ਚੁਹਾਣਕੇ ਕਲਾਂ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਮੁਜ਼ਾਹਰਾ
06:56 AM Apr 25, 2025 IST
ਮਹਿਲ ਕਲਾਂ(ਨਿੱਜੀ ਪੱਤਰ ਪ੍ਰੇਰਕ): ਅੱਜ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿੱਚ ਵੀ ਮੁਸਲਿਮ ਭਾਈਚਾਰੇ ਵਲੋਂ ਅਤਿਵਾਦ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਪਹਿਲਗਾਮ ਘਟਨਾ ਲਈ ਜਿੰਮੇਵਾਰ ਅੱਤਵਾਦੀਆਂ ਵਿਰੁੱਧ ਸਖ਼ਤ ਐਕਸ਼ਨ ਲੈਣ ਦੀ ਭਾਰਤ ਸਰਕਾਰ ਤੋਂ ਮੰਗ ਕੀਤੀ ਗਈ। ਇਸ ਮੌਕੇ ਮਜਲਿਸ ਅਹਿਰਾਰ ਇਸਲਾਮ ਹਿੰਦ ਦੇ ਸੂਬਾਈ ਮੈਬਰ ਹਮੀਦ ਮੁਹੰਮਦ ਨੇ ਕਿਹਾ ਕਿ ਬੇਕਸੂਰ ਨਿਹੱਥੇ ਲੋਕਾਂ ਨੂੰ ਮਾਰਨ ਵਾਲੇ ਇਨਸਾਨ ਦਾ ਕੋਈ ਧਰਮ ਨਹੀਂ ਹੁੰਦਾ, ਉਹ ਸਮਾਜ ਵਿੱਚ ਬੁਰਾਈ ਵਾਂਗ ਹੈ, ਉਸਨੂੰ ਖਤਮ ਕਰਨਾ ਚਾਹੀਦਾ ਹੈ।
Advertisement
Advertisement