ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਜਾਨਪੁਰ ’ਚ ਸੜਕ ਉੱਤੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ

08:43 AM Aug 19, 2024 IST
ਰੋਸ ਜ਼ਾਹਰ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੂੰ ਕਾਰਵਾਈ ਦਾ ਭਰੋਸਾ ਦਿੰਦੇ ਹੋਏ ਪੁਲੀਸ ਅਧਿਕਾਰੀ।

ਐਨਪੀ ਧਵਨ
ਪਠਾਨਕੋਟ, 18 ਅਗਸਤ
ਸੁਜਾਨਪੁਰ ਵਿੱਚ ਇੱਕ ਵਿਅਕਤੀ ਦਾ ਕੁਝ ਨੌਜਵਾਨਾਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਅੱਜ ਦੁਪਹਿਰ ਇਨਸਾਫ ਦੀ ਮੰਗ ਲਈ ਪੁਲ ਨੰਬਰ-4 ਤੇ ਨੈਸ਼ਨਲ ਹਾਈਵੇਅ ਜਾਮ ਕਰਕੇ ਪੁਲੀਸ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਦੂਸਰੇ ਪਾਸੇ ਨੈਸ਼ਨਲ ਹਾਈਵੇਅ ਜਾਮ ਕਰਨ ਦੀ ਸੂਚਨਾ ਮਿਲਣ ਬਾਅਦ ਥਾਣਾ ਸੁਜਾਨਪੁਰ ਦੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਦੀ ਪਹਿਚਾਣ ਮੌਂਟੀ (33) ਵਾਸੀ ਪ੍ਰੇਮਨਗਰ, ਸੁਜਾਨਪੁਰ ਵਜੋਂ ਹੋਈ ਹੈ। ਉਹ ਆਪਣੇ ਪਿੱਛੇ ਪਤਨੀ ਅਤੇ 6 ਮਹੀਨੇ ਦਾ ਬੱਚਾ ਛੱਡ ਗਿਆ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੇ ਲੜਕੇ ਦੀ ਪੁਰਾਣੀ ਰੰਜਿਸ਼ ਦੇ ਚਲਦੇ ਸਥਾਨਕ 5 ਦੇ ਕਰੀਬ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਬੀਤੇ ਦਿਨ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ ਤੇ ਉਹ ਜ਼ਖਮੀ ਹਾਲਤ ਵਿੱਚ ਸੁਜਾਨਪੁਰ ਦੀ ਬਿਜਲੀ ਗਰਾਊਂਡ ਵਿੱਚ ਪਿਆ ਮਿਲਿਆ ਸੀ। ਇਸ ਤੋਂ ਬਾਅਦ ਮੌਂਟੀ ਨੂੰ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਰੈਫਰ ਕਰ ਦਿੱਤਾ ਗਿਆ ਪਰ ਉਸ ਦੀ ਮੌਤ ਹੋ ਗਈ। ਮੌਤ ਹੋ ਜਾਣ ਬਾਅਦ ਪਰਿਵਾਰਕ ਮੈਂਬਰ ਉਸ ਦੀ ਲਾਸ਼ ਨੂੰ ਨੈਸ਼ਨਲ ਹਾਈਵੇਅ ’ਤੇ ਲੈ ਆਏ ਅਤੇ ਉੱਥੇ ਰੱਖ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲੀਸ ਵੱਲੋਂ ਉਨ੍ਹਾਂ ਨੂੰ ਇਨਸਾਫ ਨਾ ਮਿਲਣ ’ਤੇ ਮਜਬੂਰਨ ਉਨ੍ਹਾਂ ਨੂੰ ਸੜਕ ’ਤੇ ਆਉਣਾ ਪਿਆ ਹੈ। ਦੂਸਰੇ ਪਾਸੇ ਡੀਐੱਸਪੀ ਲਖਵਿੰਦਰ ਸਿੰਘ ਅਨੁਸਾਰ ਮ੍ਰਿਤਕ ਨੌਜਵਾਨ ਦੇ ਪਰਿਵਾਰ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਠਾਨਕੋਟ ਭੇਜ ਦਿੱਤਾ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਬਾਅਦ ਹੀ ਪਤਾ ਚੱਲ ਸਕੇਗਾ ਕਿ ਮੌਂਟੀ ਦੀ ਹੱਤਿਆ ਕਿਸ ਤਰ੍ਹਾਂ ਹੋਈ ਹੈ। ਫਿਲਹਾਲ ਪੀੜਤ ਪਰਿਵਾਰ ਨੇ ਪੁਲੀਸ ਨੂੰ ਹੱਤਿਆ ਦੇ ਪਿੱਛੇ ਪੁਰਾਣੀ ਰੰਜਿਸ਼ ਦੱਸਿਆ ਹੈ। ਪਰਿਵਾਰ ਦੇ ਬਿਆਨ ਦਰਜ ਕਰਕੇ ਪੁਲੀਸ ਨੇ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਇੱਕ ਨੌਜਵਾਨ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

Advertisement

Advertisement
Advertisement