ਨਾਲ ਧੋਖੇ ਦੇ ਬਰਾਬਰ ਕਿਹਾ| ਆਗੂਆਂ ਕਿਹਾ ਕਿ ਵਿਭਾਗ ਦੇ ਮੰਤਰੀ ਹਰਜੋਤ ਬੈਂਸ ਨੇ ਉਨ੍ਹਾਂ ਦੀਆਂ ਮੰਗਾਂ ਦੇ ਮੰਨੇ ਜਾਣ ਦਾ ਕਈ ਵਾਰ ਯਕੀਨ ਦਿੱਤਾ ਹੈ ਪਰ ਅੱਜ ਤੱਕ ਉਨ੍ਹਾਂ ਦੇ ਪੱਲੇ ਟਾਲਮਟੋਲ ਅਤੇ ਨਿਰਾਸ਼ਾ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਪਿਆ| ਇਸ ਮੌਕੇ ਹੋਰਨਾਂ ਤੋਂ ਇਲਾਵਾ ਭਰਾਤਰੀ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਤੋਂ ਸਣੇ ਅਮਨਪ੍ਰੀਤ ਸਿੰਘ, ਇਮਰਾਨ ਸ਼ਾਹ, ਭੁਪਿੰਦਰ ਸਿੰਘ, ਸੰਦੀਪ ਕੌਰ, ਹਰਜਿੰਦਰ ਕੌਰ, ਮਨੋਹਰ ਨੇ ਵੀ ਸੰਬੋਧਨ ਕੀਤਾ|

Advertisement
Author Image

joginder kumar

View all posts

Advertisement
Advertisement
×