For the best experience, open
https://m.punjabitribuneonline.com
on your mobile browser.
Advertisement

ਰਜਿਸਟਰਾਰ ਦਫ਼ਤਰ ਅੱਗੇ ਕਰਮਚਾਰੀਆਂ ਵੱਲੋਂ ਧਰਨਾ

07:18 AM Oct 05, 2024 IST
ਰਜਿਸਟਰਾਰ ਦਫ਼ਤਰ ਅੱਗੇ ਕਰਮਚਾਰੀਆਂ ਵੱਲੋਂ ਧਰਨਾ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 4 ਅਕਤੂਬਰ
ਪੰਜਾਬੀ ਯੂਨੀਵਰਸਿਟੀ ਨਾਨ ਟੀਚਿੰਗ ਕਰਮਚਾਰੀ ਐਸੋਸੀਏਸ਼ਨ ਵੱਲੋਂ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਪ੍ਰਧਾਨ ਰਜਿੰਦਰ ਸਿੰਘ ਬਾਗੜੀਆਂ ਦੀ ਅਗਵਾਈ ਹੇਠ ਅੱਜ ਯੂਨੀਵਰਸਿਟੀ ਦੇ ਰਜਿਸਟਰਾਰ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਕਾਸ਼ ਧਾਲੀਵਾਲ ਦਾ ਕਹਿਣਾ ਸੀ ਕਿ ਜਥੇਬੰਦੀ ਵਰਕ ਚਾਰਜ ਕਰਮਚਾਰੀਆਂ ਨੂੰ ਰੈਗੂਲਰ ਕਰਨ ਸਮੇਤ ਹੋਰ ਮੰਗਾਂ ਦੀ ਪੂਰਤੀ ’ਤੇ ਜ਼ੋਰ ਦੇ ਰਹੀ ਹੈ। ਉਧਰ, ਪੰਜਾਬੀ ਯੂਨੀਵਰਸਿਟੀ ਦੇ ਹੀ ਐਜੂਕੇਸ਼ਨਲ ਮਲਟੀਮੀਡੀਆ ਰਿਸਰਚ ਸੈਂਟਰ ਦੇ ਦਫ਼ਤਰ ਦੇ ਸਾਹਮਣੇ ਪਿਛਲੇ ਦਿਨੀ ਦੀ ਤਰ੍ਹਾਂ ਇਸ ਅਦਾਰੇ ਦੇ ਮੁਲਾਜ਼ਮਾਂ ਦਾ ਧਰਨਾ ਅੱਜ ਵੀ ਜਾਰੀ ਰਿਹਾ। ਉਹ ਅਦਾਰੇ ਦੇ ਡਾਇਰੈਕਟਰ ਦਲਜੀਤ ਅਮੀ ’ਤੇ ਮੁਲਾਜ਼ਮਾਂ ਪ੍ਰਤੀ ਚੰਗਾ ਵਿਵਹਾਰ ਨਾ ਕਰਨ ਦੇ ਦੋਸ਼ ਲਾ ਰਹੇ ਹਨ।

Advertisement

Advertisement
Advertisement
Author Image

sukhwinder singh

View all posts

Advertisement