ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਰੋਸ ਮੁਜ਼ਾਹਰਾ
09:47 AM Aug 20, 2023 IST
ਪੱਤਰ ਪ੍ਰੇਰਕ
ਤਰਨ ਤਾਰਨ, 19 ਅਗਸਤ
ਜ਼ਿਲ੍ਹੇ ਦੀਆਂ ਮਿੱਡ-ਡੇਅ ਮੀਲ ਵਰਕਰਾਂ ਵੱਲੋਂ ਅੱਜ ਇਥੋਂ ਦੇ ਗਾਂਧੀ ਪਾਰਕ ਵਿੱਚ ਰੋਸ ਵਿਖਾਵਾ ਕਰਕੇ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦੇਣ ਦੀ ਨਿਖੇਧੀ ਕੀਤੀ ਗਈ| ਮਿਡ-ਡੇਅ ਮੀਲ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਕੀਤੇ ਰੋਸ ਵਿਖਾਵੇ ਵਿੱਚ ਜ਼ਿਲ੍ਹੇ ਭਰ ਤੋਂ ਵਰਕਰਾਂ ਨੇ ਭਾਗ ਲਿਆ| ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਾਜਵੰਤ ਕੌਰ ਨੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਚੋਣਾਂ ਤੋਂ ਪਹਿਲਾਂ ਉਨ੍ਹਾਂ ਦੇ ਭੱਤੇ ਵਿੱਚ ਵਾਧਾ ਕਰਨ ਦੇ ਕੀਤੇ ਐਲਾਨ ਅਨੁਸਾਰ ਉਨ੍ਹਾਂ ਦਾ ਭੱਤਾ ਨਾ ਵਧਾਉਣ ਦੀ ਨਿਖੇਧੀ ਕੀਤੀ। ਉਨ੍ਹਾਂ ਮੰਗਾਂ ਦੀ ਪੂਰਤੀ ਨਾ ਕੀਤੇ ਜਾਣ ’ਤੇ 3 ਸਤੰਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕਾ ਅਨੰਦਪੁਰ ਸਾਹਿਬ ਵਿੱਚ ਜਥੇਬੰਦੀ ਵਲੋਂ ਸੂਬਾ ਪੱਧਰ ਦੀ ਕੀਤੀ ਜਾਣ ਵਾਲੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ|
Advertisement
Advertisement