ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਵਰਕਰਾਂ ਵੱਲੋਂ ਬੀਡੀਪੀਓ ਦਫ਼ਤਰ ਅੱਗੇ ਪ੍ਰਦਰਸ਼ਨ

08:40 AM Aug 06, 2024 IST
ਬੀਡੀਪੀਓ ਸੁਧਾਰ ਦੇ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਮਜ਼ਦੂਰ ਆਗੂ।

ਸੰਤੋਖ ਗਿੱਲ
ਗੁਰੂਸਰ ਸੁਧਾਰ, 5 ਅਗਸਤ
ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇਣ ਅਤੇ ਮੇਟ ਦੀ ਨਿਯੁਕਤੀ ਦੀ ਮੰਗ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸੁਧਾਰ ਦੇ ਦਫ਼ਤਰ ਸਾਹਮਣੇ ਰੁਲਦਾ ਸਿੰਘ ਗੋਬਿੰਦਗੜ੍ਹ ਤੇ ਕੇਵਲ ਸਿੰਘ ਮੁੱਲਾਂਪੁਰ ਦੀ ਅਗਵਾਈ ਵਿੱਚ ਪ੍ਰਦਰਸ਼ਨ ਕੀਤਾ ਗਿਆ।
ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਅਤੇ ਸੀਟੂ ਦੇ ਸੂਬਾਈ ਸਕੱਤਰ ਦਲਜੀਤ ਕੁਮਾਰ ਗੋਰਾ ਨੇ ਦੋਸ਼ ਲਾਇਆ ਕਿ ਪਿੰਡ ਹੇਰਾਂ ਵਿੱਚ ਮਨਰੇਗਾ ਮੇਟ ਮਨਮਰਜ਼ੀ ਨਾਲ ਕੁਝ ਚੋਣਵੇਂ ਮਜ਼ਦੂਰਾਂ ਨੂੰ ਹੀ ਕੰਮ ਦੇ ਰਹੀ ਹੈ, ਜਦਕਿ ਕਈ ਮਜ਼ਦੂਰਾਂ ਨੂੰ ਸਾਲ ਵਿੱਚ ਦੋ ਹਫ਼ਤੇ ਤੋਂ ਵੱਧ ਕੰਮ ਨਹੀਂ ਦਿੱਤਾ ਗਿਆ। ਪ੍ਰਦਰਸ਼ਨਕਾਰੀ ਮਜ਼ਦੂਰਾਂ ਨੇ ਮੇਟ ਬਦਲਣ ਦੀ ਮੰਗ ਕੀਤੀ। ਮਜ਼ਦੂਰ ਆਗੂਆਂ ਨੇ ਸੁਧਾਰ ਬਲਾਕ ਨਾਲ ਸਬੰਧਿਤ ਮੇਟ ਬਦਲਣ ਅਤੇ ਮਜ਼ਦੂਰਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਾਉਣ ਦੀ ਵੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਮਨਰੇਗਾ ਮਜ਼ਦੂਰਾਂ ਦੇ ਸਾਮਾਨ ਬਦਲੇ ਪੈਸੇ ਕੱਟੇ ਜਾਂਦੇ ਹਨ। ਆਗੂਆਂ ਮਨਰੇਗਾ ਵਿੱਚ ਲਗਾਤਾਰ ਹੋ ਰਹੇ ਘਪਲਿਆਂ ਦੀ ਜਾਂਚ ਮੰਗੀ। ਮਜ਼ਦੂਰ ਆਗੂ ਗੁਰਨਾਮ ਕੌਰ, ਅਮਨਦੀਪ ਕੌਰ, ਮਨਦੀਪ ਕੌਰ, ਮੇਵਾ ਸਿੰਘ ਅਤੇ ਬਲਵੀਰ ਕੌਰ ਨੇ ਵੀ ਸੰਬੋਧਨ ਕੀਤਾ। ਦੂਜੇ ਪਾਸੇ ਬੀ.ਡੀ.ਪੀ.ਓ ਜਗਰਾਜ ਸਿੰਘ ਨੇ ਮਜ਼ਦੂਰ ਆਗੂਆਂ ਨੂੰ ਕੰਮ ਦੇਣ ਅਤੇ ਮਨਰੇਗਾ ਮਜ਼ਦੂਰ ਦੀ ਨਿਯੁਕਤੀ ਦਾ ਭਰੋਸਾ ਦਿੱਤਾ।

Advertisement

Advertisement
Advertisement