ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਗਲਾਤ ਵਰਕਰਜ਼ ਯੂਨੀਅਨ ਵੱਲੋਂ ਰੋਸ ਧਰਨਾ

07:39 AM Jul 09, 2024 IST
ਜੰਗਲਾਤ ਵਰਕਰਜ਼ ਯੂਨੀਅਨ ਦੇ ਆਗੂ ਰੋਸ ਪ੍ਰਦਰਸ਼ਨ ਕਰਦੇ ਹੋਏ।

ਹਤਿੰਦਰ ਮਹਿਤਾ
ਜਲੰਧਰ, 8 ਜੁਲਾਈ
ਜੰਗਲਾਤ ਵਰਕਰਜ਼ ਯੂਨੀਅਨ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫ਼ੈਡਰੈਸਨ ਵੱਲੋਂ ਅੱਜ ਇਥੇ ਆਪਣੀਆਂ ਮੰਗਾਂ ਸਬੰਧੀ ਧਰਨਾ ਲਾਇਆ ਗਿਆ। ਇਸ ਮੌਕੇ ਆਗੂਆਂ ਨੇ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿੱਚ ਪਿਛਲੇ 25-25 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਡੇਲੀਵੇਜ਼ ਕੰਮ ਕਰਦੇ ਕਾਮਿਆਂ ਨੂੰ ਪੱਕਿਆਂ ਕਰਵਾਉਣ ਲਈ ਪੱਛਮੀ ਵਿਧਾਨ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ’ਚ ਪੁਲੀਸ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ। ਇਸ ਦੇ ਬਾਵਜੂਦ ਤੇ ਅੰਤਾਂ ਦੀ ਪੈ ਰਹੀ ਗਰਮੀ ਦੀ ਪ੍ਰਵਾਹ ਨਾ ਕਰਦਿਆਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਵਿੱਚ ਜੰਗਲਾਤ ਕਾਮੇ ਨਾਅਰੇ ਮਾਰਦੇ ਹੋਏ ਪੂਰੇ ਜੋਸ਼ੋ ਖਰੋਸ਼ ਨਾਲ ਧਰਨੇ ’ਚ ਪੁੱਜੇ।
ਅੱਜ ਦੇ ਧਰਨੇ ਦੀ ਅਗਵਾਈ ਅਮਰੀਕ ਸਿੰਘ ਗੜ੍ਹਸ਼ੰਕਰ, ਵਿਰਸਾ ਸਿੰਘ ਅੰਮ੍ਰਿਤਸਰ ਤੇ ਜਸਵਿੰਦਰ ਸੌਜਾ ਨੇ ਕੀਤੀ। ਪੱਛਮੀ ਵਿਧਾਨ ਸਭਾ ਹਲਕਾ ਜਲੰਧਰ ਦੇ ਅਹਾਤੇ ’ਚ ਹੋਈ ਭਰਵੀਂ ਤੇ ਪ੍ਰਭਾਵਸਾਲੀ ਰੈਲੀ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂ ਬਲਵੀਰ ਸਿੰਘ ਤਰਨ ਤਾਰਨ, ਜਸਵੰਤ ਗੁਰਦਾਸਪੁਰ ਅਮਨਦੀਪ ਸਿੰਘ ਛੱਤ ਬੀੜ ਚਮਕੌਰ ਮੁਕਤਸਰ ਅਤੇ ਭੁਵਿਸ਼ਨ ਜਲੰਧਰ ਨੇ ਮੰਗ ਕੀਤੀ ਕਿ ਜੰਗਲਾਤ ਕਾਮਿਆਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ। ਰੈਲੀ ਉਪਰੰਤ ਜਦੋਂ ਜੰਗਲਾਤ ਕਾਮਿਆਂ ਨੇ ਆਪਣੀ ਸੂਬਾਈ ਟੀਮ ਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਮੱਖਣ ਸਿੰਘ ਵਾਹਿਦਪੁਰੀ ਦੀ ਅਗਵਾਈ ’ਚ ਜਲੰਧਰ ਪ੍ਰਸ਼ਾਸਨ ਨੇ ਮੁੱਖ ਮੰਤਰੀ ਦੇ ਓਐੱਸਡੀ ਨਾਲ ਮੀਟਿੰਗ ਕਰਵਾਈ ਅਤੇ ਵਿਸ਼ਵਾਸ ਦਵਾਇਆ ਕਿ 20 ਤੋਂ 30 ਜੁਲਾਈ ਵਿੱਚ ਮੁੱਖ ਮੰਤਰੀ ਪੰਜਾਬ ਨਾਲ ਜਥੇਬੰਦੀ ਦੀ ਮੀਟਿੰਗ ਕਰਵਾ ਕੇ ਜੰਗਲਾਤ ਕਾਮਿਆਂ ਦੀਆਂ ਮੰਗਾਂ ਦਾ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ।

Advertisement

Advertisement