For the best experience, open
https://m.punjabitribuneonline.com
on your mobile browser.
Advertisement

ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਦੇ ਰੋਸ ਵਜੋਂ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਰੋਸ ਪ੍ਰਦਰਸ਼ਨ

01:46 PM Aug 13, 2024 IST
ਮਹਿਲਾ ਡਾਕਟਰ ਨਾਲ ਵਾਪਰੀ ਘਟਨਾ ਦੇ ਰੋਸ ਵਜੋਂ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਰੋਸ ਪ੍ਰਦਰਸ਼ਨ
ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 13 ਅਗਸਤ

ਬੀਤੇ ਦਿਨੀ ਪੱਛਮੀ ਬੰਗਾਲ ਦੇ ਇੱਕ ਮੈਡੀਕਲ ਕਾਲਜ ਵਿੱਚ ਮਹਿਲਾ ਡਾਕਟਰ ਨਾਲ ਵਾਪਰੀ ਅਣਮਨੁੱਖੀ ਵਾਰਦਾਤ ਦੇ ਰੋਸ ਵਜੋਂ ਪੀਸੀਐੱਮਐੱਸਏ ਸੰਗਰੂਰ ਦੇ ਸੱਦੇ ’ਤੇ ਸਮੂਹ ਮੈਡੀਕਲ, ਪੈਰਾ ਮੈਡੀਕਲ ਅਤੇ ਸਮੂਹ ਸਟਾਫ ਵੱਲੋਂ ਦੋ ਘੰਟੇ ਓਪੀਡੀ ਸੇਵਾਵਾਂ ਠੱਪ ਕਰਕੇ ਅੱਜ ਇਥੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿਖੇ ਦੋ ਘੰਟੇ ਹਸਪਤਾਲ ਦੇ ਮੁੱਖ ਗੇਟ ’ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪੀਸੀਐੱਮਐੱਸਏ ਸੰਗਰੂਰ ਦੇ ਮੀਤ ਪ੍ਰਧਾਨ ਡਾ. ਵਿਕਰਮਪਾਲ ਸਿੰਘ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਨੋਦ ਕੁਮਾਰ ਨੇ ਕਿਹਾ ਕਿ ਦੇਸ਼ ਵਿੱਚ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਸਮਾਜ ’ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਗੈਰ ਸਮਾਜਿਕ ਤੱਤਾਂ ਖਿਲਾਫ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਐਲਐੱਚਵੀ ਅਤੇ ਏਐਨਐਮ ਯੂਨੀਅਨ ਦੀ ਸੂਬਾ ਪ੍ਰਧਾਨ ਸੁਸ਼ਮਾ ਅਰੋੜਾ, ਬਲਵਿੰਦਰ ਕੌਰ ਤੂਰ, ਆਸ਼ਾ ਫੈਸੀਲੀਟੇਟਰ ਤੇ ਆਸ਼ਾ ਯੂਨੀਅਨ ਦੀ ਕਨਵੀਨਰ ਰਾਣੋ ਖੇੜੀ ਗਿੱਲਾਂ, ਬਲਵਿੰਦਰ ਕੌਰ ਐਲਐਚਵੀ ਅਤੇ ਏਐਨਐਮ ਬਲਾਕ ਪ੍ਰਧਾਨ ਭਵਾਨੀਗੜ੍ਹ ਨੇ ਵੀ ਆਪਣੇ ਸਾਥੀਆਂ ਸਮੇਤ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।

Advertisement

Advertisement
Author Image

A.S. Walia

View all posts

Advertisement