For the best experience, open
https://m.punjabitribuneonline.com
on your mobile browser.
Advertisement

ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

07:39 AM Apr 05, 2024 IST
ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ
ਅਧਿਕਾਰੀ ਨੂੰ ਮੰਗ ਪੱਤਰ ਸੌਂਪਦੇ ਹੋਏ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਮੈਂਬਰ।
Advertisement

ਰਮੇਸ਼ ਭਾਰਦਵਾਜ
ਲਹਿਰਾਗਾਗਾ, 4 ਅਪਰੈਲ
ਨੇੜਲੇ ਪਿੰਡ ਲਹਿਲ ਕਲਾ ਵਿੱਚ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਹਰਭਗਵਾਨ ਸਿੰਘ ਤੇ ਜ਼ਿਲ੍ਹਾ ਪ੍ਰਧਾਨ ਗੋਪੀ ਗਿਰ ਕਲਰਭੈਣੀ ਦੀ ਅਗਵਾਈ ਹੇਠ ਖੇਤ ਮਜ਼ਦੂਰਾਂ ਨੇ ਪਿੰਡ ਵਿੱਚ ਮੁਜ਼ਾਹਰਾ ਕੀਤਾ ਅਤੇ ਬਹੁਮੰਤਵੀ ਸਹਿਕਾਰੀ ਸਭਾਵਾਂ ਦੇ ਦਫ਼ਤਰ ਵਿੱਚ ਜਨਰਲ ਸਕੱਤਰ ਨੂੰ ਮੰਗ ਪੱਤਰ ਸੌਂਪਿਆ ਗਿਆ। ਦੱਸਣਯੋਗ ਹੈ ਕਿ ਪਿੰਡ ਦੇ ਵਸਨੀਕ ਬੇਜ਼ਮੀਨੇ ਖੇਤ ਮਜ਼ਦੂਰਾਂ ਨੂੰ ਸਹਿਕਾਰੀ ਸਭਾਵਾਂ ਦੇ ਮੈਂਬਰ ਬਣਾ ਕੇ ਕਾਨੂੰਨ ਮੁਤਾਬਕ ਹੱਦ ਦਰਜਾ ਕਰਜ਼ਾ ਦੇਣ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਗਰੀਬ ਮਜ਼ਦੂਰ ਪਰਿਵਾਰਾਂ ਨੂੰ ਮਾਇਕਰੋ-ਫਾਇਨਾਂਸ ਕੰਪਨੀਆਂ ਦੇ ਮੱਕੜ ਜਾਲ ਵਿੱਚੋਂ ਬਾਹਰ ਕੱਢਿਆ ਜਾਵੇ ਅਤੇ ਲਘੂ ਖੇਤੀ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕੀਤਾ ਜਾਵੇ। ਇਸ ਲਈ ਅੱਜ ਖੇਤ ਮਜ਼ਦੂਰਾਂ ਦੀ ਇਕੱਤਰਤਾ ਰਾਹੀਂ ਸਹਿਕਾਰੀ ਸਭਾ ਦੇ ਮੀਤ ਪ੍ਰਧਾਨ ਨੂੰ ਵੀ ਅਪੀਲ ਕੀਤੀ ਕਿ ਬੇ ਜ਼ਮੀਨੇ ਖੇਤ ਮਜ਼ਦੂਰਾਂ ਨੂੰ ਮੈਬਰ ਬਣਾਕੇ ਮਨਜ਼ੂਰ ਸ਼ੁਦਾ ਕਰਜ਼ੇ ਦਿੱਤੇ ਜਾਣ। ਇਸ ਮੌਕੇ ਜਨਰਲ ਸਕੱਤਰ ਬਲਵਿੰਦਰ ਸਿੰਘ ਕਲਰਭੈਣੀ, ਇਲਾਕਾ ਕਮੇਟੀ ਲਹਿਰਾਗਾਗਾ ਦੇ ਲੀਲਾ ਸਿੰਘ ਢੀਂਡਸਾ ਖਜ਼ਾਨਚੀ, ਗੁਰਜੰਟ ਸਿੰਘ ਜਨਰਲ ਸਕੱਤਰ ਤੇ ਇਲਾਕਾ ਕਮੇਟੀ ਮੈਂਬਰ ਅਮਰਜੀਤ ਸਿੰਘ ਲਹਿਲਕਲਾ ਹਾਜ਼ਰ ਸਨ।

Advertisement

Advertisement
Author Image

Advertisement
Advertisement
×