ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ

09:56 AM May 08, 2024 IST
ਸੰਗਰੂਰ ’ਚ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕਰਦੇ ਹੋਏ ਠੇਕਾ ਮੁਲਾਜ਼ਮ। ਫੋਟੋ: ਲਾਲੀ।

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਮਈ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਠੇਕਾ ਮੁਲਾਜ਼ਮਾਂ ਵਲੋਂ ਅੱਜ ਵੇਰਕਾ ਮਿਲਕ ਪਲਾਂਟ ਅੱਗੇ ਪੰਜਾਬ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਦਾ ਪੁਤਲਾ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਠੇਕਾ ਮੁਲਾਜ਼ਮਾਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਵੱਲੋਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਫੀਲਡ ’ਚ ਆਉਣ ਵਾਲੇ ਮੰਤਰੀਆਂ ਤੋਂ ਸਵਾਲ ਪੁੱਛੇ ਜਾਣਗੇ ਅਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਪ੍ਰਦਰਸ਼ਨ ਜਾਰੀ ਰਹੇਗਾ।
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਅਤੇ ਜ਼ਿਲ੍ਹਾ ਆਗੂ ਗੁਰਚਰਨ ਸਿੰਘ ਨੇ ਕਿਹਾ ਕਿ ਠੇਕਾ ਮੁਲਾਜ਼ਮ ਪਿਛਲੇ ਲੰਮੇ ਸਮੇਂ ਤੋਂ ਆਪਣੇ ਪੱਕੇ ਰੁਜ਼ਗਾਰ ਅਤੇ ਸਮੂਹ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਰੱਦ ਕਰਨ ਦੀ ਮੰਗ ਲਈ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ 21 ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦਿੱਤਾ ਗਿਆ ਪਰ ਅਫਸੋਸ ਇੱਕ ਵਾਰ ਵੀ ਠੇਕਾ ਮੁਲਾਜ਼ਮਾਂ ਨਾਲ ਮੀਟਿੰਗ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਠੇਕਾ ਮੁਲਾਜ਼ਮਾਂ ਦੀ ਗੱਲ ਸੁਣਨ ਦੀ ਬਜਾਏ ਉਲਟਾ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ’ਤੇ ਪੁਲੀਸ ਪ੍ਰਸ਼ਾਸਨ ਵੱਲੋਂ ਠੇਕਾ ਮੁਲਾਜ਼ਮ ਆਗੂਆਂ ਦੀ ਫੜੋ ਫੜੀ ਕੀਤੀ ਜਾਂਦੀ ਹੈ ਅਤੇ ਧੱਕੇ ਨਾਲ ਥਾਣਿਆਂ ’ਚ ਬੰਦ ਰੱਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੰਘੇ ਕੱਲ੍ਹ ਸੁਨਾਮ ਵਿੱਚ ਮੁੱਖ ਮੰਤਰੀ ਦੇ ਵਿਰੋਧ ਦੌਰਾਨ ਠੇਕਾ ਮੁਲਾਜ਼ਮਾਂ ਦੀ ਫੜੋ ਫੜੀ ਕੀਤੀ ਗਈ ਅਤੇ ਪੁਲੀਸ ਵੱਲੋਂ ਕੁੱਟਮਾਰ ਕੀਤੀ ਗਈ। ਅਜਿਹੇ ਵਿਵਹਾਰ ਦੇ ਵਿਰੋਧ ’ਚ ਅੱਜ ਠੇਕਾ ਮੁਲਾਜ਼ਮਾਂ ਵਲੋਂ ਪੰਜਾਬ ਭਰ ਵਿਚ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰ ਵਲੋਂ ਮੰਗਾਂ ਪ੍ਰਵਾਨ ਨਹੀਂ ਕੀਤੀਆਂ ਜਾਂਦੀਆਂ ਉਦੋਂ ਤੱਕ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਦਾ ਫੀਲਡ ਵਿਚ ਆਉਣ ’ਤੇ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ ਅਤੇ ਸਵਾਲ ਪੁੱਛੇ ਜਾਣਗੇ।
ਸਮਾਣਾ (ਸੁਭਾਸ਼ ਚੰਦਰ): ਪੰਜਾਬ ਦੇ ਠੇਕਾ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਤਹਿਸੀਲ ਕੰਪਲੈਕਸ ਨੇੜੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਬੁਲਾਰਿਆਂ ਸੰਬੋਧਨ ਦੌਰਾਨ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਦੱਸਿਆ ਕਿ ‘ਆਪ’ ਸਰਕਾਰ ਦੇ ਮੁੱਖ ਮੰਤਰੀ ਤੇ ਮੰਤਰੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਧਰਨਾ ਮੁਜ਼ਾਹਰਿਆਂ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਨਾਲ ਹਮਦਰਦੀ ਕਰਕੇ ਮੌਕੇ ਦੀ ਸਰਕਾਰ ਤੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਖੁਦ ਮੰਗ ਕਰਦੇ ਸਨ। ਜਦੋਂ ਦੀ ਆਪ ਸਰਕਾਰ ਸੱਤਾ ਵਿੱਚ ਆਈ ਹੈ, ਉਦੋਂ ਤੋਂ ਹੁਣ ਤੱਕ ਕਰੀਬ 21 ਵਾਰ ਲਿਖਤੀ ਮੀਟਿੰਗਾਂ ਦਾ ਸਮਾਂ ਦੇ ਕੇ ਇੱਕ ਵਾਰ ਵੀ ਉਨ੍ਹਾਂ ਦੀਆਂ ਜਥੇਬੰਦੀਆਂ ਨਾਲ ਮੁੱਖ ਮੰਤਰੀ ਨੇ ਮੀਟਿੰਗ ਨਹੀਂ ਕੀਤੀ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਹਰ ਮੰਤਰੀ ਤੇ ਮੁੱਖ ਮੰਤਰੀ ਦਾ ਜਿੱਥੇ ਵੀ ਜਾਣਗੇ ਕਾਲੀਆ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ।

Advertisement

Advertisement
Advertisement