ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਿਰਤੀ ਕਿਸਾਨ ਯੂਨੀਅਨ ਵੱਲੋਂ ਬੱਛੂਆਂ ਟੌਲ ਪਲਾਜ਼ਾ ’ਤੇ ਮੁਜ਼ਾਹਰਾ

11:08 AM Jul 24, 2023 IST
ਟੌਲ ਪਲਾਜ਼ਾ ਬੱਛੂਆਂ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਤੇ ਵਰਕਰ।

ਗੁਰਦੇਵ ਸਿੰਘ ਗਹੂੰਣ
ਬਲਾਚੌਰ, 23 ਜੁਲਾਈ
ਟੌਲ ਪਲਾਜ਼ਾ ਬੱਛੂਆਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਵਾਹਨ ਚਾਲਕਾਂ ਨਾਲ ਕੀਤੇ ਗਏ ਮਾੜੇ ਵਿਹਾਰ ਦੇ ਵਿਰੋਧ ਵਿੱਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਦੀ ਅਗਵਾਈ ਵਿੱਚ ਟੌਲ ਪਲਾਜ਼ਾ ’ਤੇ ਮੁਜ਼ਾਹਰਾ ਕੀਤਾ ਗਿਆ ਤੇ ਰੋਸ ਵਿੱਚ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸੁਰਿੰਦਰ ਸਿੰਘ ਬੈਂਸ ਅਤੇ ਭੁਪਿੰਦਰ ਸਿੰਘ ਵੜੈਚ ਸਣੇ ਹੋਰ ਆਗੂਆਂ ਨੇ ਕਿਹਾ ਕਿ ਟੌਲ ਪਲਾਜ਼ਾ ਦੇ ਮੁਲਾਜ਼ਮ ਮਨਮਰਜ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਟੌਲ ਪਲਾਜ਼ੇ ਦੀਆਂ ਕੰਪਨੀਆਂ ਸਰਕਾਰਾਂ ਨਾਲ ਮਿਲੀਭੁਗਤ ਕਰ ਕੇ ਲੋਕਾਂ ਨੂੰ ਲੁੱਟ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਟੌਲ ਪਲਾਜ਼ੇ ਖ਼ਤਮ ਹੋਣੇ ਚਾਹੀਦੇ ਹਨ। ਸਹਿਕਾਰ ਗਲੋਬਲ ਲਿਮਟਡ ਮੁੰਬਈ ਦੇ ਮੈਨੇੇਜਰ ਨੇ ਦੱਸਿਆ ਕਿ ਉਨ੍ਹਾਂ ਦੀ ਕੰਪਨੀ ਨੂੰ ਅੱਜ ਸਵੇਰੇ 8 ਵਜੇ ਹੀ ਇਹ ਟੌਲ ਪਲਾਜ਼ਾ ਮਿਲਿਆ ਹੈ, ਇਸ ਤੋਂ ਪਹਿਲਾਂ ਇਹ ਹੋਰ ਕਿਸੇ ਕੰਪਨੀ ਕੋਲ ਸੀ।
ਕੰਪਨੀ ਦੇ ਮੈਨੇਜਰ ਨੇ ਜਥੇਬੰਦਕ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਆਪਣੇ ਮੁਲਾਜ਼ਮਾਂ ਨੂੰ ਲੋਕਾਂ ਨਾਲ ਠੀਕ ਵਿਹਾਰ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸ਼ਿਕਾਇਤ ਦਾ ਮੌਕਾ ਨਹੀਂ ਦਿੱਤਾ ਜਾਵੇਗਾ, ਜਿਸ ਉਪਰੰਤ ਜਥੇਬੰਦੀ ਨੇ ਟੌਲ ਪਲਾਜ਼ੇ ਉੱਤੇ ਜਾਮ ਲਗਾਉਣ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ। ਆਗੂਆਂ ਨੇ ਕਿਹਾ ਕਿ ਜੇ ਭਵਿੱਖ ਵਿੱਚ ਲੋਕਾਂ ਦੀ ਖੱਜਲ-ਖੁਆਰੀ ਕੀਤੀ ਗਈ ਤਾਂ ਉਹ ਆਉਣ ਵਾਲੇ ਦਨਿਾਂ ਵਿੱਚ ਟੌਲ ਪਲਾਜ਼ੇ ਉੱਤੇ ਜਾਮ ਲਗਾ ਦੇਣਗੇ।

Advertisement

Advertisement