ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਾਰਾ 370 ਨੂੰ ਮਨਸੂਖ਼ ਕਰਨ ਖ਼ਿਲਾਫ਼ ਕਾਂਗਰਸ ਤੇ ਪੀਡੀਪੀ ਵੱਲੋਂ ਪ੍ਰਦਰਸ਼ਨ

10:22 PM Aug 05, 2024 IST
ਪੀਡੀਪੀ ਕਾਰਕੁਨਾਂ ਨੂੰ ਅੱਗੇ ਵਧਣ ਤੋਂ ਰੋਕਦੀ ਹੋਈ ਪੁਲੀਸ।

ਜੰਮੂ/ਸ੍ਰੀਨਗਰ, 5 ਅਗਸਤ
ਕਾਂਗਰਸ ਅਤੇ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਨੇ ਸੰਵਿਧਾਨ ਦੀ ਧਾਰਾ 370 ਨੂੰ ਮਨਸੂਖ਼ ਕਰਨ ਦੇ ਪੰਜ ਸਾਲ ਪੂਰੇ ਹੋਣ ਨੂੰ ਅੱਜ ‘ਕਾਲੇ ਦਿਵਸ’ ਵਜੋਂ ਯਾਦ ਕਰਦਿਆਂ ਇੱਥੇ ਵੱਖੋ-ਵੱਖ ਰੋਸ ਰੈਲੀਆਂ ਕੀਤੀਆਂ ਅਤੇ ਜੰਮੂ ਕਸ਼ਮੀਰ ਦਾ ਸੂਬੇ ਤੇ ਵਿਸ਼ੇਸ਼ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕੀਤੀ ਹੈ। ਉਧਰ, ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਦੀ ਪ੍ਰਧਾਨ ਮਹਿਬੂਬਾ ਮੁਫ਼ਤੀ ਅਤੇ ਕੁੱਝ ਹੋਰ ਸਿਆਸੀ ਆਗੂਆਂ ਨੇ ਦਾਅਵਾ ਕੀਤਾ ਕਿ ਧਾਰਾ-370 ਨੂੰ ਮਨਸੂਖ਼ ਕਰਨ ਦੀ ਪੰਜਵੀਂ ਵਰ੍ਹੇਗੰਢ ਮੌਕੇ ਉਨ੍ਹਾਂ ਨੂੰ ਅੱਜ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਇਸੇ ਦੌਰਾਨ ਜੰਮੂ ਕਸ਼ਮੀਰ ਵਿੱਚ ਇਹਤਿਹਾਤ ਵਜੋਂ ਕੇਂਦਰੀ ਸ਼ਾਸਿਤ ਪ੍ਰਦੇਸ਼ ਦੀਆਂ ਸੁਰੱਖਿਆ ਏਜੰਸੀਆਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ। ਸੁਰੱਖਿਆ ਏਜੰਸੀਆਂ ਨੂੰ ਭੇਜੀ ਐਡਵਾਈਜ਼ਰੀ ਵਿੱਚ ਪੁਲੀਸ ਨੇ 5 ਅਗਸਤ ਮੌਕੇ ਸੁਰੱਖਿਆ ਕਾਫ਼ਲਿਆਂ ਨੂੰ ਆਵਾਜਾਈ ਤੋਂ ਬਚਣ ਲਈ ਕਿਹਾ ਹੈ। -ਪੀਟੀਆਈ

Advertisement

Advertisement
Advertisement