ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਤੋਂ ਨਾਰਾਜ਼ ਕਾਂਗਰਸੀ ਆਗੂਆਂ ਵੱਲੋਂ ਮੁਜ਼ਾਹਰਾ

07:06 AM Sep 19, 2024 IST
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਦੇ ਹੋਏ ਕਾਂਗਰਸੀ ਆਗੂ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 18 ਸਤੰਬਰ
ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖ਼ਿਲਾਫ਼ ਦਿੱਤੇ ਗਏ ਬਿਆਨ ਤੋਂ ਬਾਅਦ ਕਾਂਗਰਸੀ ਆਗੂਆਂ ਵਿੱਚ ਭਾਰੀ ਨਾਰਾਜ਼ਗੀ ਵੇਖਣ ਨੂੰ ਮਿਲ ਰਹੀ ਹੈ। ਜ਼ਿਕਰਯੋਗ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ, ਜਿਸ ਦੇ ਵਿਰੋਧ ਵਿੱਚ ਅੱਜ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਪ੍ਰਧਾਨ ਮੰਤਰੀ ਅਤੇ ਮੰਤਰੀ ਰਵਨੀਤ ਬਿੱਟੂ ਦੇ ਪੁਤਲੇ ਫੂਕੇ ਗਏ।
ਇਸ ਮੌਕੇ ਸਾਬਕਾ ਵਿਧਾਇਕ ਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੈ ਤਲਵਾੜ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ। ਇਸ ਤੋਂ ਪਹਿਲਾਂ ਰੋਸ ਪ੍ਰਦਰਸ਼ਨ ਕਰਕੇ ਨਰਿੰਦਰ ਮੋਦੀ ਦੇ ਨਾਲ-ਨਾਲ ਭਾਜਪਾ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਨਾਲ ਹੀ ਉਨ੍ਹਾਂ ਭਾਜਪਾ ਆਗੂਆਂ ਨੂੰ ਚਿਤਾਵਨੀ ਦਿੱਤੀ ਕਿ ਅਗਰ ਨਿੱਜੀ ਤੌਰ ’ਤੇ ਭਾਜਪਾ ਆਗੂਆਂ ਨੇ ਬਿਆਨਬਾਜ਼ੀ ਕਰਨੀ ਬੰਦ ਨਾ ਕੀਤੀ ਤਾਂ ਕਾਂਗਰਸ ਪੂਰੇ ਦੇਸ਼ ਵਿੱਚ ਸੰਘਰਸ਼ ਛੇੜੇਗੀ। ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਆਗੂ ਹਨ ਅਤੇ ਪ੍ਰਧਾਨ ਮੰਤਰੀ ਨੂੰ ਆਪਣੇ ਮੰਤਰੀਆਂ ਦੇ ਨਾਲ ਨਾਲ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦੇਣਾ ਚਾਹੀਦਾ ਹੈ। ਸੰਜੈ ਤਲਵਾੜ ਨੇ ਕਿਹਾ ਕਿ ਰਾਹੁਲ ਗਾਂਧੀ ਵਿਰੁੱਧ ਇਤਰਾਜ਼ਯੋਗ ਬਿਆਨ ਦੇਣ ਵਾਲੇ ਭਾਜਪਾ ਆਗੂਆਂ ’ਤੇ ਪਾਰਟੀ ਪੱਧਰ ’ਤੇ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਨਿੱਜੀ ਤੌਰ ’ਤੇ ਆਗੂਆਂ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਅਤੇ ਸਿਆਸਤ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ। ਤਲਵਾੜ ਨੇ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਦਿੱਤੇ ਜਾ ਰਹੇ ਬਿਆਨ ਨੁਕਸਾਨਦੇਹ ਹੋ ਸਕਦੇ ਹਨ। ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਹੈ ਕਿ ਉਹ ਆਪਣੇ ਆਗੂਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਅਤੇ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਸਲਾਹ ਦੇਣ। ਇਸ ਮੌਕੇ ਕਾਂਗਰਸੀ ਆਗੂ ਹਲਕਾ ਇੰਚਾਰਜ, ਬਲਾਕ ਪ੍ਰਧਾਨ ਤੇ ਸਾਬਕਾ ਕੌਂਸਲਰ ਹਾਜ਼ਰ ਸਨ।

Advertisement

Advertisement