ਖ਼ਰੀਦ ਤੇ ਲਿਫਟਿੰਗ ਨਾ ਹੋਣ ਕਾਰਨ ਕਿਸਾਨਾਂ ਵੱਲੋਂ ਮੁਜ਼ਾਹਰਾ
07:37 AM Nov 13, 2024 IST
ਨਿੱਜੀ ਪੱਤਰ ਪ੍ਰੇਰਕ
ਮਹਿਲ ਕਲਾਂ, 12 ਨਵੰਬਰ
ਪਿੰਡ ਗਹਿਲ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਢਿੱਲੀ ਖ਼ਰੀਦ ਅਤੇ ਚੁਕਾਈ ਦਾ ਕੋਈ ਠੋਸ ਪ੍ਰਬੰਧ ਨਾ ਹੋਣ ਤੋਂ ਦੁਖੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਵਿੱਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਬਲਾਕ ਪ੍ਰਧਾਨ ਜੱਜ ਸਿੰਘ ਗਹਿਲ ਨੇ ਕਿਹਾ ਕਿ ਕਿਸਾਨ ਝੋਨੇ ਦੀ ਫ਼ਸਲ ਵੇਚਣ ਲਈ 15-15 ਦਿਨ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ। ਵੱਧ ਨਮੀ ਦੇ ਬਹਾਨੇ ਕਿਸਾਨਾਂ ਦੀ ਲੁੱਟ ਦਾ ਰਾਹ ਬਣਾਇਆ ਜਾ ਰਿਹਾ ਹੈ। ਖ਼ਰੀਦੇ ਗਏ ਝੋਨੇ ਦੀ ਲਿਫਟਿੰਗ ਦਾ ਢੁਕਵਾਂ ਪ੍ਰਬੰਧ ਨਹੀਂ ਕੀਤਾ ਜਾ ਰਿਹਾ। ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਮੰਡੀਆਂ ਵਿੱਚ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਵਿੱਚੋਂ ਖ਼ਰੀਦਿਆ ਮਾਲ ਪਹਿਲਾਂ ਸ਼ੈੱੱਲਰ ਵਿੱਚ ਲਾਇਆ ਜਾਵੇ। ਉਸ ਤੋਂ ਬਾਅਦ ਹੀ ਬਾਹਰਲਾ ਝੋਨਾ ਲੋਕਲ ਸ਼ੈੱਲਰਾਂ ਵਿੱਚ ਲਾਇਆ ਜਾਵੇ। ਇਸ ਨਾਲ ਲਿਫਟਿੰਗ ਦੀ ਸਮੱਸਿਆ ਦਾ ਹੱਲ ਹੋ ਸਕੇਗਾ।
Advertisement
Advertisement