ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਮੁਜ਼ਾਹਰਾ

08:15 AM Jul 17, 2024 IST
ਬੀ.ਡੀ.ਪੀ.ਓ ਪੱਖੋਵਾਲ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰਦੇ ਮਨਰੇਗਾ ਮਜ਼ਦੂਰ ਆਗੂ।- ਫੋਟੋ: ਗਿੱਲ

ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 16 ਜੁਲਾਈ
ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਕਾਰਕੁਨਾਂ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪੱਖੋਵਾਲ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ ਕਰ ਕੇ ਪਿੰਡ ਪੱਖੋਵਾਲ ਦੇ ਇੱਕ ਮਨਰੇਗਾ ਮੇਟ ਨੂੰ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ। ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਜਨਰਲ ਸਕੱਤਰ ਅਮਰ ਨਾਥ ਕੂਮਕਲਾਂ, ਜ਼ਿਲ੍ਹਾ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਅਤੇ ਪੰਜਾਬ ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਮੇਟ ਖ਼ਿਲਾਫ਼ ਗੰਭੀਰ ਦੋਸ਼ ਲਾਏ ਅਤੇ ਇੱਕ ਹਫ਼ਤੇ ਵਿੱਚ ਮੁਲਾਜ਼ਮ ਨੂੰ ਹਟਾਉਣ ਦੀ ਮੰਗ ਕੀਤੀ। ਮਜ਼ਦੂਰ ਆਗੂਆਂ ਨੇ ਬਲਾਕ ਵਿਕਾਸ ਅਧਿਕਾਰੀਆਂ ਨੂੰ ਇੱਕ ਹਫ਼ਤੇ ਬਾਅਦ ਪੱਕਾ ਧਰਨਾ ਲਾਉਣ ਦੀ ਚਿਤਾਵਨੀ ਵੀ ਦਿੱਤੀ। ਪ੍ਰਦਰਸ਼ਨਕਾਰੀ ਮਜ਼ਦੂਰ ਔਰਤਾਂ ਨੇ ਮੇਟ ਵੱਲੋਂ ਭੱਦੀ ਸ਼ਬਦਾਵਲੀ ਵਰਤਣ, ਵਾਧੂ ਅਤੇ ਨਿੱਜੀ ਕੰਮ ਕਰਾਉਣ ਸਮੇਤ ਹੋਰ ਵੀ ਗੰਭੀਰ ਦੋਸ਼ ਲਾਏ। ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਬੀਡੀਪੀਓ ਪੱਖੋਵਾਲ ਨੇ ਲਿਖਤੀ ਸ਼ਿਕਾਇਤ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਕੀਤੀ। ਇਸ ਮੌਕੇ ਮਜ਼ਦੂਰ ਆਗੂ ਰੁਲਦਾ ਸਿੰਘ ਗੋਬਿੰਦਗੜ੍ਹ, ਗੁਰਦੀਪ ਸਿੰਘ ਬੁਰਜ ਹਕੀਮਾਂ ਤੇ ਕੇਵਲ ਸਿੰਘ ਮੁੱਲਾਂਪੁਰ ਨੇ ਵੀ ਸੰਬੋਧਨ ਕੀਤਾ। ਇਸ ਸਬੰਧੀ ਵਾਧੂ ਚਾਰਜ ਸੰਭਾਲ ਰਹੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਪਿਆਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਅਤੇ ਤੱਥਾਂ ਦੀ ਪੁਸ਼ਟੀ ਬਾਅਦ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement