ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਸਿੰਗ ਕਾਲਜ ਦੇ ਵਿਦਿਆਰਥੀਆਂ ਵੱਲੋਂ ਰੋਸ ਪ੍ਰਦਰਸ਼ਨ

10:29 AM Oct 19, 2024 IST
ਕਾਲਜ ਅੱਗੇ ਰੋਸ ਧਰਨੇ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਾ ਹੋਇਆ ਬੁਲਾਰਾ।

ਜੇਬੀ ਸੇਖੋਂ
ਗੜ੍ਹਸ਼ੰਕਰ, 18 ਅਕਤੂਬਰ
ਸਥਾਨਕ ਚੰਡੀਗੜ੍ਹ ਰੋਡ ’ਤੇ ਸਥਿਤ ਨਰਸਿੰਗ ਕਾਲਜ ਦੇ ਵਿਦਿਆਰਥੀ ਵੱਲੋਂ ਪਿਛਲੇ ਦਿਨੀਂ ਕਾਲਜ ਵਿੱਚ ਕੀਤੀ ਖ਼ੁਦਕੁਸ਼ੀ ਦੇ ਮਾਮਲੇ ਵਿੱਚ ਕਾਲਜ ਦੇ ਪ੍ਰਬੰਧਕਾਂ ਵਿਰੁੱਧ ਕੇਸ ਦਰਜ ਹੋਣ ਦੇ ਬਾਵਜੂਦ ਕੋਈ ਗ੍ਰਿਫ਼ਤਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦੇ ਅਹੁਦੇਦਾਰਾਂ ਦੀ ਅਗਵਾਈ ਹੇਠ ਵਿਦਿਆਰਥੀਆਂ ਵੱਲੋਂ ਧਰਨਾ ਦਿੱਤਾ ਗਿਆ। ਉਨ੍ਹਾਂ ਕਾਲਜ ਦੀ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਨੇ ਕਿਹਾ ਕਿ ਗ੍ਰਿਫ਼ਤਾਰੀ ਨਾ ਹੋਣ ਕਾਰਨ ਪੁਲੀਸ ਦੀ ਕਾਰਗੁਜ਼ਾਰੀ ਨੂੰ ਸ਼ੱਕ ਦੇ ਘੇਰੇ ਵਿੱਚ ਆਉਂਦੀ ਹੈ।
ਇਸ ਮੌਕੇ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ, ਜ਼ਿਲ੍ਹਾ ਆਗੂ ਰਾਜੂ ਬਰਨਾਲਾ, ਕਾਲਜ ਦੇ ਵਿਦਿਆਰਥੀ ਆਗੂ ਹਾਦੀ ਹੁਸੈਨ ਸ਼ੇਕ ਅਤੇ ਇਮਤਿਆਜ਼ ਖਾਨ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਆਸ਼ਿਕ ਖਾਨ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਲਈ ਜ਼ਿੰਮੇਵਾਰਾਂ ਨੂੰ ਪ੍ਰਸ਼ਾਸਨ ਵੱਲੋਂ ਬਚਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਧਰਨੇ ਮੌਕੇ ਪੁੱਜੇ ਐੱਸਐੱਚਓ ਬਲਜਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਵਿਦਿਆਰਥੀਆਂ ਦੀ ਮੰਗ ’ਤੇ ਪੁਲੀਸ ਵੱਲੋਂ ਇਸ ਮਾਮਲੇ ਬਾਰੇ ਐੱਸਡੀਐੱਮ ਗੜ੍ਹਸ਼ੰਕਰ ਨਾਲ ਪੀੜਤ ਧਿਰ ਸਣੇ ਵਿਦਿਆਰਥੀ ਆਗੂਆਂ ਦੀ ਮੀਟਿੰਗ ਦਾ ਸਮਾਂ ਮਿਥਿਆ ਗਿਆ ਹੈ।
ਇਸ ਮੌਕੇ ਵਿਦਿਆਰਥੀ ਆਗੂ ਬਲਜੀਤ ਸਿੰਘ ਧਰਮਕੋਟ ਨੇ ਕਿਹਾ ਕਿ ਜੇ ਭਲਕੇ ਦੀ ਮੀਟਿੰਗ ਵਿੱਚ ਇਨ੍ਹਾਂ ਮੰਗਾਂ ਦੇ ਪ੍ਰਤੀ ਗੰਭੀਰਤਾ ਨਾਲ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਲਜ ਨੇੜੇ ਧਰਨਾ ਨਿਰਵਿਘਨ ਚੱਲਦਾ ਰਹੇਗਾ।

Advertisement

Advertisement