ਕੰਦੋਵਾਲੀ ’ਚ ਕਿਸਾਨਾਂ ਵੱਲੋਂ ਮੁਜ਼ਾਹਰਾ
ਪੱਤਰ ਪ੍ਰੇਰਕ
ਚੇਤਨਪੁਰਾ, 11 ਜਨਵਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਮੋਰਚੇ ਦੀ ਮੰਗਾਂ ਨਾਲ ਸਹਿਮਤੀ ਜਤਾਉਂਦਿਆਂ ਦਰਜਨਾਂ ਪਿੰਡਾਂ ਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਸ ਦੌਰਾਨ ਡਾ. ਪਰਮਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਕੇਂਦਰ ਸਰਕਾਰ ਦਿੱਲੀ ਮੋਰਚੇ ’ਚ ਮੰਨੀਆਂ ਮੰਗਾਂ ਨੂੰ ਲੈ ਕੇ ਟਾਲ ਮਟੋਲ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀਕਰਨ ਨੀਤੀ ਦਾ ਖਰੜਾ ਸੂਬਿਆਂ ਨੂੰ ਭੇਜਿਆ ਗਿਆ ਹੈ ਜਿਸ ਵਿੱਚ ਸਰਕਾਰੀ ਮੰਡੀਆਂ ਦਾ ਭੋਗ ਪਾ ਕੇ ਪ੍ਰਾਈਵੇਟ ਮੰਡੀਆਂ ਖੜ੍ਹੀਆਂ ਕਰਨ ਦੀ ਤਜਵੀਜ਼ ਹੈ। ਕੇਂਦਰ ਵੱਲੋਂ ਕਾਰਪੋਰੇਟ ਦਾ ਸਾਇਲੋ ਗੁਦਾਮਾਂ ਨੂੰ ਮੰਡੀ ਯਾਰਡ ਬਣਾਉਣ ਦੀ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ।
ਕਿਸਾਨ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਜੋ ਮਰਨ ਹੜਤਾਲ ’ਤੇ ਬੈਠੇ ਹਨ, ਉਨ੍ਹਾਂ ਦੀ ਸਿਹਤ ਦੀ ਚਿੰਤਾ ਕਰਦਿਾਂ ਕਿਹਾ ਕਿ ਸਰਕਾਰ ਆਪਣੇ ਹੀ ਦੇਸ਼ ਦੇ ਕਿਸਾਨਾਂ ਨਾਲ ਅਣਮਨੁੱਖੀ ਵਤੀਰਾ ਕਰ ਰਹੀ ਹੈ।
ਇਸ ਮੌਕੇ ਕੁਲਬੀਰ ਸਿੰਘ ਜੇਠੂਵਾਲ, ਨਿਰਵੈਰ ਸਿੰਘ ਪਠਾਨ ਨੰਗਲ, ਹਰਚਰਨ ਸਿੰਘ ਮੱਧੀਪੁਰ, ਡਾ. ਕੁਲਦੀਪ ਸਿੰਘ, ਸਤਿੰਦਰ ਸਿੰਘ ਫਤਹਿਗੜ੍ਹ ਸੁੱਕਰਚੱਕ, ਬਲਵਿੰਦਰ ਸਿੰਘ ਮੀਰਾਕੋਟ, ਅਨਮੋਲ ਸਿੰਘ ਕੰਦੋਵਾਲੀ, ਗਿਆਨ ਸਿੰਘ, ਸਤਨਾਮ ਸਿੰਘ ਭਕਨਾ, ਲਖਵਿੰਦਰ ਸਿੰਘ ਮੂਧਲ, ਲਾਡਾ ਖੈਰਾਬਾਦ, ਸੁਖਜਿੰਦਰ ਸਾਘਣਾ ਤੇ ਮੰਗਲ ਸਿੰਘ ਆਦਿ ਹਾਜ਼ਰ ਸਨ।