ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ’ਤੇ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ

08:35 AM Aug 21, 2024 IST
ਸੰਗਰੂਰ ਦੇ ਮੁੱਖ ਚੌਕ ਵਿੱਚ ਆਵਾਜਾਈ ਠੱਪ ਕਰਕੇ ਪ੍ਰਦਰਸ਼ਨ ਕਰਦੇ ਹੋਏ ਲੋਕ।

ਗੁਰਦੀਪ ਸਿੰਘ ਲਾਲੀ
ਸੰਗਰੂਰ, 20 ਅਗਸਤ
ਇਥੇ ਦਿੱਲੀ-ਲੁਧਿਆਣਾ ਹਾਈਵੇਅ ’ਤੇ ਧੂਰੀ ਰੋਡ ਓਵਰਬ੍ਰਿਜ ’ਤੇ ਪਿਛਲੇ ਦਿਨੀਂ ਸੜਕ ਹਾਦਸੇ ਦੌਰਾਨ ਜਖ਼ਮੀ ਹੋਏ ਸੱਤਪਾਲ ਸਿੰਘ ਵਾਸੀ ਸੰਗਰੂਰ ਦੀ ਅੱਜ ਸਵੇਰੇ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਮੌਤ ਹੋਣ ਤੋਂ ਬਾਅਦ ਮ੍ਰਿਤਕ ਦੇ ਪੀੜਤ ਪਰਿਵਾਰ, ਸਕੇ ਸਬੰਧੀਆਂ ਅਤੇ ਭਾਰਤੀਆ ਅੰਬੇਡਕਰ ਮਿਸ਼ਨ ਆਦਿ ਜਥੇਬੰਦੀਆਂ ਵਲੋਂ ਭਗਵਾਨ ਮਹਾਵੀਰ ਚੌਕ ਵਿੱਚ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਜਿਸ ਪੀਆਰਟੀਸੀ ਦੀ ਬੱਸ ਦੀ ਲਪੇਟ ਵਿਚ ਆਉਣ ਕਾਰਨ ਸੱਤਪਾਲ ਸਿੰਘ ਦੀ ਜਾਨ ਗਈ ਹੈ, ਉਸ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫਤਾਰ ਕੀਤਾ ਜਾਵੇ। ਪ੍ਰਦਰਸ਼ਨਕਾਰੀਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਬੱਸ ਚਾਲਕ ਦੀ ਗ੍ਰਿਫਤਾਰੀ ਨਹੀਂ ਹੁੰਦੀ ਉਦੋਂ ਤੱਕ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਇਸ ਮੌਕੇ ਭਾਰਤੀਆ ਅੰਬੇਡਕਰ ਮਿਸ਼ਨ ਦੇ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਬੀਤੀ 15 ਅਗਸਤ ਨੂੰ ਧੂਰੀ ਰੋਡ ਓਵਰਬ੍ਰਿਜ ਨੇੜੇ ਬੱਸ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਵਾਰ ਸੱਤਪਾਲ ਸਿੰਘ ਵਾਸੀ ਸੰਗਰੂਰ ਜ਼ਖਮੀ ਹੋ ਗਿਆ ਸੀ, ਜਿਸ ਦੀ ਅੱਜ ਇਲਾਜ ਦੌਰਾਨ ਰਾਜਿੰਦਰਾ ਹਸਪਤਾਲ ਪਟਿਆਲਾ ਵਿੱਚ ਮੌਤ ਹੋ ਗਈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਪ੍ਰਦਰਸ਼ਨ ਦੌਰਾਨ ਭਗਵਾਨ ਮਹਾਂਵੀਰ ਚੌਕ ਵਿਚ ਆਵਾਜਾਈ ਠੱਪ ਰਹੀ। ਉਧਰ,ਥਾਣਾ ਸਿਟੀ-1 ਸੰਗਰੂਰ ਦੇ ਇੰਚਾਰਜ ਜਗਸੀਰ ਸਿੰਘ ਦਾ ਕਹਿਣਾ ਹੈ ਕਿ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ ਅਤੇ ਬੱਸ ਡਰਾਈਵਰ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲੀਸ ਦੇ ਭਰੋਸੇ ਮਗਰੋਂ ਪੀੜਤ ਪਰਿਵਾਰ ਅੰਤਿਮ ਸੰਸਕਾਰ ਲਈ ਰਾਜ਼ੀ ਹੋਇਆ ਅਤੇ ਮਾਮਲਾ ਸਾਂਤ ਹੋਇਆ।

Advertisement

Advertisement
Advertisement