ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਾਬਕਾ ਵੈਟਰਨਰੀ ਡਾਕਟਰਾਂ ਅਤੇ ਪ੍ਰੋਫੈਸਰਾਂ ਵੱਲੋਂ ਰੋਸ ਮੁਜ਼ਾਹਰਾ

07:56 AM Sep 10, 2024 IST
ਵੈਟਰਨਰੀ ’ਵਰਸਿਟੀ ਦੇ ਪ੍ਰਬੰਧਕੀ ਬਲਾਕ ਵਿੱਚ ਮੁਜ਼ਾਹਰਾ ਕਰਦੇ ਹੋਏ ਸਾਬਕਾ ਵੈਟਰਨਰੀ ਪ੍ਰੋਫੈਸਰ। -ਫੋਟੋ: ਬਸਰਾ

ਸਤਵਿੰਦਰ ਬਸਰਾ
ਲੁਧਿਆਣਾ, 9 ਸਤੰਬਰ
ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਰਿਟਾਇਰਡ ਟੀਚਰਜ਼ ਐਸੋਸੀਏਸ਼ਨ ਦੀ ਅਗਵਾਈ ਵਿੱਚ ਸੇਵਾਮੁਕਤ ਬਜ਼ੁਰਗ ਪ੍ਰੋਫ਼ੈਸਰਾਂ ਅਤੇ ਡਾਕਟਰਾਂ ਵੱਲੋਂ ਅੱਜ ’ਵਰਸਿਟੀ ਦੇ ਪ੍ਰਬੰਧਕੀ ਬਲਾਕ ਅੱਗੇ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਪੰਜਾਬ ਸਰਕਾਰ ਨੇ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਜਨਵਰੀ 2016 ਤੋਂ ਲਾਗੂ ਕਰਨ ਲਈ ਪਹਿਲਾਂ ਹੀ ਹਾਮੀ ਭਰੀ ਹੋਈ ਹੈ ਪਰ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨ ਵੱਖ-ਵੱਖ ਹਿੱਸਿਆਂ ਵਿੱਚ ਸੋਧੀ ਗਈ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਵਿੱਚ ਯੂਜੀਸੀ ਦੀਆਂ ਤਨਖਾਹ ਅਤੇ ਪੈਨਸ਼ਨ ਰਿਵਾਈਜ਼ ਕਰਨ ਦੀਆਂ ਸਿਫਾਰਸ਼ਾਂ ਅਪਰੈਲ 2023 ਤੋਂ ਲਾਗੂ ਕੀਤੀਆਂ ਗਈਆਂ ਹਨ। ਸਭ ਤੋਂ ਹੈਰਾਨੀਜਨਕ ਗੱਲ ਇਹ ਹੈ ਕਿ ਜਨਵਰੀ 2016 ਤੋਂ ਪਹਿਲਾਂ ਸੇਵਾਮੁਕਤ ਹੋਏ ਪ੍ਰੋਫ਼ੈਸਰਾਂ ਦੀ ਪੈਨਸ਼ਨ ਅੱਜ ਤੱਕ ਸੋਧੀ ਨਹੀਂ ਗਈ। ਇਨ੍ਹਾਂ ਪ੍ਰੋਫੈਸਰਾਂ ਦੀ ਪੈਨਸ਼ਨ ਰਿਵਾਈਜ਼ ਨਾ ਹੋਣ ਕਾਰਨ ਇਹ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਅਤੇ ਮੈਡੀਕਲ ਭੱਤੇ ਦੇ ਲਾਭ ਤੋਂ ਵੀ ਵਾਂਝੇ ਬੈਠੇ ਹੋਏ ਹਨ। ਇਸ ਤੋਂ ਇਲਾਵਾ ਜਨਵਰੀ 2016 ਤੋਂ ਅਪਰੈਲ 2023 ਵਿਚਕਾਰ ਸੇਵਾਮੁਕਤ ਹੋਏ ਪ੍ਰੋਫ਼ੈਸਰਾਂ ਨੂੰ ਸੋਧੀ ਤਨਖਾਹ, ਲੀਵ ਇਨਕੈਸ਼ਮੈਂਟ, ਗਰੈਚੂਟੀ ਤੇ ਮੈਡੀਕਲ ਭੱਤਿਆਂ ਦੇ ਬਕਾਏ ਨਹੀਂ ਮਿਲ ਰਹੇ। ਇਸੇ ਤਰ੍ਹਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਸਮੇਂ ਸਿਰ ਨਹੀਂ ਮਿਲ ਰਹੀਆਂ। ਐਸੋਸੀਏਸ਼ਨ ਦੇ ਜਨਰਲ ਸਕੱਤਰ ਡਾ. ਸਿਮਰਤ ਸਾਗਰ ਸਿੰਘ ਵੱਲੋਂ ’ਵਰਸਿਟੀ ਦੇ ਉਪ ਕੁਲਪਤੀ ਨੂੰ ਦਿੱਤੇ ਮੰਗ ਪੱਤਰਾਂ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ ਜਿਸ ਕਰਕੇ ਅੱਜ ਰੋਸ ਮੁਜ਼ਾਹਰਾ ਤੋਂ ਬਾਅਦ ਮੰਗ ਪੱਤਰ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਸੌਂਪਿਆ ਗਿਆ। ਐਸੋਸੀਏਸ਼ਨ ਦੇ ਮੀਤ ਪ੍ਰਧਾਨ ਡਾ. ਰਣਜੋਧ ਸਿੰਘ ਸਹੋਤਾ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੌਜੂਦਾ ਫੈਕਲਟੀ ਅਤੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਸੰਘਰਸ਼ ਤੇਜ਼ ਕੀਤਾ ਜਾਵੇਗਾ।

Advertisement

Advertisement