ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਤਨਖਾਹਾਂ ਨਾ ਮਿਲਣ ’ਤੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ

06:09 AM Jun 28, 2024 IST

ਪੰਚਕੂਲਾ (ਟਨਸ):

Advertisement

ਹਰਿਆਣਾ ਪੀਡਬਲਿਊਡੀ ਵਿਭਾਗ ਦੇ ਮਕੈਨੀਕਲ ਵਿੰਗ ਪੰਚਕੂਲਾ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਮਿਲਣ ’ਤੇ ਰੋਸ ਪ੍ਰਦਰਸ਼ਨ ਕਰਦਿਆਂ ਮੁਲਾਜ਼ਮ ਯੂਨੀਅਨ ਨੇ ਹਰਿਆਣਾ ਹੁਨਰ ਰੁਜ਼ਗਾਰ ਨਿਗਮ ਦੇ ਦਫ਼ਤਰ ਨੂੰ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ। ਸਾਰੇ ਕਰਮਚਾਰੀ ਇਕੱਠੇ ਹੋ ਕੇ ਕੌਸ਼ਲ ਵਿਭਾਗ ਦੇ ਦਫ਼ਤਰ ਪਹੁੰਚੇ ਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਮੁਲਾਜ਼ਮਾਂ ਨੇ ਦੱਸਿਆ ਕਿ ਜਦੋਂ ਉਹ ਵਿੱਤ ਵਿਭਾਗ ਦੇ ਡਾਇਰੈਕਟਰ ਨੂੰ ਮਿਲੇ ਤਾਂ ਉਨ੍ਹਾਂ ਨੂੰ ਇੱਕੋ ਗੱਲ ਆਖੀ ਗਈ ਕਿ ਸਰਵਰ ਡਾਊਨ ਹੈ ਜਿਸ ਕਾਰਨ ਤਨਖਾਹ ਨਹੀਂ ਆ ਰਹੀ ਹੈ। ਯੂਨੀਅਨ ਵੱਲੋਂ ਵਿਭਾਗ ਨੂੰ ਅਲਟੀਮੇਟਮ ਦਿੱਤਾ ਗਿਆ ਹੈ ਕਿ ਜੇਕਰ ਮੁਲਾਜ਼ਮਾਂ ਨੂੰ ਤਨਖਾਹਾਂ ਨਾ ਮਿਲੀਆਂ ਤਾਂ ਉਹ ਹੁਨਰ ਰੁਜ਼ਗਾਰ ਵਿਭਾਗ ਦੇ ਦਫ਼ਤਰ ਅੱਗੇ ਧਰਨਾ ਦੇਣਗੇ।

Advertisement
Advertisement
Advertisement