For the best experience, open
https://m.punjabitribuneonline.com
on your mobile browser.
Advertisement

ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

06:48 AM Jul 10, 2023 IST
ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਸੰਗਰੂਰ ’ਚ ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਪ੍ਰੋਫੈਸਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 9 ਜੁਲਾਈ
ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵੱਲੋਂ ਮੰਗਾਂ ਦੇ ਸਬੰਧ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਤੋਂ ਪਹਿਲਾਂ ਹੱਥਾਂ ਵਿੱਚ ਮੰਗਾਂ ਦੇ ਮਾਟੋ ਫੜ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਤੇ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਸਨ।
ਸਹਾਇਕ ਪ੍ਰੋਫੈਸਰ ਅੱਜ ਇਲੀਜ਼ੀਬਲ ਸਹਾਇਕ ਪ੍ਰੋਫੈਸਰ ਗੈਸਟ ਫੈਕਲਟੀ ਐਸੋਸ਼ੀਏਸ਼ਨ ਦੀ ਅਗਵਾਈ ਹੇਠ ਸਥਾਨਕ ਵਾਰ ਹੀਰੋਜ਼ ਸਟੇਡੀਅਮ ਵਿੱਚ ਇਕੱਠੇ ਹੋਏ। ਇੱਥੇ ਮੀਟਿੰਗ ਕਰਨ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਭਗਵਾਨ ਮਹਾਵੀਰ ਚੌਕ ਪੁੱਜੇ ਜਿੱਥੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਪ੍ਰੋ. ਗੁਰਸੇਵਕ ਸਿੰਘ, ਪ੍ਰੋ. ਜਸਵਿੰਦਰ ਕੌਰ ਅਤੇ ਡਾ. ਕਰਨਦੀਪ ਕੌਰ ਨੇ ਕਿਹਾ ਕਿ ਗੈਸਟ ਫੈਕਲਟੀ ਪੰਜਾਬ ਦੇ ਕਾਲਜਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਹਨ ਅਤੇ ਸਰਕਾਰ ਦੀ ਹਰ ਡਿਊਟੀ ਨੂੰ ਤਨਦੇਹੀ ਨਾਲ ਨਿਭਾਉਂਦੇ ਹਨ ਪਰ ਸਰਕਾਰਾਂ ਵਲੋਂ ਹਮੇਸ਼ਾ ਹੀ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਗੈਸਟ ਫੈਕਲਟੀ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਕੇ ਸਰਕਾਰ ਤੋਂ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਸਰਕਾਰ ਨੂੰ ਆਪਣੇ ਵਾਅਦੇ ਅਨੁਸਾਰ ਰੈਗੂਲਰ ਕਰਨਾ ਚਾਹੀਦਾ ਹੈ। ਜੇ ਸਰਕਾਰ ਵਲੋਂ ਸੁਣਵਾਈ ਨਾ ਕੀਤੀ ਗਈ ਤਾਂ ਵੱਡੇ ਪੱਧਰ ’ਤੇ ਸੰਘਰਸ਼ ਉਲੀਕਿਆ ਜਾਵੇਗਾ।

Advertisement

Advertisement
Tags :
Author Image

Advertisement
Advertisement
×