ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਸ਼ਨ ਕਾਰਡ ਕੱਟਣ ਖ਼ਿਲਾਫ਼ ਸੀਪੀਆਈ (ਐੱਮ) ਵੱਲੋਂ ਮੁਜ਼ਾਹਰਾ

09:52 AM Jul 05, 2023 IST
ਧਰਨੇ ਉਪਰੰਤ ਤਹਿਸੀਲਦਾਰ ਨੂੰ ਮੰਗ ਪੱਤਰ ਦਿੰਦੇ ਹੋਏ ਆਗੂ। -ਫੋਟੋ: ਜਗਜੀਤ

ਪੱਤਰ ਪ੍ਰੇਰਕ
ਮੁਕੇਰੀਆਂ, 4 ਜੁਲਾਈ
ਸੂਬਾ ਸਰਕਾਰ ਵੱਲੋਂ ਰਾਸ਼ਨ ਕਾਰਡ ਕੱਟੇ ਜਾਣ ਖਿਲਾਫ਼ ਸੀਪੀਆਈ (ਐੱਮ) ਦੀ ਤਹਿਸੀਲ ਮੁਕੇਰੀਆਂ ਵੱਲੋਂ ਇਸ ਦੌਰਾਨ ਹੋਈਆਂ ਬੇਨਿਯਮੀਆਂ ਖਿਲਾਫ਼ ਧਰਨਾ ਦਿੰਦਿਆਂ ਤਹਿਸੀਲਦਾਰ ਅਰਵਿੰਦ ਸਲਵਾਨ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ। ਧਰਨੇ ਦੀ ਅਗਵਾਈ ਤਹਿਸੀਲ ਸਕੱਤਰ ਆਸ਼ਾ ਨੰਦ ਨੇ ਕੀਤੀ। ਬੁਲਾਰਿਆਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਦੁਬਾਰਾ ਪੜਤਾਲ ਕਰਵਾ ਕੇ ਲੋੜਵੰਦ ਲੋਕਾਂ ਦੇ ਕੱਟੇ ਰਾਸ਼ਨ ਕਾਰਡ ਦੁਬਾਰਾ ਚਾਲੂ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਲੋੜਵੰਦਾਂ ਦੇ ਰਾਸ਼ਨ ਕਾਰਲ ਬਹਾਲ ਨਾ ਕੀਤੇ ਗਏ ਤਾਂ ਸੂਬਾ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢ ਦਿੱਤਾ ਜਾਵੇਗਾ। ਇਸ ਮੌਕੇ ਯਸ਼ਪਾਲ ਚੰਦ, ਨਰਿੰਦਰ ਸਿੰਘ ਮੁਲਤਾਨੀ, ਭੁਪਿੰਦਰ ਸਿੰਘ ਸੈਣੀ, ਧਿਆਨ ਸਿੰਘ ਛੰਨੀ, ਰਾਮ ਲੁਭਾਇਆ ਮਲਕੋਵਾਲ, ਦਿਲਬਾਗ ਸਿੰਘ, ਰਾਜ ਕੁਮਾਰ ਮਹਿਤਾਬਪੁਰ ਤੇ ਓਮ ਪ੍ਰਕਾਸ਼ ਵੀ ਹਾਜਰ ਸਨ।

Advertisement

Advertisement
Tags :
ਸੀਪੀਆਈਕੱਟਣਕਾਰਡਖ਼ਿਲਾਫ਼ਮੁਜ਼ਾਹਰਾਰਾਸ਼ਨਵੱਲੋਂ