ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨਰੇਗਾ ਮਜ਼ਦੂਰਾਂ ਵੱਲੋਂ ਡੀਸੀ ਦਫ਼ਤਰ ਅੱਗੇ ਪ੍ਰਦਰਸ਼ਨ

07:57 AM Apr 25, 2024 IST
ਡੀਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕਰਦੇ ਹੋਏ ਮਨਰੇਗਾ ਕਾਮੇ।

ਪਰਮਜੀਤ ਸਿੰਘ
ਫਾਜ਼ਿਲਕਾ, 24 ਅਪਰੈਲ
ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਫ਼ਾਜ਼ਿਲਕਾ ਜ਼ਿਲ੍ਹੇ ਦੇ ਮਨਰੇਗਾ ਕਾਨੂੰਨ ਨੂੰ ਲਾਗੂ ਕਰਵਾਉਣ ਲਈ ਵਿਭਾਗ ’ਚ ਨੌਕਰੀ ਕਰ ਰਹੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਸੱਤਾ ਧਿਰ ਦੇ ਮਜ਼ਦੂਰਾਂ ਨੂੰ ਪਹਿਲ ਦੇ ਆਧਾਰ ’ਤੇ ਕੰਮ ਦੇਣ ਦਾ ਮੁੱਦਾ ਤੂਲ ਫੜ ਗਿਆ ਹੈ। ਯੋਗ ਮਨਰੇਗਾ ਜੌਬ ਕਾਰਡ ਧਾਰਕਾਂ ਨੂੰ ਕੰਮ ਨਾ ਮਿਲਣ ਦੇ ਵਿਰੋਧ ਵਜੋਂ ਅੱਜ ਮਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਡੀਸੀ ਦਫ਼ਤਰ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਬੰਧੀ ਜਿਵੇਂ ਹੀ ਜ਼ਿਲ੍ਹਾ ਫਾਜ਼ਿਲਕਾ ਦੇ ਚੋਣ ਅਫ਼ਸਰ ਡਾ. ਸੇਨੂ ਦੁੱਗਲ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਯੂਨੀਅਨ ਦੇ ਆਗੂਆਂ ਵੱਲੋਂ ਦਿੱਤੀਆਂ ਲਿਖਤੀ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕਰਨ ਲਈ ਸਬੰਧਤ ਬੀਡੀਪੀਓਜ਼ ਨੂੰ ਹੁਕਮ ਦਿੱਤੇ। ਇਸ ਸਬੰਧੀ ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਢਾਬਾਂ, ਗੁਰਦਿਆਲ ਢਾਬਾਂ ਅਤੇ ਸ਼ੁਬੇਗ ਝੰਗੜ ਭੈਣੀ ਨੇ ਦੱਸਿਆ ਕਿ ਮਨਰੇਗਾ ਕਾਨੂੰਨ ਨੂੰ ਜ਼ਿਲ੍ਹਾ ਫਾਜ਼ਿਲਕਾ ਦੇ ਕੁਝ ਅਧਿਕਾਰੀ ਮੌਜੂਦਾ ਸੱਤਾਧਾਰੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਵੋਟਾਂ ਦਾ ਫ਼ਾਇਦਾ ਪਹੁੰਚਾਉਣ ਵਾਸਤੇ ਕੰਮ ਕਰ ਰਹੇ ਹਨ। ਇਸ ਦੇ ਖ਼ਿਲਾਫ਼ ਅੱਜ ਡੀਸੀ ਦਫ਼ਤਰ ਸਾਹਮਣੇ ਅਰਥੀ ਫੁਕ ਮੁਜ਼ਾਹਰਾ ਕੀਤਾ ਜਾਣਾ ਸੀ ਪਰ ਡੀਸੀ ਵੱਲੋਂ ਕਾਨੂੰਨ ਮੁਕਾਬਕ ਕੰਮ ਦਿਵਾਉਣ ਤੇ ਖੱਜਲ ਕਰਨ ਵਾਲੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੇ ਭਰੋਸੇ ਮਗਰੋਂ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ ਹੈ।
ਇਸ ਮੌਕੇ ਬਲਵਿੰਦਰ ਮਹੱਲਾਮ, ਜਰਨੈਲ ਢਾਬਾਂ, ਗੁਰਦਿਅਲ ਢਾਬਾਂ, ਰਾਜਵਿੰਦਰ ਨੀਓਲਾਂ, ਸ਼ਿਤਾ ਤੇਜਾ ਰੁਹੇਲਾ, ਜੋਗਿੰਦਰ ਮਹੱਲਾਮ, ਜਗਸੀਰ ਟੱਲੀਵਾਲਾ, ਸੁਨੀਲ ਝਗੜਭਣੀ, ਗੁਰਬਚਨ ਸੈਦੋਕੇ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement