ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੀਟਰ ਨਾ ਲਾਉਣ ’ਤੇ ਕਿਸਾਨਾਂ ਵੱਲੋਂ ਐੱਸਡੀਓ ਦਫ਼ਤਰ ਅੱਗੇ ਮੁਜ਼ਾਹਰਾ

08:47 AM Jul 12, 2024 IST
ਐੱਸਡੀਓ ਦਫ਼ਤਰ ਅੱਗੇ ਮੁਜ਼ਾਹਰਾ ਕਰਦੇ ਹੋਏ ਕਿਸਾਨ।

ਪੱਤਰ ਪ੍ਰੇਰਕ
ਸੁਨਾਮ ਊਧਮ ਸਿੰਘ ਵਾਲਾ, 11 ਜੁਲਾਈ
ਪਿੰਡ ਮਹਿਲਾਂ ਚੌਕ ਵਿੱਚ ਬਿਜਲੀ ਵਿਭਾਗ ਵਲੋਂ ਇੱਕ ਕਿਸਾਨ ਤੇ ਇੱਕ ਮਜ਼ਦੂਰ ਦੇ ਨਵੇੇਂ ਉਸਾਰੇ ਘਰਾਂ ਵਿੱਚ ਬਿਜਲੀ ਦਾ ਮੀਟਰ ਨਾ ਲਾਉਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਸਬ-ਡਿਵੀਜ਼ਨ ਦੇ ਐੱਸਡੀਓ ਦਫ਼ਤਰ ਅੱਗੇ ਮੁਜ਼ਾਹਰਾ ਕਰਕੇ ਪਾਵਰਕੌਮ ਵਿਰੁੱਧ ਨਾਅਰੇਬਾਜ਼ੀ ਕੀਤੀ। ਕਿਸਾਨ ਜਥੇਬੰਦੀ ਦੇ ਇਕਾਈ ਪ੍ਰਧਾਨ ਜਗਜੀਤ ਸਿੰਘ ਸੇਖੋਂ ਦੀ ਅਗਵਾਈ ਹੇਠ ਕੀਤੇ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਬਲਾਕ ਭਵਾਨੀਗੜ੍ਹ ਦੇ ਜਨਰਲ ਸਕੱਤਰ ਜਸਵੀਰ ਸਿੰਘ ਗੱਗੜਪੁਰ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਚੌਕ ਨੇ ਕਿਹਾ ਕਿ ਬਿਜਲੀ ਮਹਿਕਮੇ ਵੱਲੋਂ ਕਿਸਾਨ ਗੁਰਸੇਵਕ ਸਿੰਘ ਦੇ ਘਰ ਪਹਿਲਾਂ ਆਰਜ਼ੀ ਮੀਟਰ ਲਗਾਇਆ ਗਿਆ ਸੀ ਅਤੇ ਹੁਣ ਪੱਕੀ ਰਿਹਾਇਸ਼ ਲਈ ਮਹਿਕਮੇ ਨੂੰ 2 ਮਹੀਨਿਆਂ ਤੋਂ ਬੇਨਤੀ ਕਰਨ ’ਤੇ ਉਸ ਦੇ ਘਰ ਵਿੱਚ ਮੀਟਰ ਨਹੀਂ ਲਗਾਇਆ ਜਾ ਰਿਹਾ। ਇਸ ਦੇ ਨਾਲ ਹੀ ਮਜ਼ਦੂਰ ਪਰਿਵਾਰ ਦੀ ਅਮਰਜੀਤ ਕੌਰ ਪਤਨੀ ਭੋਲਾ ਸਿੰਘ ਪਿਛਲੇ ਲਗਭਗ 2 ਸਾਲਾਂ ਤੋਂ ਬਿਜਲੀ ਮਹਿਕਮੇ ਨੂੰ ਮੀਟਰ ਲਗਵਾਉਣ ਲਈ ਚੱਕਰ ਮਾਰ ਰਹੀ ਸੀ ਪਰ ਬਿਜਲੀ ਮਹਿਕਮੇ ਵੱਲੋਂ ਉਸ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਦੂਜੇ ਪਾਸੇ ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਬਿਜਲੀ ਮਹਿਕਮੇ ਵਲੋਂ ਤੁਰੰਤ ਕਿਸਾਨ ਗੁਰਸੇਵਕ ਸਿੰਘ ਦੇ ਘਰ ਮੀਟਰ ਲਗਾ ਦਿੱਤਾ ਗਿਆ ਅਤੇ ਅਮਰਜੀਤ ਕੌਰ ਦੇ ਘਰ ਐਕਸੀਅਨ ਦਿੜਬਾ ਨੇ ਮੌਕਾ ਦੇਖਦਿਆਂ ਭਰੋਸਾ ਦਿੱਤਾ ਕਿ ਇਹ ਮਸਲਾ ਛੇਤੀ ਹੱਲ ਕਰ ਲਿਆ ਜਾਵੇਗਾ। ਐੱਸਡੀਓ ਮਹਿਲਾਂ ਚੌਕ ਦੇ ਭਰੋਸੇ ਮਗਰੋਂ ਕਿਸਾਨਾਂ ਨੇ ਮੁਜ਼ਾਹਰਾ ਸਮਾਪਤ ਕਰ ਦਿੱਤਾ। ਇਸ ਮੌਕੇ ਅਮਨਦੀਪ ਸਿੰਘ, ਜਗਦੀਪ ਸਿੰਘ, ਦਰਸ਼ਨ ਸਿੰਘ, ਗੁਰਸੇਵਕ ਸਿੰਘ ਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement