ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਰਗਿਲ ਭਵਨ ’ਤੇ ਕਬਜ਼ੇ ਖ਼ਿਲਾਫ਼ ਸਾਬਕਾ ਸੈਨਿਕਾਂ ਵੱਲੋਂ ਮੁਜ਼ਾਹਰਾ

06:56 AM Apr 19, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਜ਼ੀਰਾ, 18 ਅਪਰੈਲ
ਕਸਬਾ ਮਖੂ ਵਿੱਚ 13 ਅਪਰੈਲ ਨੂੰ ਵਿਸਾਖੀ ਕਾਰਗਿਲ ਭਵਨ ਮੱਖੂ ’ਤੇ ਨਾਜਾਇਜ਼ ਕਬਜ਼ਾ ਕਰਕੇ ਕਾਰਗਿਲ ਸ਼ਹੀਦਾਂ ਦੀਆਂ ਫੋਟੋਆਂ ਦੀ ਬੇਅਦਬੀ ਕੀਤੀ ਗਈ ਅਤੇ ਤਿਰੰਗੇ ਝੰਡੇ ਨੂੰ ਉਤਾਰ ਕੇ ਖੁਰਦ-ਬੁਰਦ ਕੀਤਾ ਗਿਆ ਜਿਸਦੇ ਵਿਰੋਧ ਵਿੱਚ ਅੱਜ ਸਾਬਕਾ ਸੈਨਿਕਾਂ ਵੱਲੋਂ ਮੁੱਖ ਚੌਕ ਜ਼ੀਰਾ ਵਿੱਚ ਰੋਸ ਧਰਨਾ ਦਿੱਤਾ। ਇਸ ਮੌਕੇ ਪ੍ਰਧਾਨ ਗੁਰਬਖਸ਼ ਸਿੰਘ, ਕੈਪਟਨ ਪਰਮਜੀਤ ਸਿੰਘ, ਕੈਪਟਨ ਬਲਕਾਰ ਸਿੰਘ, ਸੂਬੇਦਾਰ ਰਣਜੀਤ ਸਿੰਘ ਆਦਿ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ ਅਤੇ ਤਿਰੰਗਾ ਦੇਸ਼ ਦੀ ਸ਼ਾਨ ਹੈ, ਇਨ੍ਹਾਂ ਦਾ ਅਪਮਾਨ ਕਰਨ ਵਾਲਿਆਂ ਨੂੰ ਕਦੇ ਵੀ ਮੁਆਫ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਮੁਲਜ਼ਮਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜਗਦੀਪ ਸਿੰਘ, ਸੁਖਵਿੰਦਰ ਸਿੰਘ, ਕਰਮਜੀਤ ਸਿੰਘ, ਧਰਮ ਸਿੰਘ, ਰਾਜਿੰਦਰ ਸਿੰਘ, ਹਰਭਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement