ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੂਨੀਅਰ ਇੰਜਨੀਅਰਾਂ ਵੱਲੋਂ ਧਰਨਾ

08:26 AM Sep 05, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਸਤੰਬਰ
ਕੌਂਸਲ ਆਫ਼ ਜੂਨੀਅਰ ਇੰਜਨੀਅਰਾਂ ਨੇ ਹੱਕੀ ਮੰਗਾਂ ਸਬੰਧੀ ਸਰਕਲ ਦਫ਼ਤਰ ਅੱਗੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਨਾਅਰੇਬਾਜ਼ੀ ਕੀਤੀ। ਇਸ ਮੌਕੇ ਇੰਜ. ਦਵਿੰਦਰ ਸਿੰਘ ਨੇ ਕਿਹਾ ਕਿ ਪਾਵਰਕੌਮ ਮੈਨੇਜਮੈਂਟ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਜੂਨੀਅਰ ਇੰਜਨੀਅਰਾਂ ਦੀਆਂ ਅਹਿਮ ਮੰਗਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਦੇ ਰੋਸ ਵਜੋਂ ਸੰਘਰਸ਼ ਦਾ ਰਾਹ ਅਪਨਾਉਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਤਕਨੀਕੀ ਸਟਾਫ਼ ਦੀ ਰੈਗੂਲਰ ਭਰਤੀ ਕੀਤੀ ਜਾਵੇ, ਫੀਲਡ ਦਫ਼ਤਰਾਂ ਵਿੱਚ ਤਾਇਨਾਤ ਏਈਜ਼ ਨੂੰ ਲੈਪਟਾਪ ਮੁਹੱਈਆ ਕਰਵਾਏ ਜਾਣ, ਈਆਰਪੀ ਸਿਸਟਮ ਲਾਗੂ ਕਰਨ ’ਤੇ ਰੋਕ ਲਾਈ ਜਾਵੇ ਆਦਿ। ਇਸ ਮੌਕੇ ਇੰਜ. ਪਰਮਜੀਤ ਸਿੰਘ ਖੱਟੜਾ, ਜਗਰੂਪ ਸਿੰਘ, ਸੁਰਜੀਤ ਸਿੰਘ, ਗੁਰਦਰਸ਼ਨ ਸਿੰਘ, ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।

Advertisement

Advertisement