ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਕਸ ਬਿਜਲੀ ਸਪਲਾਈ ਖ਼ਿਲਾਫ਼ ਕਿਸਾਨਾਂ ਵੱਲੋਂ ਧਰਨਾ

06:15 AM Aug 03, 2024 IST
ਫਗਵਾੜਾ ਵਿੱਚ ਬਿਜਲੀ ਦਫ਼ਤਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ।

ਜਸਬੀਰ ਸਿੰਘ ਚਾਨਾ
ਫਗਵਾੜਾ, 2 ਅਗਸਤ
ਬਿਜਲੀ ਦੀ ਸਪਲਾਈ ਨਾ ਮਿਲਣ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਬਿਜਲੀ ਬੋਰਡ ਦਫ਼ਤਰ ਬੰਗਾ ਰੋਡ ਦਫ਼ਤਰ ਵਿਖੇ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬਿਜਲੀ ਦੀ ਸਪਲਾਈ ਸੁਚਾਰੂ ਕਰਨ ਦੀ ਮੰਗ ਕੀਤੀ। ਗੱਲਬਾਤ ਕਰਦਿਆਂ ਪਿੰਡ ਵਾਸੀ ਅਮਰਪਾਲ ਵਾਸੀ ਪਿੰਡ ਖੋਥੜਾ ਤੇ ਬਲਬੀਰ ਸਿੰਘ ਵਾਸੀ ਪਿੰਡ ਜੰਡਿਆਲੀ ਨੇ ਦੱਸਿਆ ਕਿ ਬਿਜਲੀ ਦਾ ਕਾਫ਼ੀ ਬੁਰਾ ਹਾਲ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਸਮੱਸਿਆਵਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਟਰਾਂ ਦੀ ਸਪਲਾਈ ਦੀ ਸ਼ਿਕਾਇਤ ਦਰਜ ਕਰਨ ਦੇ ਬਾਵਜੂਦ ਕਈ-ਕਈ ਘੰਟੇ ਬਿਜਲੀ ਨਹੀਂ ਆਉਂਦੀ। ਕਿਸਾਨਾਂ ਨੂੰ ਜੈਨਰੇਟਰਾਂ ਰਾਹੀਂ ਤੇਲ ਫ਼ੂਕ ਕੇ ਮੋਟਰਾਂ ਚਲਾਉਣੀਆਂ ਪੈ ਰਹੀਆਂ ਹਨ ਜਿਸ ਕਾਰਨ ਉਨ੍ਹਾਂ ਦਾ ਕਾਫ਼ੀ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਇਸ ਸਬੰਧੀ ਐਕਸੀਅਨ ਨੂੰ ਮੰਗ ਪੱਤਰ ਦਿੱਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇਗਾ।

Advertisement

ਦਰੱਖਤ ਡਿੱਗਣ ਕਾਰਨ ਬਿਜਲੀ ਸਪਲਾਈ ਠੱਪ

ਕਾਦੀਆਂ (ਮਕਬੂਲ ਅਹਿਮਦ): ਇੱਥੇ ਰੇਲਵੇ ਰੋਡ ’ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਕੋਠੀ ਤੋਂ ਲਗਪਗ 100 ਮੀਟਰ ਦੀ ਦੂਰੀ ’ਤੇ ਬੀਤੀ ਰਾਤ ਦਰੱਖਤ ਬਿਜਲੀ ਦੀਆਂ ਤਾਰਾਂ ’ਤੇ ਦਰੱਖਤ ਡਿੱਗਣ ਕਾਰਨ ਲਗਪਗ 30 ਘੰਟੇ ਬਿਜਲੀ ਦੀ ਸਪਲਾਈ ਠੱਪ ਰਹੀ। ਇਲਾਕੇ ਦੀ ਬਿਜਲੀ ਸਪਲਾਈ ਦੁਪਹਿਰ 2 ਵਜੇ ਤੋਂ ਬੰਦ ਹੋ ਗਈ। ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸੂਚਨਾ ਦਿੱਤੇ ਜਾਣ ਦੇ ਬਾਵਜੂਦ ਅਗਲੇ ਦਿਨ ਸ਼ਾਮ 4 ਵਜੇ ਤੱਕ ਦਰਖ਼ਤ ਹਟਾਇਆ ਨਹੀਂ ਗਿਆ। ਅਤਿ ਦੀ ਗਰਮੀ ਕਾਰਨ ਲੋਕਾਂ ਦਾ ਬੁਰਾ ਹਾਲ ਹੈ। ਜੰਗਲਾਤ ਵਿਭਾਗ ਕੋਲ ਲੋੜੀਂਦਾ ਸਾਮਾਨ ਨਾ ਹੋਣ ਕਾਰਨ ਦਰੱਖ਼ਤ ਨੂੰ ਤਾਰਾਂ ਤੋਂ ਚੁੱਕਿਆ ਨਹੀਂ ਜਾ ਸਕਿਆ। ਪੰਜਾਬ ਪਾਵਰਕੌਮ ਦੇ ਜੇਈ ਜਤਿੰਦਰ ਨੇ ਦੱਸਿਆ ਕਿ ਉਹ ਜੰਗਲਾਤ ਵਿਭਾਗ ਦੇ ਸੰਪਰਕ ਵਿੱਚ ਹਨ ਅਤੇ ਜੰਗਲਾਤ ਵਿਭਾਗ ਹੀ ਦਰੱਖਤ ਨੂੰ ਹਟਾ ਸਕਦਾ ਹੈ। ਜੰਗਲਾਤ ਵਿਭਾਗ ਦੇ ਰੇਂਜ ਅਫ਼ਸਰ ਬਲਰਾਜ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਦਰੱਖ਼ਤ ਨੂੰ ਚੁੱਕਣ ਲਈ ਕਰਮਚਾਰੀ ਲੋੜੀਂਦਾ ਸਾਮਾਨ ਲੈਣ ਲਈ ਗਏ ਹੋਏ ਹਨ।

Advertisement
Advertisement
Advertisement