For the best experience, open
https://m.punjabitribuneonline.com
on your mobile browser.
Advertisement

ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਧਰਨਾ

08:02 AM Oct 02, 2024 IST
ਸਰਕਾਰੀ ਕਾਲਜਾਂ ਦੇ ਗੈਸਟ ਫੈਕਲਟੀ ਅਧਿਆਪਕਾਂ ਵੱਲੋਂ ਧਰਨਾ
ਐੱਸਸੀਡੀ ਕਾਲਜ ਵਿੱਚ ਰੋਸ ਧਰਨੇ ’ਤੇ ਬੈਠੇ ਗੈਸਟ ਫੈਕਲਟੀ ਪ੍ਰੋਫੈਸਰ।- ਫੋਟੋ: ਧੀਮਾਨ
Advertisement

ਸਤਵਿੰਦਰ ਬਸਰਾ
ਲੁਧਿਆਣਾ, 1 ਅਕਤੂਬਰ
ਪੰਜਾਬ ਦੇ ਸਰਕਾਰੀ ਕਾਲਜਾਂ ਵਿੱਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਆਪਣੀ ਨੌਕਰੀ ਬਚਾਉਣ ਤੇ ਸੇਵਾਮੁਕਤੀ ਦੀ ਉਮਰ ਤੱਕ ਨੌਕਰੀ ਸੁਰੱਖਿਅਤ ਕਰਨ ਦੀ ਮੰਗ ਲਈ ਗੈਸਟ ਫੈਕਰਟੀ ਸਾਂਝਾ ਫਰੰਟ ਪੰਜਾਬ ਦੇ ਬੈਨਰ ਹੇਠ ਸਰਕਾਰੀ ਕਾਲਜਾਂ ਵਿੱਚ ਧਰਨੇ ਦਿੱਤੇ। ਗੈਸਟ ਫੈਕਲਟੀ ਪ੍ਰੋਫੈਸਰਾਂ ਵੱਲੋਂ ਇਹ ਧਰਨਾ ਸਮੂਹਿਕ ਛੁੱਟੀ ਲੈ ਕੇ ਸਵੇਰੇ 9 ਵਜੇ ਸ਼ੁਰੂ ਕਰ ਕੇ ਦੁਪਹਿਰ ਬਾਅਦ 2.30 ਵਜੇ ਖਤਮ ਕੀਤਾ ਗਿਆ। ਇਸ ਮੌਕੇ ਫਰੰਟ ਦੇ ਆਗੂਆਂ ਨੇ ਖਦਸ਼ਾ ਪ੍ਰਗਟਾਇਆ ਕਿ ਅੱਜ ਪੰਜਾਬ ਸਰਕਾਰ ਨਵਿਆਂ ਨੂੰ ਜੁਆਇਨ ਕਰਵਾ ਕੇ ਇਨ੍ਹਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਕੱਢਣ ਦੀ ਯੋਜਨਾ ਸਿਰੇ ਚੜ੍ਹਾਉਂਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਵੱਡੀ ਗਿਣਤੀ ’ਚ ਮੌਜੂਦ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਪੰਜਾਬ ਸਰਕਾਰ ਉਨ੍ਹਾਂ ਦੀ ਨੌਕਰੀ ਨੂੰ ਸੁਰੱਖਿਅਤ ਨਹੀਂ ਕਰਦੀ ਤੇ ਸਨਮਾਨਯੋਗ ਤਨਖ਼ਾਹ ਨਹੀਂ ਦਿੰਦੀ ਤਾਂ ਫਰੰਟ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

Advertisement

ਸਾਇੰਸ ਕਾਲਜ ’ਚ ਪ੍ਰੋਫੈਸਰਾਂ ਨਾਲ ਵਿਦਿਆਰਥੀ ਵੀ ਧਰਨੇ ’ਤੇ ਬੈਠੇ

ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਬੀਤੇ ਡੇਢ-ਦੋ ਦਹਾਕੇ ਤੋਂ ਘੱਟ ਤਨਖ਼ਾਹਾਂ ’ਤੇ ਪੜ੍ਹਾ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਨੌਕਰੀ ਖੁੱਸਣ ਦੇ ਡਰ ਕਾਰਨ ਇੱਥੇ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸਰਕਾਰੀ ਸਨਮਤੀ ਸਾਇੰਸ ਤੇ ਖੋਜ ਕਾਲਜ ਦੇ ਗੇਟ ਅੱਗੇ ਦਿੱਤੇ ਧਰਨੇ ’ਚ ਵਿਦਿਆਰਥੀਆਂ ਨੇ ਵੀ ਆਪਣੇ ਅਧਿਆਪਕਾਂ ਦਾ ਸਾਥ ਦਿੱਤਾ। ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਸੁਮਿਤ ਸੋਨੀ, ਚੰਦਰਪ੍ਰੀਤ ਕੌਰ, ਮਨਦੀਪ ਕੌਰ, ਸੋਨਮ ਸੋਨੀ, ਅਮੀਤ ਰਾਣਾ, ਗਗਨਦੀਪ ਕੌਰ, ਕਿਰਨਜੀਤ ਕੌਰ, ਸਰਵਰਿੰਦਰ ਕੌਰ, ਦਾਨਿਸ਼ ਪੁਰੀ, ਮਨਪ੍ਰੀਤ ਕੌਰ, ਅਮਨਦੀਪ ਕੌਰ, ਕਰਨਦੀਪ ਕੌਰ, ਪਰਮਿੰਦਰ ਸਿੰਘ, ਅਕਾਸ਼ਦੀਪ ਕੌਰ ਦੀ ਅਗਵਾਈ ਹੇਠ ਦਿੱਤੇ ਧਰਨੇ ’ਚ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਹੋਈ। ਦੂਜੇ ਪਾਸੇ, ਕਾਲਜ ਡਾਇਰੈਕਟਰ ਰਾਜੀਵ ਸਹਿਗਲ ਨੇ ਕਿਹਾ ਕਿ ਫਿਲਹਾਲ ਕਿਸੇ ਵੀ ਸਹਾਇਕ ਪ੍ਰੋਫੈਸਰ ਨੂੰ ਨਹੀਂ ਕੱਢਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਨਾ ਹੀ ਸਰਕਾਰ ਨੇ ਅਜਿਹਾ ਕੋਈ ਫ਼ੈਸਲਾ ਲਿਆ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਨੇ ਤਾਂ ਸਗੋਂ ਇਨ੍ਹਾਂ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਨਾ ਹਟਾਉਣ ਦੀਆਂ ਹਦਾਇਤਾਂ ਦਿੱਤੀਆਂ ਹਨ।

Advertisement

Advertisement
Author Image

sukhwinder singh

View all posts

Advertisement